Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸ਼ਨ ਵਚਨਬੱਧ : ਪਰਨੀਤ ਸ਼ੇਰਗਿੱਲ

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 02 ਲਿਫਟਾਂ ਦਾ ਕੀਤਾ ਉਦਘਾਟਨ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 09 Nov 2023

Last updated on: Nov 09, 2023, 00:00 IST

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 32 ਲੱਖ ਦੀ ਲਾਗਤ ਨਾਲ ਲੱਗੀਆਂ 2 ਲਿਫਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਵੀ ਮੌਜੂਦ ਸਨ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੋ ਪੁਰਾਣੀਆਂ ਲਿਫਟਾਂ ਲੱਗੀਆਂ ਹੋਈਆਂ ਸਨ, ਉਹ ਤਕਰੀਬਨ 30 ਸਾਲ ਪੁਰਾਣੀਆਂ ਸਨ ਜੋ ਕਿ ਅਕਸਰ ਖਰਾਬ ਹੋ ਜਾਂਦੀਆਂ ਸਨ। ਲਿਫਟਾਂ ਖਰਾਬ ਹੋਣ ਕਾਰਨ ਬਜੁਰਗਾਂ, ਦਿਵਿਆਂਗਾਂ, ਬੱਚਿਆਂ ਤੇ ਔਰਤਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। 

ਉਨ੍ਹਾਂ ਕਿਹਾ ਕਿ ਇਹ ਲਿਫਟਾਂ ਸ਼ੁਰੂ ਹੋਣ ਨਾਲ ਬਜੁਰਗਾਂ, ਦਿਵਿਆਂਗਾਂ, ਬੱਚਿਆਂ, ਔਰਤਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਕਰਮਚਾਰੀਆਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਆਪਣੇ ਰੋਜਮੱਰਾ ਦੇ ਕੰਮਾਂ ਲਈ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੰਗ ਰੋਗਨ ਵੀ ਕਰਵਾਇਆ ਗਿਆ ਹੈ ਜਿਸ ਨਾਲ ਇਸ ਦੀ ਦਿੱਖ ਹੋਰ ਨਿਖਰ ਕੇ ਸਾਹਮਣੇ ਆਈ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਇਹ ਲਿਫਟਾਂ ਨਵੀਂਆਂ ਲਗਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਫ ਸਫਾਈ, ਨਵਾਂ ਰੰਗ ਰੋਗਨ ਤੇ ਹੋਰ ਲੋੜੀਂਦੇ ਕਦਮ ਵੀ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਵਾਤਾਵਰਣ ਮੁਹੱਈਆ ਹੋ ਸਕੇ। ਉਨ੍ਹਾਂ ਦੀਵਾਲੀ ਦੇ ਤਿਓਹਾਰ ਮੌਕੇ ਜ਼ਿਲ੍ਹੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਇਹ ਤਿਓਹਾਰ ਬੁਰਾਈ ਤੇ ਨੇਕੀ ਦੀ ਜਿੱਤ ਨੂੰ ਦਰਸਾਉਂਦਾ ਹੈ ਉਸ ਤਰ੍ਹਾਂ ਸਾਨੂੰ ਵੀ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜਨੀਅਰ (ਬਿਜਲੀ) ਸ਼੍ਰੀ ਵਿਜੈ ਕੁਮਾਰ ਚੋਪੜਾ, ਨਿਗਰਾਨ ਇੰਜਨੀਅਰ (ਮਕੈਨੀਕਲ) ਪਟਿਆਲਾ ਸ਼੍ਰੀ ਅਮਿਤ ਕੁਮਾਰ, ਕਾਰਜਕਾਰੀ ਇੰਜਨੀਅਰ (ਬਿਜਲੀ) ਸ਼੍ਰੀ ਪਰਮਜੀਤ ਸਿੰਘ, ਜੇ.ਈ. ਅਨੂਪਇੰਦਰ ਸਿੰਘ ਤੇ ਓਮਕਾਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।

         

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD