Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸੇਂਵਢਾਂ ਅਤੇ ਦਤੀਆ ਵਿੱਚ ਰੋਡ ਸ਼ੋਅ ਕੀਤਾ

ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਰਾਜ ਤੋਂ ਪ੍ਰੇਸ਼ਾਨ ਹਨ, ਇਸ ਵਾਰ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਲੋਕ ਦੇਣਗੇ ਮੌਕਾ - ਭਗਵੰਤ ਮਾਨ

Arvind Kejriwal, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sewda, Datia, Madhya Pradesh

Web Admin

Web Admin

5 Dariya News

ਮੱਧ ਪ੍ਰਦੇਸ਼ , 09 Nov 2023

Last updated on: Nov 09, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਦੇ ਨਾਲ ਐਮਪੀ ਦੇ ਸੇਂਵਢਾਂ ਅਤੇ ਦਤੀਆ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੱਧ ਪ੍ਰਦੇਸ਼ ਵਿੱਚ ਬਦਲਾਅ ਦਾ ਸਬੂਤ ਹੈ।  

ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਹਨ।  ਪਿਛਲੇ ਸਾਲ ਪੰਜਾਬ ਅਤੇ ਉਸ ਤੋਂ ਪਹਿਲਾਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਅਜਿਹੀ ਹੀ ਭੀੜ ਹੁੰਦੀ ਸੀ।ਮੱਧ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਸਰਕਾਰ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਦੇ ਭ੍ਰਿਸ਼ਟ ਸ਼ਾਸਨ ਤੋਂ ਬੇਹੱਦ ਪ੍ਰੇਸ਼ਾਨ ਹਨ।  ਇਸ ਵਾਰ ਮੱਧ ਪ੍ਰਦੇਸ਼ ਦੇ ਲੋਕ ਭਾਜਪਾ ਨੂੰ ਸੂਬੇ ਦੀ ਸੱਤਾ ਤੋਂ ਲਾਂਭੇ ਕਰ ਕੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨੂੰ ਮੌਕਾ ਦੇਣਗੇ।

ਉਨ੍ਹਾਂ ਕਿਹਾ ਕਿ ਸਾਡੇ ਵਾਅਦੇ ਭਾਜਪਾ ਵਾਂਗ ਮਹਿਜ਼ ਜੁਮਲੇ ਨਹੀਂ ਹਨ।ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਹੁਤ ਕੰਮ ਕੀਤਾ ਹੈ।  ਜੇਕਰ ਇੱਥੇ ਵੀ ਸਰਕਾਰ ਬਣੀ ਤਾਂ ਅਸੀਂ ਵੀ ਇਸੇ ਤਰ੍ਹਾਂ ਕੰਮ ਕਰਾਂਗੇ।  ਅਸੀਂ ਇੱਥੋਂ ਦੇ ਲੋਕਾਂ ਨੂੰ ਮੁਫਤ ਬਿਜਲੀ ਵੀ ਮੁਹੱਈਆ ਕਰਵਾਵਾਂਗੇ।  ਮੁਹੱਲਾ ਕਲੀਨਿਕ ਅਤੇ ਚੰਗੇ ਸਰਕਾਰੀ ਸਕੂਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ।  

ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਇੰਨਾ ਵਧੀਆ ਬਣਾ ਦਿੱਤਾ ਕਿ ਹੁਣ ਦਿੱਲੀ ਵਿੱਚ ਮਜ਼ਦੂਰਾਂ, ਰਿਕਸ਼ਾ ਚਾਲਕਾਂ ਦੇ ਬੱਚੇ ਅਤੇ ਜੱਜਾਂ ਅਤੇ ਅਫਸਰਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਇਕੱਠੇ ਪੜ੍ਹ ਰਹੇ ਹਨ।ਜਦੋਂ ਕਿ ਪੰਜਾਬ ਵਿੱਚ ਅਸੀਂ ਡੇਢ ਸਾਲ ਵਿੱਚ 700 ਦੇ ਕਰੀਬ ਮੁਹੱਲਾ ਕਲੀਨਿਕ ਬਣਾਏ ਹਨ, ਜਿਨ੍ਹਾਂ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।  ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਟ ਮੁਫਤ ਬਿਜਲੀ ਦੇ ਰਹੇ ਹਾਂ।  

ਪਿਛਲੇ ਡੇਢ ਸਾਲ ਵਿੱਚ ਅਸੀਂ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਕੱਲ੍ਹ ਮੁੜ 596 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।ਉਥੇ ਹੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜੀ  ਕੀਤੀ ਹੈ।  ਆਪਣੇ ਸਾਢੇ ਨੌਂ ਸਾਲਾਂ ਦੇ ਸ਼ਾਸਨ ਦੌਰਾਨ ਮੋਦੀ ਸਰਕਾਰ ਨੇ ਆਮ ਲੋਕਾਂ ਲਈ ਕੁਝ ਵੀ ਚੰਗਾ ਨਹੀਂ ਕੀਤਾ।  ਉਨ੍ਹਾਂ ਦੇ 15 ਲੱਖ ਰੁਪਏ ਦੇ ਵਾਅਦੇ ਮਹਿਜ਼ ਜੁਮਲੇ ਸਾਬਤ ਹੋਏ। 2 ਕਰੋੜ ਨੌਕਰੀਆਂ ਦੀ ਗੱਲ ਵੀ ਜੁਮਲਾ ਹੀ ਨਿਕਲੀ।

 

Tags: Arvind Kejriwal , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sewda , Datia , Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD