Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ- ਡਾ. ਬਲਬੀਰ ਸਿੰਘ

ਕਿਹਾ, ਸੂਬੇ ਵਿੱਚ ਜਲਦ ਹੀ 5 ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜਲਾਲਾਬਾਦ , 14 Nov 2023

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ  ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ,  ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਡਾ. ਰਾਜੀਵ ਸੂਦ ਅਤੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਅਰੋੜਾ  ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮਰੀਜ਼ਾਂ ਦੀਆਂ ਮੁਸ਼ਕਲਾਂ, ਡਾਕਟਰਾਂ ਦੀ ਘਾਟ ਅਤੇ ਬਿਲਡਿੰਗ ਦੀ ਹਾਲਤ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਜਾਣੂੰ ਕਰਵਾਇਆ।

ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਪੱਖੋਂ ਤੰਦਰੁਸਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਹੁਣ ਇਸੇ ਮੰਤਵ ਤਹਿਤ ਹੀ ਜਲਦ ਹੀ 5 ਨਵੇਂ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ। ਇਸ ਤੋਂ ਪਹਿਲਾ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਆਉਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਿੱਖਿਆ ਦੇ ਨਾਲ ਨਾਲ ਸਿਹਤ ਪੱਖੋਂ ਵੀ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ ਤੇ ਇਸੇ ਤਹਿਤ ਹੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਿਹਤ ਕੇਂਦਰ ਦੀ ਬਿਲਡਿੰਗ ਵਿੱਚ ਪਈਆਂ ਤਰੇੜਾਂ ਦਾ ਜਾਇਜ਼ਾ ਲੈਣ ਮੌਕੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਦੀ ਜਾਂਚ ਕਰਵਾ ਕੇ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਵੀ ਪੰਜਾਬ ਸਰਕਾਰ ਪੂਰੀ ਯਤਨਸੀਲ ਹੈ। 

ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਲੋਕਾਂ ਨੂੰ ਇਲਾਜ ਲਈ ਇੱਥੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਉਪਰੰਤ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਅਮਲੇ ਤੇ ਪ੍ਰਬੰਧਕੀ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ 23 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਇਸ ਮੌਕੇ ਡਾ. ਮਲਕੀਤ ਥਿੰਦ ਜ਼ਿਲ੍ਹਾ ਪ੍ਰਧਾਨ ਆਪ ਫਿਰੋਜ਼ਪੁਰ, ਸਿਵਲ ਸਰਜਨ ਡਾ ਕਵਿਤਾ ਸਿੰਘ, ਐਸ.ਐਮ.ਓ ਫਾਜ਼ਿਲਕਾ ਡਾ ਐਰਿਕ ਐਡੀਸਨ, ਐਸ.ਐਮ.ਓ ਜਲਾਲਾਬਾਦ ਸੁਮਿਤ ਲੂਨਾ, , ਮਾਰਕਿਟ ਕਮੇਟੀ ਚੇਅਰਮੈਨ ਦੇਵ ਰਾਜ ਸਰਮਾ, ਖੜਕ ਸਿੰਘ ਓਐਸਡੀ, ਸੁਖਵਿੰਦਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬੱਬੂ ਡੋਡਾ ਵਪਾਰ ਮੰਡਲ ਪ੍ਰਧਾਨ ਜਲਾਲਾਬਾਦ, ਸਾਜਨ ਖੇੜਾ ਜੋਨ ਇੰਚਾਰਜ ਅਰਨੀਵਾਲਾ ਅਤੇ ਚਰਨਜੀਤ ਸਿੰਘ ਆਦਿ ਹਾਜਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD