Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੋਜਨਾਬੱਧ ਤਰੀਕੇ ਦੇ ਨਾਲ ਪਿੰਡਾਂ ‘ਚ ਕਰਵਾਏ ਜਾਣ ਵਿਕਾਸ ਕਾਰਜ : ਡਾ. ਚਰਨਜੀਤ ਸਿੰਘ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਬੈਠਕ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar, Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰੂਪਨਗਰ , 08 Nov 2023

Last updated on: Nov 08, 2023, 00:00 IST

ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣ ਅਤੇ ਹਰ ਪ੍ਰੋਜੈਕਟ ਦੇ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵਲੋਂ ਆਪਣਈ ਵਚਨਵੱਧਤਾ ਨਿਭਾਉਂਦੇ ਹੋਏ  ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤੀ ਰਾਜ ਇਕਾਈਆਂ ਸਬੰਧੀ ਗਠਿਤ ਕਮੇਟੀ ਦੇ ਸਭਾਪਤੀ ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੀਤੇ ਗਏ ਵਿਕਾਸ ਕਾਰਜ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਰੂਪਨਗਰ ਵਿਵੇਕ.ਐੱਸ ਸੋਨੀ ਅਤੇ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਦੇ ਨਾਲ ਕੀਤੇ ਜਾਣੇ ਚਾਹੀਦੇ ਹਨ। 

ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਸਲਾਹ ਦੇ ਅਨੁਸਾਰ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਲਿਕੁਵਡ ਅਤੇ ਸਾਲੇਡ ਵੇਸਟ ਮੈਨੇਜਮੈਂਟ, ਮਗਨਰੇਗਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਪਿੰਡਾਂ ਵਿੱਚ ਬਨਣ ਵਾਲੀਆਂ ਪਾਰਕਾਂ, ਸਾਫ਼ ਪਾਣੀ, ਗੰਦੇ ਪਾਣੀ ਦੀ ਨਿਕਾਸੀ ਕੌਮੀਅਤ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਕੰਮਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਹੋਰ ਵੀ ਘੱਟ ਕਰਨਾ ਚਾਹੀਦਾ ਹੈ। ਇਹ ਯੋਜਨਾ ਮਕਾਨ ਬਣਾਉਣ ਲਈ ਮਿਲਣ ਵਾਲੀ ਰਾਸ਼ੀ ਦੋ ਕਿਸ਼ਤਾਂ ਵਿਚ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਦੀਆਂ ਸ਼ਰਤਾਂ ਨੂੰ ਘੱਟ ਕਰਨ ਦੇ ਲਈ ਆਪਣੀ ਰਾਏ ਕੇਂਦਰ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਜ਼ਮੀਨੀ ਪੱਧਰ ਤੱਕ ਜ਼ਰੂਰਤਮੰਦ ਆਪਣਾ ਘਰ ਬਣਾ ਸਕਣ। ਇਸ ਦੋਰਾਨ ਕਮੇਟੀ ਵਲੋਂ ਜ਼ਿਲ੍ਹੇ ਵਿੱਚ ਕਰਵਾਏ ਗਏ ਅਤੇ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਪੀ. ਤਰੁਣ ਰਤਨ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ ਰੋਪੜ ਸਮਰਿਤਾ, ਬੀ.ਡੀ.ਪੀ.ਓ ਮੋਰਿੰਡਾ ਹਰਿੰਦਰ ਕੌਰ, ਬੀ.ਡੀ.ਪੀ.ਓ ਸ਼੍ਰੀ ਚਮਕੌਰ ਸਾਹਿਬ ਹਰਕੀਤ ਸਿੰਘ, ਬੀ.ਡੀ.ਪੀ.ਓ ਨੂਰਪੁਰਬੇਦੀ ਦਰਸ਼ਨ ਸਿੰਘ, ਬੀ.ਡੀ.ਪੀ.ਓ ਸ਼੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD