Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਮੋਹਾਲੀ ਵੱਲੋਂ ਮੱਲ੍ਹਮ‘ ਕਾਵਿ- ਸੰਗ੍ਰਹਿ ’ਤੇ ਵਿਚਾਰ ਚਰਚਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਐਸ.ਏ.ਐਸ.ਨਗਰ , 10 Nov 2023

Last updated on: Nov 10, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਅੱਜ ਡਾ. ਕੁਲਜੀਤ ਸਿੰਘ ਜੰਜੂਆ ਦੇ ਕਾਵਿ- ਸੰਗ੍ਰਹਿ ‘ਮੱਲ੍ਹਮ’ ਨੂੰ ਲੋਕ ਅਰਪਣ ਅਤੇ ਵਿਚਾਰ ਚਰਚਾ ਕੀਤੀ ਗਈ। ਵਿਚਾਰ ਚਰਚਾ ਦੀ ਪ੍ਰਧਾਨਗੀ ਡਾ. ਦੀਪਕ ਮਨਮੋਹਨ ਸਿੰਘ, ਮੁੱਖ ਮਹਿਮਾਨ ਵਜੋਂ ਡਾ. ਲਖਵਿੰਦਰ ਸਿੰਘ ਜੌਹਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਭੀਮਇੰਦਰ ਸਿੰਘ ਅਤੇ ਡਾ. ਸ਼ਿੰਦਰਪਾਲ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। 

ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਡਾ. ਕੁਲਜੀਤ ਸਿੰਘ ਜੰਜੂਆ ਦੇ ਕਾਵਿ-ਸੰਗ੍ਰਹਿ ‘ਮੱਲ੍ਹਮ’ ਲਈ ਮੁਬਾਰਕਬਾਦ ਦਿੰਦਿਆਂ ਇਸ ਨੂੰ ਮਾਨਵੀ ਸੰਵੇਦਨਾਵਾਂ ਨਾਲ ਲਬਰੇਜ਼ ਸ਼ਾਇਰੀ ਆਖਿਆ। ਡਾ. ਬੋਹਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। 

ਸਮੂਹ ਪ੍ਰਧਾਨਗੀ ਮੰਡਲ ਵੱਲੋਂ ‘ਮੱਲ੍ਹਮ’ ਕਾਵਿ ਸੰਗ੍ਰਹਿ ਲੋਕ ਅਰਪਣ ਕਰਨ ਉਪਰੰਤ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਕਿਹਾ ਗਿਆ ਕਿ ਹਥਲੀ ਪੁਸਤਕ ਜ਼ਿੰਦਗੀ ਨੂੰ ਰੱਜ ਕੇ ਅਤੇ ਚੱਜ ਨਾਲ ਜਿਊਣ ਦਾ ਪ੍ਰਵਚਨ ਸਿਰਜਦੀ ਹੈ। ਇਸ ਕਵਿਤਾ ਅੰਦਰ ਸਮੁੱਚੀ ਕਾਇਨਾਤ ਦੀ ਮੁਹੱਬਤ ਸਮਾਈ ਹੈ। ਮੁੱਖ ਮਹਿਮਾਨ ਡਾ. ਲਖਵਿੰਦਰ ਸਿੰਘ ਜੌਹਲ ਵੱਲੋਂ ਕਿਹਾ ਗਿਆ ਕਿ ਲੇਖਕ ਦਾ ਪਰਵਾਸੀ ਧਰਤੀ ‘ਤੇ ਵਿਚਰਦਿਆਂ ਵੀ ਪਿੰਡ ਨਾਲ ਸੰਵਾਦ ਵਿਚ ਰਹਿਣਾ ਡਾ. ਜੰਜੂਆ ਦੀ ਕਵਿਤਾ ਦਾ ਇਹ ਸਿਖ਼ਰ ਹੈ। 

ਵਿਸ਼ੇਸ਼ ਮਹਿਮਾਨ ਵਜੋਂ ਡਾ. ਭੀਮਇੰਦਰ ਸਿੰਘ ਵੱਲੋਂ ਪੁਸਤਕ ਦੇ ਲੋਕ ਅਰਪਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਵਿਤਾ ਸਮਾਜਿਕ ਅਤੇ ਕੁਦਰਤੀ ਚੌਗਿਰਦੇ ਸਬੰਧੀ ਚਿੰਤਾ ਅਤੇ ਚਿੰਤਨ ਦੀ ਕਵਿਤਾ ਹੈ। ਡਾ. ਸ਼ਿੰਦਰਪਾਲ ਸਿੰਘ ਨੇ ਪੁਸਤਕ ਬਾਰੇ ਬੋਲਦਿਆਂ ਆਖਿਆ ਕਿ ਪਲੇਠੀ ਸਿਰਜਣਾ ਹੋਣ ਦੇ ਬਾਵਜੂਦ ਇਸ ਵਿਚ ਬਹੁਤ ਪਰਿਪੱਕ ਕਵਿਤਾਵਾਂ ਹਨ। 

ਉਨ੍ਹਾਂ ਆਖਿਆ ਕਿ ਇਹ ਸ਼ਾਇਰੀ ਮਾਨਵਤਾ ਵਿਚ ਵਿਸ਼ਵਾਸ ਦ੍ਰਿੜ ਕਰਦੀ ਨਾਰੀ ਨੂੰ ਸ਼੍ਰਿਸਟੀ ਦਾ ਮੂਲ ਧੁਰਾ ਅਤੇ ਸੰਚਾਲਕ ਸ਼ਕਤੀ ਥਾਪਦੀ ਹੈ। ਡਾ. ਮੋਹਨ ਤਿਆਗੀ ਵੱਲੋਂ ‘ਮੱਲ੍ਹਮ ਕਾਵਿ-ਸੰਗ੍ਰਹਿ ਦੀ ਦ੍ਰਿਸ਼ਟੀਗਤ ਚੇਤਨਾ' ਵਿਸ਼ੇ 'ਤੇ ਪ੍ਰਭਾਵਪੂਰਨ ਪਰਚਾ ਪੜ੍ਹਦੇ ਹੋਏ ਕਿਹਾ ਕਿ ਅਜੋਕੇ ਸਮਾਜ, ਮਨੁੱਖ ਅਤੇ ਹਾਲਾਤਾਂ ਦੇ ਮੱਦੇਨਜ਼ਰ ਇਸ ਕਵਿਤਾ ਵਿਚਲਾ ਮੱਲ੍ਹਮ ਦਾ ਮੈਟਾਫ਼ਰ ਬਿਲਕੁਲ ਢੁੱਕਵਾਂ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਡਾ.ਜੰਜੂਆ ਦੀ ਕਵਿਤਾ ਮਹਿਜ਼ ਸੁਹਜਮਈ ਵਰਤਾਰਾ ਨਹੀਂ ਸਗੋਂ ਤਬਦੀਲੀ ਦਾ ਸਸ਼ੱਕਤ ਹਥਿਆਰ ਹੈ। ਡਾ. ਗੁਰਜੰਟ ਸਿੰਘ ਵੱਲੋਂ ‘ਮੱਲ੍ਹਮ’ ਕਾਵਿ-ਸੰਗ੍ਰਹਿ ਦੀਆਂ ਸੰਚਾਰਗਤ ਜੁਗਤਾਂ' ਵਿਸ਼ੇ 'ਤੇ ਪਰਚਾ ਪੜ੍ਹਦੇ ਹੋਏ ਕਿਹਾ ਕਿ ਡਾ. ਜੰਜੂਆ ਦੀ ਕਵਿਤਾ ਅਣਮਨੁੱਖੀ ਘਟਨਾਵਾਂ ਦੇ ਸਥਾਪਤ ਪ੍ਰਵਚਨ ਨੂੰ ਡੂੰਘੀ ਵੇਦਨਾ ਸਹਿਤ ਪੇਸ਼ ਕਰਦੀ ਹੈ ਅਤੇ ਜ਼ਿਹਨੀ ਅਤੇ ਜਿਸਮਾਨੀ ਫੱਟਾਂ ਤੋਂ ਪੈਦਾ ਹੋਈ ਪੀੜ 'ਤੇ ਮੱਲ੍ਹਮ ਵਾਂਗ ਕੰਮ ਕਰਦੀ ਹੈ। 

ਡਾ. ਕੰਵਰ ਜਸਮਿੰਦਰ ਪਾਲ ਸਿੰਘ ਵੱਲੋਂ ਡਾ. ਕੁਲਜੀਤ ਸਿੰਘ ਜੰਜੂਆ ਨੂੰ ਮੱਲ੍ਹਮ ਪੁਸਤਕ ਦੀ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਇਸ ਕਵਿਤਾ ਦਾ ਸਮੁੱਚਾ ਅਵਚੇਤਨ ਪੰਜਾਬ ਅਤੇ ਪੰਜਾਬੀਅਤ ਦਾ ਲਬਰੇਜ਼ ਹੈ। ਉਨ੍ਹਾਂ ਵੱਲੋਂ ਇਹ ਵੀ ਆਖਿਆ ਗਿਆ ਕਿ ਕਿਤਾਬ ਵਿਚ ਸ਼ਾਮਲ ਕਵਿਤਾਵਾਂ ਪੰਜਾਬੀਅਤ ਦੇ ਜ਼ਖ਼ਮਾਂ 'ਤੇ ਵਾਕਿਆ ਹੀ ਮੱਲ੍ਹਮ ਦਾ ਕੰਮ ਕਰਦੀਆਂ ਹਨ। ਇਨ੍ਹਾਂ ਤੋਂ ਇਲਾਵਾ ਸ਼੍ਰੀ ਸੁਰਿੰਦਰ ਸਿੰਘ ਸੁਨੰੜ ਅਤੇ ਸ਼੍ਰੀ ਰਾਜਿੰਦਰ ਸਿੰਘ ਧੀਮਾਨ ਵੱਲੋਂ ਵੀ ਵਿਚਾਰ ਚਰਚਾ ਵਿਚ ਹਿੱਸਾ ਲੈਂਦਿਆ ਪੁਸਤਕ ਦੀ ਬਣਤਰ ਅਤੇ ਬੁਣਤਰ ਬਾਰੇ ਆਪਣੇ ਵਿਚਾਰ ਰੱਖ ਗਏ। 

ਇਸ ਮੌਕੇ ਸੁਖਪ੍ਰੀਤ ਕੌਰ ਵੱਲੋਂ ਮੱਲ੍ਹਮ ਕਵਿਤਾ ਦਾ ਪਾਠ ਵੀ ਕੀਤਾ ਗਿਆ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਕਾਰਜ਼ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।ਇਸ ਵਿਚਾਰ ਚਰਚਾ ਵਿਚ ਪ੍ਰੋ. ਦਿਲਬਾਗ ਸਿੰਘ, ਪ੍ਰੋ. ਨਿਰਮਲ ਸਿੰਘ ਬਾਸੀ, ਕੇਵਲਜੀਤ ਸਿੰਘ ਕੰਵਲ ,ਮਨਜੀਤ ਪਾਲ ਸਿੰਘ, ਗੁਰਦਰਸ਼ਨ ਸਿੰਘ ਮਾਵੀ, ਗੁਰਚਰਨ ਸਿੰਘ, ਧਿਆਨ ਸਿੰਘ ਕਾਹਲੋਂ, ਮਨਜੀਤ ਸਿੰਘ, ਜਤਿੰਦਰਪਾਲ ਸਿੰਘ, ਹਰਮਨਦੀਪ ਸਿੰਘ ਅਤੇ ਜਪਨੀਤ ਕੌਰ ਵੱਲੋਂ ਵੀ ਸ਼ਿਰਕਤ ਕੀਤੀ ਗਈ। 

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD