Thursday, 16 May 2024

 

 

ਖ਼ਾਸ ਖਬਰਾਂ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ

 

ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ- ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Gurpreet Singh Banawali

Web Admin

Web Admin

5 Dariya News

ਮਾਨਸਾ , 08 Nov 2023

ਖਿਡਾਰੀਆਂ ਨੂੰ ਖੇਡਾਂ ਵਿਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ ਹੈ। ਜਿਹੜੇ ਖਿਡਾਰੀ ਮਿਹਨਤ ਤੇ ਦ੍ਰਿੜਤਾ ਨਾਲ ਖੇਡਾਂ ਪ੍ਰਤੀ ਆਪਣੇ ਜੀਵਨ ਨੂੰ ਸਮਰਪਿਤ ਕਰਦੇ ਹਨ ਉਹ ਯਕੀਨੀ ਤੌਰ ’ਤੇ ਕੌਮੀ ਅਤੇ ਬਹੁਕੌਮੀ ਪੱਧਰ ’ਤੇ ਪ੍ਰਾਪਤੀਆਂ ਦਰਜ ਕਰਨ ਦੇ ਸਮਰੱਥ ਬਣਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ, ਝੰਡਾ ਕਲਾਂ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਮੌਕੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਵੱਲੋਂ ਖੇਡ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾਲ ਜੁੜਨ ਸਦਕਾ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੌਮੀ ਖੇਡਾਂ ਵਿੱਚ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਰਵ ਸਾਂਝਾ ਸ੍ਰੀ ਦਸਮੇਸ਼ ਸਪੋਰਟਸ ਕਲੱਬ ਝੰਡਾ ਕਲਾਂ ਨੂੰ50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਪਿੰਡ ਵਿਚ ਪਸ਼ੂ ਡਿਸਪੈਂਸਰੀ, ਪਿੰਡ ਦੇ ਸਕੂਲ ਨੂੰ ਅਪਗਰੇਡ ਕਰਨ, ਆਮ ਆਦਮੀ ਕਲੀਨਕ ਲਿਆਉਣ ਦਾ ਭਰੋਸਾ ਦਿੱਤਾ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵੱਧ ਤੋਂ ਵੱਧ ਰੁਚੀ ਲੈ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦਾ ਸਰੀਰਿਕ ਤੇ ਮਾਨਸਿਕ ਵਿਕਾਸ ਹੋ ਸਕੇ ਅਤੇ ਉਹ ਆਪਣੇ ਇਲਾਕੇ ਦੇ ਨਾਲ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਾਲ ਹੋਣ ਵਾਲੇ ’ਖੇਡਾਂ ਵਤਨ ਪੰਜਾਬ ਦੀਆਂ’ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਪੀ. (ਐਚ) ਸ੍ਰੀ ਜਸਕੀਰਤ ਸਿੰਘ, ਡੀ.ਐਸ.ਪੀ ਸਰਦੂਲਗੜ੍ਹ ਸ੍ਰੀ ਪ੍ਰਿਤਪਾਲ ਸਿੰਘ, ਕਲੱਬ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਲੱਡਾ, ਸਰਪ੍ਰਸਤ ਸ੍ਰੀ ਜਸਵੀਰ ਸਿੰਘ, ਇਕਬਾਲ ਸਿੰਘ, ਬਲਜੀਤ ਪਾਲ ਸਿੰਘ ਮੌਜੂਦ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Gurpreet Singh Banawali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD