Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ

ਸੰਗਰੂਰ ਦੇ ਮੁੰਡੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਹਰਾ ਕੇ ਬਣੇ ਚੈਂਪੀਅਨ, ਫਾਜ਼ਿਲਕਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਹਾਸਲ ਕੀਤਾ ਤੀਜਾ ਸਥਾਨ

Sports News, Barnala

Web Admin

Web Admin

5 Dariya News

ਬਰਨਾਲਾ , 09 Nov 2023

Last updated on: Nov 09, 2023, 00:00 IST

ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਵਿੱਚ ਸੰਗਰੂਰ ਦੇ ਮੁੰਡਿਆਂ ਨੇ 37–24 ਅੰਕਾਂ ਦੇ ਫਰਕ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। 

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਕੁਆਰਟਰ ਫਾਈਨਲ ਮੈਚਾਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਬਠਿੰਡਾ, ਫਾਜ਼ਿਲਕਾ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਟਿਆਲਾ, ਸੰਗਰੂਰ ਨੇ ਰੂਪਨਗਰ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। 

ਸੈਮੀਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਨੇ ਫਾਜ਼ਿਲਕਾ ਅਤੇ ਸੰਗਰੂਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਦਰਮਿਆਨ ਹੋਏ ਫਾਈਨਲ ਮੁਕਾਬਲੇ ਵਿੱਚੋਂ ਸੰਗਰੂਰ ਨੇ 37–24 ਅੰਕਾਂ ਦੇ ਫਰਕ ਨਾਲ ਸ੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਫਾਜ਼ਿਲਕਾ ਨੇ 42–25 ਅੰਕਾਂ ਦੇ ਫਰਕ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਸਕੂਲ ਇੰਚਾਰਜ ਕੁਲਦੀਪ ਸਿੰਘ ਭੁੱਲਰ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਹਰਭਜਨ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਸਵਰਨਜੀਤ ਕੌਰ, ਪਰਮਜੀਤ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਨਵਜੋਤ ਸਿੰਘ ਚਹਿਲ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਕਮਲਦੀਪ ਸ਼ਰਮਾ, ਸਤਨਾਮ ਸਿੰਘ, ਹਰਵਿੰਦਰ ਸਿੰਘ, ਦੇਵਇੰਦਰ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਬਖਸ਼ੀਸ਼ ਸਿੰਘ, ਅਮਨਦੀਪ ਕੌਰ, ਗਗਨਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਕਮਲਪ੍ਰੀਤ ਕੌਰ, ਜਸਮੇਲ ਸਿੰਘ, ਬਲਜਿੰਦਰ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਰਾਜਵਿੰਦਰ ਕੌਰ, ਗੁਰਸਿਮਰਤ ਕੌਰ, ਹਰਪਾਲ ਸਿੰਘ, ਹਰਦੇਵ ਸਿੰਘ, ਵਿਕਾਸ ਕੁਮਾਰ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ, ਜਤਿੰਦਰ ਕੁਮਾਰ, ਅਵਤਾਰ ਸਿੰਘ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਅਹੁਦੇਦਾਰਾਂ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD