Monday, 13 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਦੋਵਾਂ ਨੇਤਾਵਾਂ ਨੇ ਮੱਧ ਪ੍ਰਦੇਸ਼ ਦੇ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ

Web Admin

Web Admin

5 Dariya News

ਮੱਧ ਪ੍ਰਦੇਸ਼ , 08 Nov 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕੀਤੇ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜ਼ੀ ਕੀਤੀ ਹੈ। ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।

ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਲੱਖ ਰੁਪਏ ਦਾ ਵਾਅਦਾ ਮਹਿਜ਼ ਜੁਮਲਾ ਹੀ ਸਾਬਤ ਹੋਇਆ ਹੈ।  ਦੋ ਕਰੋੜ ਨੌਕਰੀਆਂ ਦੀ ਗੱਲ ਤਾਂ ਜੁਮਲਾ ਹੀ ਨਿਕਲੀ। ਉਨ੍ਹਾਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੀਐਮ ਮੋਦੀ ਚਾਹ ਵੇਚਣ ਦੀ ਗੱਲ ਕਰਦੇ ਸਨ ਪਰ ਮੈਨੂੰ ਇਹ ਵੀ ਸ਼ੱਕ ਹੈ ਕਿ ਉਨ੍ਹਾਂ ਨੂੰ ਚਾਹ ਬਣਾਉਣਾ ਵੀ ਨਹੀਂ ਆਉਂਦੀ। ਮਾਨ ਨੇ ਮੋਦੀ ਸਰਕਾਰ 'ਤੇ ਦੇਸ਼ ਦੇ ਕਿਸਾਨਾਂ ਦੀ ਹਾਲਤ ਬਦਤਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੀ ਹਾਲਤ ਹੋਰ ਤਰਸਯੋਗ ਕਰ ਦਿੱਤੀ ਹੈ।  

ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨ ਅੱਜ ਭੁੱਖੇ ਸੌਣ ਲਈ ਮਜਬੂਰ ਹਨ ਕਿਉਂਕਿ ਉਨ੍ਹਾਂ ਨੇ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ।  ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ।

ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ।  ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਇਸੇ ਤਰ੍ਹਾਂ ਕੰਮ ਕਰਾਂਗੇ।  ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ।  ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।

 

Tags: Arvind Kejriwal , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD