Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- ਇਹ ਫੈਸਲਾ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ​​ਕਰੇਗਾ

ਪੰਜਾਬ ਦੇ 3 ਕਰੋੜ ਲੋਕਾਂ ਨੇ ਮਾਨ ਸਰਕਾਰ ਨੂੰ ਫੈਸਲੇ ਲੈਣ ਲਈ ਚੁਣਿਆ ਹੈ, ਰਾਜਪਾਲ ਨੂੰ ਨਹੀਂ - ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Nov 2023

ਪੰਜਾਬ ਸਰਕਾਰ ਅਤੇ ਰਾਜਪਾਲ ਵਿਵਾਦ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਫਟਕਾਰ ਲਗਾਉਣ 'ਤੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਿਰਿਆ ਦਿੱਤੀ ਹੈ।  ਪਾਰਟੀ ਨੇ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਵਾਲਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਸੂਬੇ ਦੇ ਕੰਮਕਾਜ ਨਾਲ ਸਬੰਧਤ ਫੈਸਲੇ ਲੈਣ ਲਈ ਚੁਣਿਆ ਹੈ,ਰਾਜਪਾਲ ਨੂੰ ਨਹੀਂ।

ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਦੁਆਰਾ ਚੁਣੇ ਗਏ ਲੋਕਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਦਿੰਦਾ ਹੈ। ਰਾਜਪਾਲ ਕੋਲ ਇਸ ਮਾਮਲੇ ਵਿੱਚ ਬਹੁਤ ਸੀਮਤ ਅਧਿਕਾਰ ਹਨ। ਅਦਾਲਤ ਨੇ ਇਹ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿਣ ਅਤੇ ਵਿਧਾਨ ਸਭਾ ਤੋਂ ਪਾਸ ਕੀਤੇ ਬਿੱਲਾਂ ਨੂੰ ਲੰਮੇ ਸਮੇਂ ਤੱਕ ਰੋਕੇ ਰੱਖਣ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ।  ਇਹ ਤਰੀਕਾ ਲੋਕਤੰਤਰ ਲਈ ਠੀਕ ਨਹੀਂ ਹੈ।

ਕੰਗ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 200 ਅਨੁਸਾਰ ਰਾਜਪਾਲ ਜਾਂ ਤਾਂ ਸਦਨ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਆਪਣੀ ਮਨਜ਼ੂਰੀ ਦੇ ਸਕਦਾ ਹੈ ਜਾਂ ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੋਲ ਵਾਪਸ ਭੇਜ ਸਕਦਾ ਹੈ ਜਾਂ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਰਾਖਵਾਂ ਰੱਖ ਸਕਦਾ ਹੈ।  ਬਿੱਲਾਂ ਦੇ ਮਾਮਲੇ ਵਿੱਚ ਰਾਜਪਾਲ ਕੋਲ ਹੋਰ ਕੋਈ ਵਿਕਲਪ ਨਹੀਂ ਹੈ।ਕੰਗ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਖੁਸ਼ ਕਰਨ ਲਈ ਸੰਵਿਧਾਨ ਤੋਂ ਬਾਹਰ ਕੋਈ ਕੰਮ ਨਾ ਕਰਨ।  ਲੋਕਤੰਤਰੀ ਪ੍ਰਣਾਲੀ ਦੀ ਰੱਖਿਆ ਕਰਨ ਅਤੇ ਸੰਵਿਧਾਨਕ ਮਰਿਆਦਾ ਦੀ ਪਾਲਣਾ ਕਰਨ।

ਕੰਗ ਨੇ ਰਾਜਪਾਲ ਦਾ ਸਮਰਥਨ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਰਾਜਪਾਲ ਦੇ ਗੈਰ-ਸੰਵਿਧਾਨਕ ਫੈਸਲੇ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ ਮੋਦੀ ਸਰਕਾਰ ਦੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਨਾਲ ਹਨ ਜਾਂ ਦੇਸ਼ ਦੇ ਸੰਵਿਧਾਨ ਨਾਲ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD