Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਮਜ਼ਦੂਰ ਵਰਗ ਅਤੇ ਕਾਰੀਗਰਾਂ ਦਾ ਅਹਿਮ ਯੋਗਦਾਨ : ਬ੍ਰਮ ਸ਼ੰਕਰ ਜਿੰਪਾ

ਵਿਸ਼ਵਕਰਮਾ ਦਿਵਸ 'ਤੇ ਲੇਬਰ ਸ਼ੈੱਡ ਹੁਸ਼ਿਆਰਪੁਰ ਅਤੇ ਪਿੰਡ ਥਰੋਲੀ ਵਿਖੇ ਆਯੋਜਿਤ ਪ੍ਰੋਗਰਾਮ 'ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Nov 2023

Last updated on: Nov 14, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵਕਰਮਾ ਦਿਵਸ ਮੌਕੇ ਲੇਬਰ ਅੱਡਾ ਹੁਸ਼ਿਆਰਪੁਰ, ਪਿੰਡ ਥਰੋਲੀ ਅਤੇ ਹੋਰਨਾਂ ਸਮਾਗਮਾਂ ਵਿਚ ਪਹੁੰਚ ਕੇ ਮਜ਼ਦੂਰ ਭਾਈਚਾਰੇ ਅਤੇ ਕਾਰੀਗਰਾਂ ਨੂੰ ਭਗਵਾਨ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਦਸਤਕਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਅਤੇ ਦਸਤਕਾਰਾਂ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ ਅਤੇ ਉਨ੍ਹਾਂ ਨੂੰ ਹਰੇਕ ਬੁਨਿਆਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਹਾਜ਼ਰ ਵਰਕਰਾਂ ਨੂੰ ਉਨ੍ਹਾਂ ਦੇ ਲਾਭ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਕਿਰਤੀ ਲੋਕਾਂ ਨੂੰ ਸਲਾਮ ਕਰਦੇ ਹਾਂ ਕਿਉਂਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਮਜ਼ਦੂਰ ਵਰਗ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਦੇਵਤਿਆਂ ਦਾ ਆਰਕੀਟੈਕਟ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਆਰਕੀਟੈਕਚਰ ਦਾ ਪਿਤਾਮਾ ਕਿਹਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦਿਨ ਸਾਡੇ ਮਜ਼ਦੂਰ ਭਰਾ ਅਤੇ ਕਾਰੀਗਰ ਮਸ਼ੀਨਾਂ ਅਤੇ ਔਜ਼ਾਰਾਂ ਦੀ ਸਫ਼ਾਈ ਕਰਦੇ ਹਨ ਅਤੇ ਉਨ੍ਹਾਂ ਦੀ ਪੂਜਾ ਕਰਦੇ ਹਨ। ਉਨ੍ਹਾਂ ਮਜ਼ਦੂਰ ਵਰਗ ਅਤੇ ਕਾਰੀਗਰ ਵਰਗ ਨੂੰ ਉਨ੍ਹਾਂ ਦੀ ਲਗਨ, ਪ੍ਰਤਿਭਾ ਅਤੇ ਮਿਹਨਤ ਲਈ ਸਲਾਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਹਰੇਕ ਸਰਕਾਰੀ ਸਕੀਮ ਦਾ ਲਾਭ ਉਨ੍ਹਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ, ਕੌਂਸਲਰ ਵਿਜੇ ਅਗਰਵਾਲ, ਪ੍ਰੀਤਪਾਲ, ਅਸ਼ੋਕ ਕੁਮਾਰ, ਰਾਜਨ ਕੁਮਾਰ, ਕ੍ਰਿਸ਼ਨ ਗੋਪਾਲ ਆਨੰਦ, ਪ੍ਰਮੋਦ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD