Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ ਨੂੰ ਸਮਰਪਿਤ ਗ਼ਦਰ ਲਹਿਰ ’ਤੇ ਭਾਵਪੂਰਤ ਸੈਮੀਨਾਰ

ਵਿਧਾਇਕ ਡਾ. ਰਵਜੋਤ ਸਿੰਘ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ

DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Nov 2023

Last updated on: Nov 10, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਪੰਜਾਬੀ ਮਾਹ ਸਮਾਗਮਾਂ ਦੀ ਲੜੀ ਤਹਿਤ ‘ਗ਼ਦਰ ਲਹਿਰ ਦੀ ਵਿਚਾਰਧਾਰਾ : ਸਮਕਾਲੀ ਪ੍ਰਸੰਗਿਕਤਾ’ ਵਿਸ਼ੇ ’ਤੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜੂਕੇਸ਼ਨ ਕੰਪਲੈਕਸ ਡੱਲੇਵਾਲ ਵਿਖੇ ਭਾਵਪੂਰਤ ਸੈਮੀਨਾਰ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ।

ਸਮਾਗਮ ਦਾ ਆਗਾਜ਼ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵਲੋਂ ਪੇਸ਼ ਸ਼ਬਦ ਅਤੇ ਸ਼ਮ੍ਹਾਂ ਰੋਸ਼ਨ ਨਾਲ ਹੋਇਆ। ਵਿਦਿਆਰਥੀਆਂ ਵਲੋਂ ਪੇਸ਼ ਲੋਕ-ਗੀਤ, ਕਵੀਸ਼ਰੀ, ਭੰਡ, ਸਕਿੱਟਾਂ, ਭੰਗੜਾ ਅਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਕ੍ਰਾਂਤੀਕਾਰੀ ਰੰਗ ਵਿਚ ਰੰਗੀ ਕੋਰੀਓਗ੍ਰਾਫੀ ਨੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਆਸ਼ਾ ਕਿਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਲਗਾਈ ਗਈ ਦੀਵਾ ਵਰਕਸ਼ਾਪ ਖਿੱਚ ਦਾ ਕੇਂਦਰ ਰਹੀ।

ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਵਿਧਾਇਕ ਡਾ. ਰਵਜੋਤ ਸਿੰਘ ਨੇ ਸਪੈਸ਼ਲ ਵਿਦਿਆਰਥੀ ਤੋਂ ਰੀਬਨ ਕਟਵਾ ਕੇ ਕੀਤਾ ਤੇ ਭਾਸ਼ਾ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਰਾਹਨਾ ਕੀਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਸ਼ਾ ਵਿਭਾਗ ਹੁਸ਼ਿਆਰਪੁਰ ਵਲੋਂ ਡਾ. ਜਸਵੰਤ ਰਾਏ ਖੋਜ ਅਫ਼ਸਰ ਦੀ ਅਗਵਾਈ ਵਿਚ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਵਾਸਤੇ ਕੀਤੇ ਜਾ ਰਹੇ ਤਰੱਦਦ ਲਈ ਵਧਾਈ ਦਿੰਦਿਆਂ ਮਾਂ ਬੋਲੀ ਦੇ ਸੱਚੇ ਸਪੂਤ ਬਣ ਕੇ ਬਣਦਾ ਮਾਣ ਦੇਣ ਲਈ ਦਰਸ਼ਕਾਂ ਨੂੰ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮਾਂ ਬੋਲੀ ਸਭਿਆਚਾਰ ਦੀ ਜੜ੍ਹ ਹੈ।

ਗ਼ਦਰ ਲਹਿਰ ਦੀ ਵਿਚਾਰਧਾਰਾ ’ਤੇ ਮੁਖ ਬੁਲਾਰੇ ਸੀਤਾ ਰਾਮ ਬਾਂਸਲ ਨੇ ਵਿਸਥਾਰ ਸਹਿਤ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦੀ ਧਰਤੀ ਗ਼ਦਰੀਆਂ ਅਤੇ ਬੱਬਰਾਂ ਦੀ ਜਨਮ ਭੂਮੀ ਹੈ ਅਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਇਨ੍ਹਾਂ ਗ਼ਦਰੀਆਂ ਅਤੇ ਬੱਬਰਾਂ ਦੀ ਹੀ ਪੈਦਾਇਸ਼ ਹੈ। ਉਨ੍ਹਾਂ ਸਮੱੁਚੀ ਲਹਿਰ ਨੂੰ ਸਮਕਾਲ ਨਾਲ ਜੋੜ ਕੇ ਵਿਚਾਰ ਪੇਸ਼ ਕਰਦਿਆਂ ਦਰਸ਼ਕਾਂ ਨੂੰ ਕੀਲ ਲਿਆ।

ਇਸ ਮੌਕੇ ਤਿੰਨ ਪੁਸਤਕਾਂ ਵੀ ਲੋਕ-ਅਰਪਣ ਕੀਤੀਆਂ ਗਈਆਂ। ਵੱਖ-ਵੱਖ ਸਕੂਲਾਂ ਕਾਲਜਾਂ ਤੋਂ ਆਪਣੇ ਅਧਿਆਪਕਾਂ ਨਾਲ ਆਏ ਹੋਏ ਵਿਦਿਆਰਥੀਆਂ ਨੇ ਪੁਸਤਕ ਪ੍ਰਦਰਸ਼ਨੀ ’ਚੋਂ ਪੁਸਤਕਾਂ ਖਰੀਦ ਕੇ ਲਾਹਾ ਲਿਆ। ਭਾਸ਼ਾ ਵਿਭਾਗ ਵਲੋਂ ਆਏ ਹੋਏ ਮਹਿਮਾਨਾਂ, ਪਤਵੰਤਿਆਂ, ਕਾਲਜ ਦੀ ਮੈਨੇਜਮੈਂਟ, ਪ੍ਰਿੰਸੀਪਲ ਧੀਰਜ ਸ਼ਰਮਾ, ਪੰਜਾਬੀ ਵਿਕਾਸ ਮੰਚ ਦੇ ਅਹੁਦੇਦਾਰਾਂ ਦਾ ਮਹਾਨ ਕੋਸ਼, ਡਾ. ਰੰਧਾਵਾ ਵਾਲੀ ਪੰਜਾਬ ਕਿਤਾਬ, ਯਾਦਗਾਰੀ ਚਿੰਨ੍ਹਾਂ ਅਤੇ ਲੋਈਆਂ ਨਾਲ ਸਨਮਾਨ ਕੀਤਾ ਗਿਆ। 

ਸਟੇਜ ’ਤੇ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਮਾਣ ਪੱਤਰਾਂ ਅਤੇ ਕਿਤਾਬਾਂ ਦੇ ਸੈਟਾਂ ਨਾਲ ਸਨਮਾਨਿਤ ਕੀਤਾ ਗਿਆ। ਸਟੇਜ ਦੀ ਕਾਰਵਾਈ ਡਾ. ਜਸਵੰਤ ਰਾਏ ਅਤੇ ਰੋਮੀ ਦੇਵਗੁਣ ਨੇ ਸਾਂਝੇ ਤੌਰ ’ਤੇ ਚਲਾਈ। ਆਏ ਹੋਏ ਮਹਿਮਾਨਾਂ ਅਤੇ ਸਾਹਿਤ ਪ੍ਰੇਮੀਆਂ ਲਈ ਧੰਨਵਾਦੀ ਸ਼ਬਦ ਪ੍ਰਿੰਸੀਪਲ ਧੀਰਜ ਸ਼ਰਮਾ ਨੇ ਆਖੇ।

ਇਸ ਮੌਕੇ ਵਰਿੰਦਰ ਨਿਮਾਣਾ, ਹਰਮੇਲ ਸਿੰਘ ਖੱਖ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਰਜਿੰਦਰ ਮਾਰਸ਼ਲ, ਡਾ. ਜਸਪਾਲ ਸਿੰਘ, ਪ੍ਰੋ. ਗੁਰਪਿੰਦਰ ਸਿੰਘ, ਸਰਬਜੀਤ ਕੰਗ, ਡਾ. ਅਰਵਿੰਦ ਸਿੰਘ ਧੂਤ, ਪ੍ਰਿੰਸੀਪਲ ਧਰਮਪਾਲ ਸਾਹਿਲ, ਪ੍ਰਿੰਸੀਪਲ ਅਰਚਨਾ ਅਗਰਵਾਲ, ਕੁੰਦਨ ਸਿੰਘ ਕਾਲਕਟ, ਜੁਗਲ ਕਿਸ਼ੋਰ, ਪਵਨ ਕੁਮਾਰ, ਪ੍ਰੋ. ਨੀਲਮ, ਪ੍ਰੋ. ਪ੍ਰਿਆ, ਪ੍ਰੋ. ਅਮਨਦੀਪ ਕੌਰ, ਪ੍ਰੋ. ਅਮਨ, ਪ੍ਰੋ ਅਰੁਣ, ਪ੍ਰੋ. ਮੰਜੂ, ਪੁਸਤਕ ਪ੍ਰਕਾਸ਼ਕ ਅਤੇ ਸਾਹਿਤ ਪ੍ਰੇਮੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD