Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਕਿਰਤੀ ਕਾਮੇ : ਦਿਨੇਸ਼ ਚੱਢਾ

ਵਿਸ਼ਵਕਰਮਾ ਦਿਵਸ ਮੌਕੇ ਤੇ ਕਿਰਤੀਆਂ ਨੂੰ ਲੇਬਰ ਬੋਰਡ ਨਾਲ਼ ਰਜਿਸਟਰਡ ਕਰਨ ਲਈ ਰੋਪੜ, ਨੂਰਪੁਰ ਬੇਦੀ ਅਤੇ ਡੂਮੇਵਾਲ ਵਿਖੇ ਲਗਾਏ ਗਏ ਰਜਿਸਟਰੇਸ਼ਨ ਕੈਂਪ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 13 Nov 2023

ਉਸਾਰੀ ਕਿਰਤੀਆਂ ਦੀ ਭਲਾਈ ਲਈ ਕਿਰਤ ਵਿਭਾਗ ਅਧੀਨ ਬਣਾਏ ਗਏ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਕੇਵਲ ਉਨ੍ਹਾਂ ਉਸਾਰੀ ਕਿਰਤੀਆਂ ਨੂੰ ਹੀ ਮਿਲ ਸਕਦਾ ਹੈ ਜਿਹੜੇ ਕਿ ਬੋਰਡ ਪਾਸ ਲਾਭਪਾਤਰੀ ਦੇ ਤੌਰ ‘ਤੇ ਰਜਿਸਟਰਡ ਹੋਣਗੇ। ਇਸ ਲਈ ਵੱਧ ਤੋਂ ਵੱਧ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਪੰਜਾਬ ਸਰਕਾਰ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਵਿਸ਼ਵਕਰਮਾ ਭਵਨ, ਨੇੜੇ ਪੁਰਾਣਾ ਪੁਲ, ਰੋਪੜ ਵਿਖੇ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਵੱਖ-ਵੱਖ ਉਸਾਰੀ ਕਿਰਤੀਆਂ ਜਿਵੇਂ ਰਾਜ ਮਿਸਤਰੀ, ਇੱਟਾ ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਤਕਨੀਕੀ/ਕਲੈਰੀਕਲ ਕੰਮ ਆਦਿ ਕਰਨ ਵਾਲਾ ਅਤੇ ਕਿਸੇ ਸਰਕਾਰੀ, ਅਰਧ ਸਕਰਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕਾਂ, ਨਹਿਰਾਂ, ਬਿਜਲੀ ਦੇ ਉਤਪਾਦਨ ਜਾਂ ਵੰਡ ਟੈਲੀਫੋਨ, ਤਾਰ, ਰੇਡੀਓ, ਰੇਲ ਹਵਾਈ ਅੱਡੇ ਆਦਿ ਵਿਖੇ ਉਸਾਰੀ, ਮੁਰੰਮਤ, ਰੱਖ-ਰਖਾਵ ਜਾਂ ਤੋੜ ਫੋੜ ਦੇ ਕੰਮ ਲਈ ਕੁਸ਼ਲ/ਅਰਧ ਕੁਸ਼ਲ, ਕਾਰੀਗਰ ਜਾਂ ਸੁਪਰਵਾਈਜਰ ਦੇ ਤੌਰ ਤੇ ਤਨਖਾਹ ਜਾਂ ਮਿਹਨਤਾਨਾ ਲੈ ਕੇ ਕੰਮ ਕਰਨ ਵਾਲਾ ਵਿਅਕਤੀ ਉਸਾਰੀ ਕਿਰਤੀ ਅਖਵਾਉਂਦਾ ਹੈ ਅਤੇ ਬੋਰਡ ਨਾਲ ਰਜਿਸਟਰ ਹੋਣ ਉਪਰੰਤ ਉਪਰੋਕਤ ਸਕੀਮਾਂ ਦਾ ਲਾਭ ਲੈ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਇੱਕ ਵਾਰ ਬੋਰਡ ਪਾਸ ਬਤੌਰ ਲਾਭਪਾਤਰੀ ਰਜਿਸਟਰਡ ਹੋਣ ਉਪਰੰਤ ਪੰਜੀਕ੍ਰਿਤ ਉਸਾਰੀ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਲੜਕੀ ਦੀ ਸ਼ਾਦੀ ਲਈ ਸ਼ਗਨ ਸਕੀਮ, ਪ੍ਰਸੂਤਾ ਸਕੀਮ, ਬਾਲੜੀ ਤੋਹਫਾ ਸਕੀਮ, ਛੁੱਟੀ ਦੌਰਾਨ ਯਾਤਰਾ ਸਕੀਮ ਅਤੇ ਪੈਨਸ਼ਨ ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਕਿਰਤੀ ਦੀ ਕੰਮ ਕਰਨ ਸਮੇਂ ਅਚਾਨਕ ਮੌਤ ਹੋ ਜਾਂਦਾ ਹੈ ਤਾਂ ਇਸ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ।ਇਸ ਮੌਕੇ ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਹੋਰ ਲਗਾ ਕੇ ਉਸਾਰੀ ਕਿਰਤੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕੀਤੀ ਜਾਵੇ।ਹੈ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD