Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਬਰਨਾਲਾ ਵੱਲੋਂ ਸਿਹਤ ਬੀਮਾ ਯੋਜਨਾ ਕਾਰਡ ਬਣਾਉਣ ਲਈ ਜਾਗਰੂਕਤਾ ਈ ਰਿਕਸਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਬੀਮਾ ਕਾਰਡ 30 ਨਵੰਬਰ ਤੱਕ ਬਣਵਾਉਣ 'ਤੇ ਲੱਖ ਰੁਪਏ ਤੱਕ ਦੇ ਇਨਾਮ ਦੇ ਡਰਾਅ ਕੱਢੇ ਜਾਣਗੇ : ਸਿਵਲ ਸਰਜਨ ਬਰਨਾਲਾ

Dr. Jasvir Singh Aulakh, Barnala, Health, Civil Surgeon Barnala

Web Admin

Web Admin

5 Dariya News

ਬਰਨਾਲਾ , 09 Nov 2023

Last updated on: Nov 09, 2023, 00:00 IST

ਪੰਜਾਬ ਸਰਕਾਰ ਵੱਲੋਂ ਅਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ 30 ਨਵੰਬਰ ਤੱਕ ਕਾਰਡ ਬਣਵਾਉਣ 'ਤੇ ਦਿਵਾਲੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੂਰਬ ਤੇ 5 ਹਜਾਰ ਤੋਂ ਲੱਖ ਰੁਪਏ ਤੱਕ ਦੇ 10 ਇਨਾਮ ਕੱਢੇ ਜਾਣਗੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਸਹਿਰ 'ਚ ਜਾਗਰੂਕਤਾ ਲਈ ਈ ਰਿਕਸਾ ਨੂੰ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ।

ਡਾ. ਔਲਖ  ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਆਨਲਾਈਨ ਕਾਰਡ ਬਣਾਏ ਜਾ ਰਹੇ ਹਨ। ਕਾਰਡ ਬਣਾਉਣ ਲਈ ਆਸ਼ਾ ਅਤੇ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਅਤੇ ਧਾਰਮਿਕ ਸਥਾਨਾਂ ਤੇ ਅਨਾਊਂਸਮੈਂਟ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।

ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਬੀਮਾ ਯੋਜਨਾ ਤਹਿਤ ਲਾਭਪਾਤਰੀ ਖੁਦ ਸਿਵਲ ਹਸਪਤਾਲ ਬਰਨਾਲਾ,ਤਪਾ,ਧਨੌਲਾ, ਮਹਿਲ ਕਲਾਂ ਅਤੇ ਚੰਨਣਵਾਲ ਜਾ ਕੇ ਆਪਣਾ ਕਾਰਡ ਬਣਵਾ ਸਕਦਾ ਹੈ। ਇਸ ਕਾਰਡ ਰਾਹੀਂ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਇਹਨਾਂ ਕਾਰਡਾਂ ਦੇ ਲਾਭਪਾਤਰੀਆਂ ਦੀਆਂ ਸ਼੍ਰੇਣੀਆਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਐਸ.ਈ.ਸੀ.ਸੀ. ਆਦਿ ਸ਼ਾਮਲ ਹਨ। 

ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ https://beneficiary.nha.gov.in ਅਤੇ Ayushman App  ਦੇ ਰਾਹੀਂ ਖੁਦ ਵੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ/ ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਮੇਂ ਸਿਹਤ ਵਿਭਾਗ ਦੇ ਕਰਮਚਾਰੀ/ਅਧਿਕਾਰੀ ਹਾਜਰ ਸਨ।

 

Tags: Dr. Jasvir Singh Aulakh , Barnala , Health , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD