Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐੱਮ.ਪੀ. ਦੇ ਕਟੰਗੀ 'ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, 'ਆਪ' ਉਮੀਦਵਾਰ ਲਈ ਕੀਤਾ ਪ੍ਰਚਾਰ

ਇਹ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ, ਅਸੀਂ ਕੰਮ ਕਰਦੇ ਹਾਂ, ਸਕੂਲ, ਹਸਪਤਾਲ ਬਣਾਉਂਦੇ ਹਾਂ ਅਤੇ ਆਮ ਲੋਕਾਂ ਨੂੰ ਸਹੂਲਤਾਂ ਦਿੰਦੇ ਹਾਂ: ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Madhya Pradesh, Katangi

Web Admin

Web Admin

5 Dariya News

ਮੱਧ ਪ੍ਰਦੇਸ਼ , 14 Nov 2023

Last updated on: Nov 14, 2023, 00:00 IST

ਮੱਧ ਪ੍ਰਦੇਸ਼ 'ਚ ਆਮ ਆਦਮੀ ਪਾਰਟੀ (ਆਪ) ਦਾ ਪ੍ਰਚਾਰ ਜ਼ੋਰਾਂ 'ਤੇ ਹੈ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਉਮੀਦਵਾਰ ਦਾ ਪ੍ਰਚਾਰ ਕਰਨ ਲਈ ਮੱਧ ਪ੍ਰਦੇਸ਼ ਦੇ ਕਟੰਗੀ ਪਹੁੰਚੇ। ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਇਹ ਭਾਰੀ ਭੀੜ ਮੱਧ ਪ੍ਰਦੇਸ਼ 'ਚ ਬਦਲਾਅ ਦੀ ਨਿਸ਼ਾਨੀ ਹੈ, ਲਗਭਗ ਦੋ ਸਾਲ ਪਹਿਲਾਂ ਪੰਜਾਬੀ ਵੀ ਸਾਡੀਆਂ ਰੈਲੀਆਂ/ਰੋਡ ਸ਼ੋਆਂ 'ਚ ਇਸੇ ਤਰ੍ਹਾਂ ਉਤਸ਼ਾਹ ਨਾਲ ਇਕੱਠੇ ਹੁੰਦੇ ਸਨ ਅਤੇ ਅਸੀਂ 117 ਵਿਧਾਨ ਸਭਾ ਸੀਟਾਂ 'ਚੋਂ 92 'ਤੇ ਜਿੱਤ ਪ੍ਰਾਪਤ ਕੀਤੀ ਸੀ। ਮਾਨ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਿਹਤ ਖਰਾਬ ਹੋਣ ਕਾਰਨ ਅੱਜ ਉਨ੍ਹਾਂ ਨਾਲ ਸ਼ਾਮਲ ਨਹੀਂ ਹੋ ਸਕੇ ਪਰ 3 ਦਸੰਬਰ ਨੂੰ ਉਹ ਕਟੰਗੀ ਦੇ ਲੋਕਾਂ ਨਾਲ ਜਿੱਤ ਦਾ ਜਸ਼ਨ ਮਨਾਉਣਗੇ।

ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ 75 ਸਾਲਾਂ ਤੋਂ ਸਾਡੇ ਦੇਸ਼ ਨੂੰ ਲੁੱਟ ਰਹੀਆਂ ਹਨ, ਹੁਣ ਸਮਾਂ ਹੈ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ, ਭ੍ਰਿਸ਼ਟਾਚਾਰ ਤੋਂ ਛੁਟਕਾਰਾ ਪਾਉਣ ਦਾ। ਉਨ੍ਹਾਂ ਕਿਹਾ ਕਿ ‘ਆਪ’ ਦਾ ‘ਝਾੜੂ’ ਸਾਡੇ ਦੇਸ਼ ਦੀ ਸਿਆਸੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਬੱਚਿਆਂ ਨੂੰ ਸਿੱਖਿਆ ਨਹੀਂ ਮਿਲਦੀ, ਆਮ ਲੋਕਾਂ ਨੂੰ ਚੰਗਾ ਇਲਾਜ, ਸਾਫ਼ ਪਾਣੀ, ਬਿਜਲੀ ਆਦਿ ਨਹੀਂ ਮਿਲਦੀ। ਪੰਜਾਬ ਅਤੇ ਦਿੱਲੀ ਵਿੱਚ ਲੋਕਾਂ ਕੋਲ ਚੰਗੇ ਸਰਕਾਰੀ ਸਕੂਲ ਅਤੇ ਹਸਪਤਾਲ ਹਨ, ਸਾਫ਼ ਪਾਣੀ ਹੈ ਅਤੇ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ।  

ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਘਰਾਂ ਦੇ ਬੱਚੇ ਅਫਸਰ ਬਣ ਰਹੇ ਹਨ।  ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਧਰਮ, ਜਾਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ ਪਰ ਅਸੀਂ ਕੰਮ ਕਰਦੇ ਹਾਂ।  ਅਸੀਂ ਸਰਵੇਖਣਾਂ ਵਿੱਚ ਨਹੀਂ ਆਉਂਦੇ ਅਸੀਂ ਸਿੱਧੇ ਸਰਕਾਰ ਬਣਾਉਂਦੇ ਹਾਂ।  ਦਿੱਲੀ ਵਿੱਚ ਅਸੀਂ 70 ਵਿੱਚੋਂ 67 ਵਿਧਾਨ ਸਭਾ ਸੀਟਾਂ ਜਿੱਤੀਆਂ ਅਤੇ ਪੰਜਾਬ ਵਿੱਚ ਸਾਨੂੰ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਮਿਲੀਆਂ ਜਦੋਂ ਕਿ ਕਿਸੇ ਸਰਵੇਖਣ ਵਿੱਚ ਇਹ ਨਹੀਂ ਦਿਖਾਇਆ ਗਿਆ ਕਿ ਅਸੀਂ ਉਨ੍ਹਾਂ ਰਾਜਾਂ ਵਿੱਚ ਸਰਕਾਰ ਬਣਾਵਾਂਗੇ।

 ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਮੌਕਾ ‘ਆਪ’ ਨੂੰ ਦੋ ਤੁਸੀਂ ਹੋਰ ਸਿਆਸੀ ਪਾਰਟੀਆਂ ਨੂੰ ਭੁੱਲ ਜਾਉਗੇ।  ਮੱਧ ਪ੍ਰਦੇਸ਼ ਕੋਲ ਸਭ ਕੁਝ ਹੈ, ਕੁਦਰਤੀ ਅਤੇ ਹੋਰ ਸਾਧਨ ਹਨ, ਪਰ ਉਨ੍ਹਾਂ ਕੋਲ ਇਮਾਨਦਾਰ ਸਿਆਸਤਦਾਨ ਅਤੇ ਚੰਗੀ ਸਰਕਾਰ ਨਹੀਂ ਹੈ।  ਉਨ੍ਹਾਂ ਕਿਹਾ ਕਿ ਅਸੀਂ 15 ਲੱਖ ਵਾਂਗ 'ਜੁਮਲੇ' ਨੂੰ ਨਹੀਂ ਕਹਿੰਦੇ, ਅਸੀਂ ਜੋ ਵਾਅਦਾ ਕਰਦੇ ਹਾਂ, ਉਹ ਪੂਰਾ ਕਰਦੇ ਹਾਂ। 

ਆਪ ਦੀ ਸਰਕਾਰ ਬਣਨ ਤੋਂ ਬਾਅਦ ਤੁਹਾਡੇ ਬੱਚਿਆਂ ਦੀ ਸਿੱਖਿਆ ਸਾਡੀ ਜ਼ਿੰਮੇਵਾਰੀ ਹੋਵੇਗੀ, ਮਿਆਰੀ ਇਲਾਜ ਸਾਡੀ ਜ਼ਿੰਮੇਵਾਰੀ ਹੋਵੇਗੀ, ਬਿਜਲੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਸਾਡੀ ਜ਼ਿੰਮੇਵਾਰੀ ਹੋਵੇਗੀ, ਕਿਸਾਨਾਂ ਦੀ ਭਲਾਈ ਅਤੇ ਨੌਜਵਾਨਾਂ ਲਈ ਨੌਕਰੀਆਂ ਸਾਡੀ ਜ਼ਿੰਮੇਵਾਰੀ ਹੋਵੇਗੀ। ਮਾਨ ਨੇ ਕਿਹਾ ਕਿ ਇਹ ਸਾਢੇ ਚਾਰ ਸਾਲ ਲੋਕਾਂ ਨੂੰ ਲੁੱਟਦੇ ਹਨ ਫਿਰ ਵੋਟਰਾਂ ਨੂੰ ਲੁਭਾਉਣ ਲਈ ਆਖਰੀ ਛੇ ਮਹੀਨੇ ਲੋਲੀਪਾਪ ਦਿੰਦੇ ਹਨ। ਇਸ ਵਾਰ ਤੁਸੀਂ ਗੁਮਰਾਹ ਨਹੀ ਹੋਣਾ, ਆਮ ਆਦਮੀ ਪਾਰਟੀ ਨੂੰ ਵੋਟ ਪਾਕੇ ਇਮਾਨਦਾਰ ਸਰਕਾਰ ਬਣਾਉਣੀ ਹੈ।  

ਮਾਨ ਨੇ ਅੱਗੇ ਕਿਹਾ ਸਤਿੰਦਰ ਜੈਨ ਨੇ ਦਿੱਲੀ ਵਿਚ ਸਿਹਤ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ, ਮਨੀਸ਼ ਸਿਸੋਦੀਆ ਨੇ ਦਿੱਲੀ ਵਿਚ ਸਿੱਖਿਆ ਕ੍ਰਾਂਤੀ ਲਿਆਂਦੀ, ਮੋਦੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ,ਹੁਣ ਉਹ 'ਆਪ' ਨੂੰ ਰੋਕਣ ਲਈ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਪਰ ਉਹ ਸਫਲ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭ੍ਰਿਸ਼ਟਾਚਾਰ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ ਵੋਟ ਦਿਓ, ਜੇਕਰ ਤੁਸੀਂ ਇਮਾਨਦਾਰ ਸਰਕਾਰ ਚਾਹੁੰਦੇ ਹੋ, ਆਪਣੇ ਬੱਚਿਆਂ ਦਾ ਉੱਜਵਲ ਭਵਿੱਖ ਚਾਹੁੰਦੇ ਹੋ ਅਤੇ ਨੌਜਵਾਨਾਂ ਲਈ ਨੌਕਰੀਆਂ ਚਾਹੁੰਦੇ ਹੋ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਆਪਣੇ ਬੱਚਿਆਂ ਬਾਰੇ ਸੋਚੋ ਅਤੇ ਉਨ੍ਹਾਂ ਲਈ ਚੰਗੀ ਸਿੱਖਿਆ ਅਤੇ ਉੱਜਵਲ ਭਵਿੱਖ ਚੁਣੋ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Madhya Pradesh , Katangi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD