Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ. ਪੀ ਨੇ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

ਚੈਕਿੰਗ ਦੌਰਾਨ ਕੁਝ ਡਾਟਰ ਪਾਏ ਗਏ ਗੈਰ ਹਾਜ਼ਰ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 14 Nov 2023

Last updated on: Nov 14, 2023, 00:00 IST

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਮੰਗਲਵਾਰ ਸਵੇਰੇ ਸਰਕਾਰੀ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਵਿਖੇ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਈ ਡਾਕਟਰ ਗੈਰ ਹਾਜ਼ਰ ਪਾਏ ਗਏ, ਜਿਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਦਵਾਈ ਲੈਣ ਆਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਦਵਾਈਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। 

ਡਾਕਟਰ ਵਲੋਂ ਮਰੀਜ਼ਾਂ ਨੂੰ ਹਰ ਰੋਜ਼, ਇਕ ਹਫ਼ਤਾ ਅਤੇ ਪੰਦਰਾਂ ਦਿਨਾਂ ਦੀ ਇਕੱਠੀ ਦਿੱਤੀਆਂ ਜਾਂਦੀਆਂ ਦਵਾਈਆਂ ਸਬੰਧੀ ਡਿਪਟੀ ਕਮਿਸ਼ਨਰ ਸਾਹਿਬ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਦਿੱਤੀਆਂ ਜਾਂਦੀਆਂ ਦਵਾਈਆਂ ਦਾ ਬਰੀਕੀ ਦੇ ਨਾਲ ਸਟਾਕ ਰਜਿਸਟਰ ਚੈਕ ਕੀਤਾ ਗਿਆ। ਉਨ੍ਹਾਂ ਨੇ ਡਾਕਟਰਾਂ ਨੂੰ ਸਖ਼ਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਮੇਂ ਸਬੰਧਤ ਮਰੀਜ਼ ਦਾ ਆਈ ਕਾਰਡ ਲੈ ਕੇ ਹੀ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਜਿਸ ਮਰੀਜ ਨੂੰ ਦਵਾਈ ਦਿੱਤੀ ਜਾਂਦੀ ਹੈ, ਉਸ ਨੂੰ ਹੀ ਦਵਾਈ ਦਿੰਤੀ ਜਾਵੇ ਅਤੇ ਕਿਸੇ ਕਿਸੇ ਹੋਰ ਮਰੀਜ਼ ਦੀ ਦਵਾਈ ਕਿਸੇ ਵੀ ਵਿਅਕਤੀ ਨੂੰ ਘਰ ਲੈ ਕੇ ਜਾਣ ਵਾਸਤੇ ਨਾ ਦਿੱਤੀ ਜਾਵੇ। 

ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਸਟਾਫ ਨੂੰ ਵੀ ਮਰੀਜ਼ਾਂ ਦੇ ਨਾਲ ਸਹੀ ਵਤੀਰਾ ਰੱਖਣ ਲਈ ਨਿਰਦੇਸ਼ ਵੀ ਦਿੱਤੇ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਨਸ਼ਾ ਛੁਡਊ ਕੇਂਦਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਦੋਂ ਉਨ੍ਹਾਂ ਕੋਲ ਕੋਈ ਮਰੀਜ਼ ਆਉਂਦਾ ਹੈ, ਤਾਂ ਸਭ ਤੋਂ ਪਹਿਲਾਂ ਉਸਦੀ ਆਈ. ਡੀ ਲੈ ਕੇ ਰਜਿਸਟ੍ਰੇਸ਼ਨ ਕੀਤੀ ਜਾਵੇ ਅਤੇ ਇਸ ਤੋਂ ਬਾਅਦ ਮਰੀਜ਼ ਦੀ ਕਾਂਊਂਸਲਿੰਗ ਕਰਕੇ ਇਹ ਜਾਣਕਾਰੀ ਲਈ ਜਾਵੇ ਕਿ ਉਹ ਕਿਸ ਪ੍ਰਕਾਰ ਦਾ ਨਸ਼ਾ ਲੈਂਦਾ ਹੈ ਅਤੇ ਉਸ ਦਾ ਨਸ਼ਾ ਲੈਣ ਦਾ ਕੀ ਕਾਰਨ ਹੈ। ਮਰੀਜ਼ ਦੀ ਕਾਂਊਂਸਲਿੰਗ ਕਰਕੇ ਸਬੰਧਤ ਮਰੀਜ਼ ਨੂੰ ਨਸ਼ਾ ਛੱਡਣ ਦੇ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜਿਥੇ ਤੱਕ ਹੋ ਸਕੇ ਉਸ ਨੂੰ ਵਾਪਸ ਸਮਾਜਿਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਕਾਂਊਂਸਲਿੰਗ ਤੋਂ ਬਾਅਦ ਹੀ ਸਬੰਧਤ ਮਰੀਜ਼ ਨੂੰ ਡਾਕਟਰ ਕੋਲ ਦਵਾਈ ਲੈਣ ਲਈ ਭੇਜਿਆ ਜਾਵੇ ਅਤੇ ਡਾਕਟਰ ਵਲੋਂ ਮਰੀਜ਼ ਨੂੰ ਨਸ਼ਾ ਛੱਡਣ ਦੇ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਮਿਥੇ ਗਏ ਸਮੇਂ ਅੰਦਰ ਦਵਾਈ ਦਾ ਕੋਰਸ ਪੂਰਾ ਕਰਕੇ ਨਸ਼ਾ ਛੱਡ ਸਕੇ ਅਤੇ ਮੁੜ ਆਪਣੀਆਂ ਪਰਿਵਾਰਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਅ ਸਕੇ। ਇਸ ਮੌਕੇ ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸ਼ਤਰੀ, ਐਸ.ਐਮ.ਓ ਡਾ. ਸਤਵਿੰਦਰ ਸਿੰਘ ਬਿਟੂ ਤੋਂ ਇਲਾਵਾ ਸਰਕਾਰੀ ਹਸਪਤਾਲ ਦੇ ਸਟਾਫ ਮੈਂਬਰ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD