Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਸੰਧਵਾਂ ਨੇ ਹਲਕੇ ਦੇ ਮਿਹਨਤਕਸ਼ ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ, ਵਿਲੱਖਣ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ

 Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 12 Nov 2023

Last updated on: Nov 12, 2023, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਸਿੰਘ ਸੰਧਵਾਂ ਨੇ ਦੀਵਾਲੀ ਦਾ ਤਿਉਹਾਰ ਮਿਹਨਤਕਸ਼, ਕਿਰਤੀ, ਵਿਕਲਾਂਗਾਂ, ਬੇਸਹਾਰਾ ਲੋਕਾਂ, ਨਿਆਸਰਿਆਂ, ਦਿਵਿਆਂਗਜਨਾਂ, ਬਜ਼ੁਰਗਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ, ਕੰਬਲ ਅਤੇ ਨਗਦ ਰਾਸ਼ੀ ਵੰਡ ਕੇ ਮਨਾਇਆ।  ਸਪੀਕਰ ਸੰਧਵਾਂ ਨੇ ਦੀਵਾਲੀ ਦੀ ਖੁਸ਼ੀ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਨਾਲ ਜੁੜੇ ਜ਼ਿਲ੍ਹਾ ਫ਼ਰੀਦਕੋਟ ਦੇ ਪੱਤਰਕਾਰ ਭਰਾਵਾਂ ਸੰਗ ਸਾਂਝੀ ਕਰਨ ਦੇ ਮਨੋਰਥ ਤਹਿਤ ਆਪਣੇ ਘਰ ਵਿਚ ਇੱਕ ਚਾਹ ਪਾਰਟੀ ਦਾ ਪ੍ਰੋਗਰਾਮ ਵੀ ਰੱਖਿਆ, ਜਿਸ ਵਿਚ ਸਮੂਹ ਪੱਤਰਕਾਰ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਦਿਨ 52 ਰਾਜਿਆਂ ਨੂੰ 6ਵੇਂ ਗੁਰੂ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਚੋਂ ਰਿਹਾ ਕਰਵਾਇਆ ਸੀ ਤੇ ਅਯੁੱਧਿਆ ਵਿਖੇ ਸ੍ਰੀ ਰਾਮ 14 ਸਾਲ ਦੇ ਬਨਵਾਸ ਉਪਰੰਤ ਵਾਪਿਸ ਪਰਤੇ ਸਨ, ਉਸ ਦਿਨ ਦੀ ਯਾਦ ਵਿੱਚ ਇਹ ਪਵਿੱਤਰ ਤਿਉਹਾਰ ਬਣਾਇਆ ਜਾਂਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਮੇਰੀ ਦਿਲੀ ਇੱਛਾ ਇਹੀ ਸੀ ਕਿ ਮੈਂ ਦੀਵਾਲੀ ਦਾ ਤਿਉਹਾਰ ਉਨ੍ਹਾਂ ਲੋਕਾਂ ਨਾਲ ਮਨਾਵਾਂ ਜਿਹੜੇ ਦੀਵਾਲੀ ਵਾਲੇ ਦਿਨ ਵੀ ਕਿਰਤ ਕਰਦੇ ਹਨ ਅਤੇ ਇਸ ਦਿਨ ਵੀ ਖੁਦ ਨੂੰ ਵਿਹਲਾ ਨਹੀਂ ਰਹਿਣ ਦਿੰਦੇ ਅਰਥਾਤ ਹਮੇਸ਼ਾਂ ਖ਼ੁਦ ਨੂੰ ਕਿਰਤ ਨਾਲ ਜੁੜਿਆ ਹੋਇਆ ਰੱਖ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ। 

ਉਨ੍ਹਾਂ ਕਿਹਾ ਕਿ ਉਹ ਇਹ ਤਿਉਹਾਰ ਇਹਨਾਂ ਲੋਕਾਂ ਨਾਲ ਮਨਾ ਕੇ ਏਨਾ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਚਾਹੁੰਦੇ ਸਨ।ਉਨ੍ਹਾਂ ਕਿਹਾ ਕਿ ਉਹ ਸਾਂਝੀਵਾਲਤਾ ਤੇ ਪਿਆਰ ਦਾ ਸੰਦੇਸ਼ ਦੇਣਾ ਚਾਹੁੰਦੇ ਹਨ। ਸ. ਸੰਧਵਾਂ ਨੇ ਸ਼ਹਿਰ ਦੇ ਇਲਾਕਿਆਂ ਵਿਚ ਖੁਦ ਪੁੱਜਕੇ ਸਥਾਨਕ ਦੁਕਾਨਦਾਰਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਕਿਰਤੀ ਰਿਕਸ਼ਾ ਚਾਲਕਾਂ, ਮੋਚੀਆਂ, ਸਫ਼ਾਈ ਕਰਮਚਾਰੀਆਂ ਅਤੇ ਦੀਵੇ ਵੇਚਣ ਵਾਲੇ ਮਿਹਨਤਕਸ਼ ਲੋਕਾਂ ਨੂੰ ਮਠਿਆਈ, ਕੰਬਲ ਅਤੇ ਨਗਦ ਰਾਸ਼ੀ ਭੇਟ ਕਰਕੇ ਦੀਵਾਲੀ ਦੀਆਂ ਖੁਸ਼ੀਆ ਸਾਂਝੀਆਂ ਕੀਤੀਆਂ। 

ਇਸ ਮੌਕੇ ਉਨ੍ਹਾਂ ਮਿਊਂਸੀਪਲ ਕਾਰਪੋਰੇਸ਼ਨ, ਕੋਟਕਪੂਰਾ ਦੇ ਸਾਹਮਣੇ ਪਾਰਕ ਵਿਖੇ ਦੀਵਾਲੀ ਤੇ ਸ਼੍ਰੀ ਰਾਮ ਸੇਵਾ ਮੰਡਲ ਵਲੋਂ ਚਲਾਈ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਰੁੱਖ ਵੀ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਅਮਨਦੀਪ ਸਿੰਘ ਸੰਧੂ ਮਲਟੀ ਟਾਸਕ ਵਰਕਰ, ਸੈਕਟਰੀ ਰੈੱਡ ਕਰਾਸ ਸੁਸਾਇਟੀ ਮਨਦੀਪ ਸਿੰਘ, ਚੈਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨਰੇਸ਼ ਸਿੰਗਲਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਸੁਖਵੰਤ ਸਿੰਘ ਪੱਕਾ ਜਿਲ੍ਹਾ ਯੂਥ ਪ੍ਰਧਾਨ, ਗੁਰਜਿੰਦਰ ਸਿੰਘ ਪੱਕਾ, ਸੋਨੂੰ ਬਤਰਾ ਪ੍ਰਧਾਨ ਸਬਜ਼ੀ ਮੰਡੀ ਕੋਟਕਪੂਰਾ, ਸੁਖਜਿੰਦਰ ਸਿੰਘ ਸੋਨੀ, ਬਲਾਕ ਪ੍ਰਧਾਨ ਮੇਹਰ ਸਿੰਘ ਚਾਨੀ, ਸੰਜੀਵ ਕਾਲੜਾ, ਮਨਜੀਤ ਸ਼ਰਮਾ, ਗੁਰਮੀਤ ਸਿੰਘ ਧੂਰਕੋਟ, ਜਸਪ੍ਰੀਤ ਚਾਹਲ, ਭੋਲਾ ਸਿੰਘ ਨਵਾਂ ਟਹਿਣਾ, ਮਾਸਟਰ ਕੁਲਦੀਪ ਸਿੰਘ ਮੌੜ, ਸੰਦੀਪ ਕੰਮੇਆਣਾ ਆਦਿ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD