Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ

ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ ਨੂੰ ਕੀਤਾ ਸੰਬੋਧਨ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sarbananda Sonowal

Web Admin

Web Admin

5 Dariya News

ਚੰਡੀਗੜ੍ਹ , 09 Nov 2023

Last updated on: Nov 09, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿੱਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਕੌਮੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਬੇਨਤੀ ਕੀਤੀ। ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਆਯੁਰਵੇਦ ਪ੍ਰੈਕਟੀਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਉਹ ਆਪਣੇ ਸੂਬੇ ਵਿੱਚ ਆਯੁਰਵੇਦ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। 

ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਹਨਾਂ ਕਿਹਾ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿੱਚ ਬਦਲਣ ਦਾ ਵਾਅਦਾ ਕਰਦੇ ਹਨ। ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ 'ਆਯੁਰਵੇਦ ਫਾਰ ਵਨ ਹੈਲਥ' ਵਿਸ਼ੇ 'ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿੱਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਵਿੱਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇੱਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ 'ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ 'ਤੇ ਵਿਚਾਰ ਵਟਾਂਦਰੇ ਕਰ ਸਕਣਗੇ।

ਬਲਬੀਰ ਸਿੰਘ ਨੇ ਕਿਹਾ ਕਿ ਲੋਕ ਸਿਰਫ਼ ਦਿੱਲੀ ਵਿੱਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ।ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। 

ਉਹਨਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। 

ਉਹਨਾਂ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸ਼ਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇੱਕੋ ਇੱਕ ਤਰੀਕਾ ਹੈ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sarbananda Sonowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD