Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ 1.47 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਸੈਂਟਰਾਂ ਦਾ ਨੀਂਹ ਪੱਥਰ ਰੱਖਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਚੀਮਾ/ਸੁਨਾਮ ਊਧਮ ਸਿੰਘ ਵਾਲਾ , 10 Nov 2023

Last updated on: Nov 10, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੀਮਾ ਵਿਖੇ ਕਰੀਬ 1.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਕਮਿਊਨਿਟੀ ਹਾਲਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਹੀ ਸਥਾਨਾਂ ਦੀ ਚੋਣ ਲੋਕਾਂ ਦੀ ਸੁਵਿਧਾ ਨੂੰ ਮੱਦੇਨਜ਼ਰ ਰਖਦਿਆਂ ਕੀਤੀ ਗਈ ਹੈ ਕਿਉਂ ਜੋ ਲੋਕਾਂ ਦੀ ਇਹ ਬਹੁਤ ਲੰਬੇ ਚਿਰ ਤੋਂ ਮੰਗ ਸੀ ਕਿ ਚੀਮਾ ਵਿੱਚ ਬਹੁ ਗਿਣਤੀ ਨਿਵਾਸੀਆਂ ਦੀਆਂ ਜਰੂਰਤਾਂ ਨੂੰ ਦੇਖਦਿਆਂ ਢੁਕਵੇਂ ਸਥਾਨਾਂ ’ਤੇ ਕਮਿਊਨਿਟੀ ਹਾਲਾਂ ਦੀ ਉਸਾਰੀ ਕਰਵਾਈ ਜਾਵੇ।

ਕੈਬਨਿਟ ਮੰਤਰੀ ਨੇ ਮੌਕੇ ’ਤੇ ਹੀ ਸਬੰਧਤ ਠੇਕੇਦਾਰਾਂ ਨੂੰ ਨਿਰਮਾਣ ਪ੍ਰਕਿਰਿਆ ਦੌਰਾਨ ਸਮੱਗਰੀ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਕੰਮ ਵਿੱਚ ਪਾਰਦਰਸ਼ਤਾ ਰੱਖਦੇ ਹੋਏ 6 ਮਹੀਨਿਆਂ ਦੇ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਾਰਜਸਾਧਕ ਅਫ਼ਸਰ ਚੀਮਾ ਨੂੰ ਸਮੁੱਚੇ ਕੰਮਾਂ ਦੀ ਨਿਗਰਾਨੀ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਕੋਈ ਵੀ ਊਣਤਾਈ ਸਾਹਮਣੇ ਆਉਣ ਦੀ ਸੂਰਤ ਵਿੱਚ ਫੌਰੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਾ ਕੇਵਲ ਸੁਨਾਮ ਹਲਕੇ ਵਿੱਚ ਬਲਕਿ ਸਮੁੱਚੇ ਸੁਬੇ ਵਿੱਚ ਵਿਕਾਸ ਕਾਰਜਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੀ ਮੰਗ ਮੁਤਾਬਕ ਸਮਾਂਬੱਧ ਢੰਗ ਨਾਲ ਕੰਮ ਨੇਪਰੇ ਚੜ੍ਹਾਏ ਜਾ ਰਹੇ ਹਨ ਅਤੇ ਇਸੇ ਤਰਜ਼ ’ਤੇ ਸਮੁੱਚੇ ਵਿਧਾਨ ਸਭਾ ਹਲਕਾ ਸੁਨਾਮ ਦੇ ਹਰ ਪਿੰਡ, ਕਸਬੇ ਤੇ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ, ਈਓ ਬਾਲ ਕ੍ਰਿਸ਼ਨ, ਦਰਸ਼ਨ ਸਿੰਘ ਗੀਤੀ ਮਾਨ (ਚੇਅਰਮੈਨ ਮਾਰਕਿਟ ਕਮੇਟੀ ਚੀਮਾ),ਬੀਰਬਲ ਸਿੰਘ, ਨਿਰਭੈ ਸਿੰਘ ( ਬਲਾਕ ਪ੍ਰਧਾਨ), ਕੁਲਦੀਪ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਰਾਜਿੰਦਰ ਕੁਮਾਰ ਲੀਲੂ , ਬਹਾਦਰ ਸਿੰਘ , ਰੂਪ ਸਿੰਘ , ਲਖਵਿੰਦਰ ਲੱਖੀ, ਦਰਸ਼ਨ ਸਿੰਘ , ਦਰਸ਼ਨ ਪ੍ਰਧਾਨ ਅਤੇ ਨਰਿੰਦਰ ਸਿੰਘ ਐਮਸੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD