Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕਾਂ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਲਈ ਟੀ-ਸ਼ਰਟ ਜਾਰੀ

ਸਾਈਕਲ ਰੈਲੀ ਨਸ਼ਾ ਵਿਰੋਧੀ ਮੁਹਿੰਮ ਨੂੰ ਜਨ ਅੰਦੋਲਨ ਵਿੱਚ ਤਬਦੀਲ ਕਰਨ ਲਈ ਉਤਪ੍ਰੇਰਕ ਸਿੱਧ ਹੋਵੇਗੀ

Ludhiana, AAP, Aam Aadmi Party, Aam Aadmi Party Punjab, AAP Punjab, Ashok Prashar Pappi, Madan Lal Bagga, Gurpreet Bassi Gogi, Rajinderpal Kaur Chhina, Kulwant Singh Sidhu, Hardeep Singh Mundian, Daljit Singh Grewal, Mandeep Singh Sidhu, Shaheed Kartar Singh Sarabha

Web Admin

Web Admin

5 Dariya News

ਲੁਧਿਆਣਾ , 09 Nov 2023

Last updated on: Nov 09, 2023, 00:00 IST

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਦਲਜੀਤ ਸਿੰਘ ਗਰੇਵਾਲ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਲਈ ਟੀ-ਸ਼ਰਟ ਜਾਰੀ ਕੀਤੀ।

ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਾਈਕਲ ਰੈਲੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇੱਕ ਉਤਪ੍ਰੇਰਕ ਬਣੇਗੀ ਜਿਸ ਵਿੱਚ ਹਜ਼ਾਰਾਂ ਨੌਜਵਾਨ ਇਸ ਅਲਾਮਤ ਵਿਰੁੱਧ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਭਾਗ ਲੈਣਗੇ।ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਸਾਈਕਲ ਰੈਲੀ ਵਿਸ਼ਵ ਪੱਧਰ 'ਤੇ ਸਾਈਕਲ ਹੱਬ ਵਜੋਂ ਜਾਣੇ ਜਾਂਦੇ ਲੁਧਿਆਣਾ ਵਿਖੇ ਕਰਵਾਈ ਜਾ ਰਹੀ ਹੈ।

ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੈਗਾ ਸਾਈਕਲ ਰੈਲੀ ਦਾ ਸਲੋਗਨ 'ਨਸ਼ਈ ਕਿਸੇ ਨੂੰ ਕਹਿਣ ਨਹੀਂ ਦੇਣਾ, ਨਸ਼ਾ ਪੰਜਾਬ ਵਿੱਚ ਰਹਿਣ ਨਹੀਂ ਦੇਣਾ' ਹੋਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਇਹ ਸਾਈਕਲ ਰੈਲੀ 16 ਨਵੰਬਰ ਭਾਵ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਵੇਰੇ 7 ਵਜੇ ਸ਼ੁਰੂ ਹੋਵੇਗੀ। ਇਹ ਰੈਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਤੋਂ ਸ਼ੁਰੂ ਹੋਵੇਗੀ ਅਤੇ 13 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਉਸੇ ਥਾਂ 'ਤੇ ਸਮਾਪਤ ਹੋਵੇਗੀ।

ਇਸ ਦੌਰਾਨ ਵਿਧਾਇਕਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਸ਼ਹਿਰ ਵਿੱਚ ਇਸ ਮੈਗਾ ਸਮਾਗਮ ਦਾ ਆਯੋਜਨ ਕਰਨ ਲਈ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

 

Tags: Ludhiana , AAP , Aam Aadmi Party , Aam Aadmi Party Punjab , AAP Punjab , Ashok Prashar Pappi , Madan Lal Bagga , Gurpreet Bassi Gogi , Rajinderpal Kaur Chhina , Kulwant Singh Sidhu , Hardeep Singh Mundian , Daljit Singh Grewal , Mandeep Singh Sidhu , Shaheed Kartar Singh Sarabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD