Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਸਾਹਿਤ ਸਭਾ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਦਾ ਵਿਸ਼ੇਸ਼ ਸਨਮਾਨ

Barnala, Health, Civil Surgeon Barnala

Web Admin

Web Admin

5 Dariya News

ਬਰਨਾਲਾ , 10 Nov 2023

Last updated on: Nov 10, 2023, 00:00 IST

ਸਿਹਤ ਵਿਭਾਗ ਬਰਨਾਲਾ ਦਾ ਸਾਰਾ ਕੰਮਕਾਜ ਪੰਜਾਬੀ ਵਿੱਚ ਕਰਨ ਅਤੇ ਕਰਵਾਉਣ ਦੇ ਵਿਸ਼ੇਸ਼ ਉੱਦਮ ਲਈ ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਵੱਲੋ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦਾ ਸਨਮਾਨ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕੀਤਾ ਗਿਆ। ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਦੱਸਿਆ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸਦੇ ਮਾਣ ਸਨਮਾਨ ਸਦੀਵੀਂ ਬਣਾਈ ਰੱਖਣ ਲਈ ਜੋ ਵੀ ਕਾਰਜ ਕਰੇਗਾ ਪੰਜਾਬੀ ਸਾਹਿਤ ਸਭਾ ਬਰਨਾਲਾ ਉਸਦਾ ਸਨਮਾਨ ਜ਼ਰੂਰ ਕਰੇਗੀ। 

ੳਨ੍ਹਾਂ ਕਿਹਾ ਡਾ. ਔਲ਼ਖ ਵੱਲੋਂ ਬਾਕਾਇਦਾ ਸਿਹਤ ਵਿਭਾਗ ਬਰਨਾਲਾ ਦਾ ਪੰਜਾਬੀ ਵਿੱਚ ਕੰਮਕਾਜ ਕਰਨ ਲਈ ਸਿਵਲ ਸਰਜਨ ਬਰਨਾਲਾ ਦੇ ਹੁਕਮ ਜਾਰੀ ਕੀਤੇ ਹੋਏ ਹਨ ਅਤੇ ਸਮੇਂ ਸਮੇਂ ‘ਤੇ ਇਨ੍ਹਾਂ ਦੀ ਨਜ਼ਰਸਾਨੀ ਕੀਤੀ ਜਾਂਦੀ ਹੈ ।ਇਹ ਵਿਸ਼ੇਸ਼ ਸਨਮਾਨ ਪ੍ਰਾਪਤ ਕਰਨ ਮੌਕੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਗੋਦ ਵਿੱਚ ਪੈਦਾ ਹੋਇਆ ਹਾਂ ਅਤੇ ਉਮਰ ਦੇ ਇਸ ਦੌਰ ਤੱਕ ਜੋ ਕੁਝ ਪ੍ਰਾਪਤ ਕੀਤਾ ਉਸ ਸਭ ਦਾ ਸਿਹਰਾ ਪੰਜਾਬੀ ਮਾਂ ਬੋਲੀ ਨੂੰ ਜਾਂਦਾ ਹੈ ਇਸ ਲਈ ਜੇਕਰ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਕੁਝ ਕਰਨ ਦਾ ਕਾਬਿਲ ਹੋਏ ਹਾਂ ਤਾਂ ਇਹ ਕੰਮ ਸਭ ਤੋਂ ਪਹਿਲ ਦੇ ਆਧਾਰ ‘ਤੇ ਕਰਨਾ ਮੇਰੀ ਖੁਸ਼ਕਿਸਮਤੀ ਹੋਵੇਗੀ। ਇਸ ਮੌਕੇ ਪਹੁੰਚੇ ਹੋਰ ਵੀ ਵੱਖ-ਵੱਖ ਸਾਹਿਤਕਾਰਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਡਾ. ਔਲਖ ਨੂੰ ਵਧਾਈ ਦਿੱਤੀ।

ਇਸ ਵਿਸ਼ੇਸ਼ ਸਨਮਾਨ ਸਮਾਰੋਹ ਮੌਕੇ ਪੰਜਾਬੀ ਸਾਹਿਤ ਸਭਾ (ਰਜਿ) ਬਰਨਾਲਾ ਵੱਲੋਂ  ਮਾਲਵਿੰਦਰ ਸਿੰਘ ਸ਼ਾਇਰ ਜਨਰਲ ਸਕੱਤਰ , ਡਾ. ਹਰਭਗਵਾਨ , ਪਵਨ ਪਰਿੰਦਾ ਕਹਾਣੀਕਾਰ , ਸਿਮਰਜੀਤ ਕੌਰ ਬਰਾੜ ਸਾਹਿਤਕਾਰਾ, ਮਹਿੰਦਰ ਸਿੰਘ ਰਾਹੀ , ਚਰਨ ਸਿੰਘ ਭੋਲ਼ਾ ਜਾਗਲ, ਸੁਦਰਸ਼ਨ ਗੁੱਡੂ, ਡਿੰਪਲ ਕੁਮਾਰ, ਲਛਮਣ ਦਾਸ ਮੁਸਾਫਿਰ , ਬਿੱਕਰ ਸਿੰਘ ਔਲ਼ਖ ਤੇ ਗੋਰਾ ਖਾਨ ਸੰਧੂ ਉਚੇਚੇ ਤੌਰ ‘ਤੇ ਹਾਜ਼ਰ ਸਨ ।

 

Tags: Barnala , Health , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD