Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ 10 ਤੋਂ 12 ਦਸੰਬਰ ਤੱਕ ਚਲਾਈ ਜਾਵੇਗੀ ਪਲਸ ਪੋਲੀਓ ਮੁਹਿੰਮ: ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ 02 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਕਰਵਾਇਆ ਇਲਾਜ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Nov 2023

Last updated on: Nov 15, 2023, 00:00 IST

ਸਿਹਤ ਵਿਭਾਗ ਵੱਲੋਂ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਵਰਗੀ ਘਾਤਕ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ 10 ਦਸੰਬਰ ਤੋਂ 12 ਦਸੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ, ਜਿਸ ਅਧੀਨ ਜ਼ਿਲ੍ਹੇ ਦੇ 54038 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਅਧੀਨ 368 ਬੂਥ ਲਗਾਏ ਜਾਣਗੇ ਅਤੇ ਸਿਹਤ ਵਿਭਾਗ ਦੀਆਂ 577 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਉਂਣਗੀਆਂ। 

ਇਸ ਤੋਂ ਇਲਾਵਾ 30 ਮੋਬਾਇਲ ਟੀਮਾਂ ਤੇ 83 ਸੁਪਰਵਾਈਜ਼ਰ ਵੀ ਇਸ ਮੁਹਿੰਮ ਅਧੀਨ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ 02 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਅਤੇ ਕਲੀਨਿਕਾਂ ਦੀ ਸਾਫ ਸਫਾਈ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਫਲਤਾ ਨਾਲ ਅੱਗੇ ਵੱਧਦੇ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਯੂ.ਵਿਨ ਪੋਰਟਲ ਬਣਾਇਆ ਗਿਆ ਹੈ ਜਿਸ ਦਾ ਮਕਸਦ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕਾਕਰਨ ਦੀ ਪਹਿਲੀ ਡੋਜ ਤੋਂ ਲੈ ਕੇ ਆਖਰੀ ਡੋਜ਼ ਤੱਕ ਦਾ ਰਿਕਾਰਡ ਆਨ ਲਾਈਨ ਰੱਖਿਆ ਜਾਵੇਗਾ । ਇਸ ਪੋਰਟਲ ਤੇ ਆਈ.ਡੀ. ਬਣਾ ਕੇ ਗਰਭਵਤੀ ਔਰਤਾਂ ਅਤੇ ਬੱਚੇ ਸੂਬੇ ਦੇ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣਾ ਟੀਕਾਕਰਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਤੇ ਆਈ.ਡੀ. ਬਣਾ ਕੇ ਵਿਅਕਤੀ ਦਾ ਸਮੁੱਚਾ ਰਿਕਾਰਡ ਆਨ ਲਾਈਨ ਸੁਰੱਖਿਅਤ ਰਹੇਗਾ ਅਤੇ ਡਾਕਟਰਾਂ ਨੁੰ ਇਲਾਜ ਕਰਨ ਵਿੱਚ ਵੀ ਕਾਫੀ ਰਾਹਤ ਮਿਲੇਗੀ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਯੂ.ਵਿਨ ਪੋਰਟਲ ਤੇ ਵੱਧ ਤੋਂ ਵੱਧ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਆਈ.ਡੀ. ਬਣਾਈ ਜਾਵੇ ਤਾਂ ਜੋ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ ਜ਼ਿਲ੍ਹੇ ਦੇ 36654 ਸਿਹਤ ਬੀਮਾ ਕਾਰਡ ਧਾਰਕਾਂ ਨੂੰ 17 ਕਰੋੜ 37 ਲੱਖ 01 ਹਜ਼ਾਰ 10 ਰੁਪਏ ਦੀ ਸਹਾਇਤਾ ਦਿੱਤੀ ਗਈ ਅਤੇ ਇਸ ਸਕੀਮ ਅਧੀਨ ਜ਼ਿਲ੍ਹੇ ਵਿੱਚ 85426 ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੀਮ ਅਧੀਨ 206863 ਕਾਰਡ ਧਾਰਕਾਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਸਰਕਾਰੀ ਸਿਹਤ ਸੰਸਥਾ ਵਿੱਚ ਜਣੇਪੇ ਦੀ ਦਰ ਵਧਾਉਣ ਤੇ ਵੀ ਜੋਰ ਦਿੱਤਾ।

ਮੀਟਿੰਗ ਵਿੱਚ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਹਿਤੇਨ ਕਪਿਲਾ, ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲਾ ਸਿਹਤ ਅਫਸਰ ਡਾ ਨਵਜੋਤ ਕੌਰ , ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਡੀਪੀਐਮ ਕਸੀਤਿਜ ਸੀਮਾ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਮਹਿਕ ਸੈਣੀ, ਕਨਵਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਤੋਂ ਇਲਾਵਾ ਸਮੂਹ ਐਸ.ਐਮ.ਓਜ਼, ਜ਼ਿਲ੍ਹਾ ਸਿਹਤ ਸੋਸਾਇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD