Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 08 Nov 2023

Last updated on: Nov 08, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD