Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਪਟਿਆਲਾ ਦੇ ਪ੍ਰਾਜੈਕਟਾਂ ਦਾ ਬਾਰੀਕੀ ਨਾਲ ਜਾਇਜ਼ਾ

ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਇੰਦਰਜੀਤ ਕੌਰ ਮਾਨ, ਨਰਿੰਦਰਪਾਲ ਸਿੰਘ ਸਵਨਾ ਤੇ ਸੁਖਵਿੰਦਰ ਸਿੰਘ ਕੋਟਲੀ ਨੇ ਕੀਤਾ ਦੌਰਾ

DC Patiala, Deputy Commissioner Patiala, Sakshi Sawhney, Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Inderjit Kaur Mann, Narinder Pal Singh Sawna, Manjit Singh Bilaspur

Web Admin

Web Admin

5 Dariya News

ਪਟਿਆਲਾ , 14 Nov 2023

Last updated on: Nov 14, 2023, 00:00 IST

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਕਮੇਟੀ ਨੇ ਪਟਿਆਲਾ ਦੇ ਪ੍ਰਾਜੈਕਟਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਇੰਦਰਜੀਤ ਕੌਰ ਮਾਨ, ਨਰਿੰਦਰਪਾਲ ਸਿੰਘ ਸਵਨਾ ਅਤੇ ਸੁਖਵਿੰਦਰ ਸਿੰਘ ਕੋਟਲੀ ਨੇ ਡੇਅਰੀ ਪ੍ਰਾਜੈਕਟ, ਹੈਰੀਟੇਜ ਸਟਰੀਟ, ਰਾਜਿੰਦਰਾ ਝੀਲ ਅਤੇ ਵੱਡੀ ਤੇ ਛੋਟੀ ਨਦੀ ਦੇ ਕੰਮਾਂ ਦਾ ਮੌਕੇ ਉਤੇ ਜਾ ਕੇ ਨਿਰੀਖਣ ਕੀਤਾ।

ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਚੇਅਰਮੈਨ ਬਿਲਾਸਪੁਰ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਡੇਅਰੀ ਪ੍ਰਾਜੈਕਟ, ਹੈਰੀਟੇਜ ਸਟਰੀਟ, ਰਾਜਿੰਦਰਾ ਝੀਲ ਅਤੇ ਵੱਡੀ ਤੇ ਛੋਟੀ ਨਦੀ ਦੇ ਕੰਮਾਂ ਦੀ ਰਿਪੋਰਟ ਵਿਧਾਇਕ ਕੋਹਲੀ ਨੂੰ ਦੇਣਗੇ।

ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਕਮੇਟੀ ਨੇ ਵਿੱਤੀ ਸਾਲ 2020-21 ਤੋਂ 2022-23 ਦੌਰਾਨ ਇਨ੍ਹਾਂ ਪ੍ਰਾਜੈਕਟਾਂ ਦੇ ਅਨੁਮਾਨ, ਪ੍ਰਾਪਤ ਗ੍ਰਾਂਟਾਂ, ਖਰਚੇ ਅਤੇ ਬੱਚਤ ਦੇ ਵੇਰਵਿਆਂ ਦਾ ਬਾਰੀਕਬੀਨੀ ਨਾਲ ਅਧਿਐਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ।ਕਮੇਟੀ ਵੱਲੋਂ ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਪੀ.ਡੀ.ਏ. ਦੇ ਸੀ.ਏ ਗੁਰਪ੍ਰੀਤ ਸਿੰਘ ਥਿੰਦ, ਏ.ਡੀ.ਸੀਜ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹਰ ਪ੍ਰਾਜੈਕਟ ਦਾ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਨੁਮਾਨ ਕਮੇਟੀ ਨੂੰ ਭਰੋਸਾ ਦਿੱਤਾ ਕਿ ਕਮੇਟੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜਸ਼ਨਦੀਪ ਕੌਰ ਗਿੱਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ ਸਥਾਨਕ ਸਰਕਾਰਾਂ, ਡਰੇਨੇਜ, ਲੋਕ ਨਿਰਮਾਣ ਵਿਭਾਗ, ਪੰਜਾਬ ਰਾਜ ਬਿਜਲੀ ਨਿਗਮ, ਪੰਚਾਇਤੀ ਰਾਜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Inderjit Kaur Mann , Narinder Pal Singh Sawna , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD