Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਵੱਲੋਂ ਕੀਤੇ ਯਤਨਾ ਸਦਕਾ ਪੰਜਾਬ ਦੇ ਖਿਡਾਰੀ ਮਾਰ ਰਹੇ ਵੱਡੀਆਂ ਮੱਲਾਂ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਜ਼ਿਲ੍ਹੇ ਦੇ ਖਿਡਾਰੀ ਅਰਜੁਨ ਚੀਮਾਂ ਨੇ ਦੇਸ਼ ਵਿਦੇਸ਼ ਵਿੱਚ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Nov 2023

Last updated on: Nov 15, 2023, 00:00 IST

ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਕ੍ਰਾਂਤੀਕਾਰੀ ਯਤਨਾ ਸਦਕਾ ਅੱਜ ਸਾਡੇ ਖਿਡਾਰੀ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਹੋ ਰਹੀਆਂ ਖੇਡਾਂ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ ਅਤੇ ਮੰਡੀ ਗੋਬਿੰਦਗੜ੍ਹ ਦੇ ਖਿਡਾਰੀ ਅਰਜੁਨ ਚੀਮਾਂ ਨੇ ਦੇਸ਼ ਵਿਦੇਸ਼ ਵਿੱਚ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਿੱਚ ਜੋ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਉਹ ਸਮੂਹ ਜ਼ਿਲ੍ਹਾ ਨਿਵਾਸੀਆਂ ਲਈ ਗੌਰਵ ਦਾ ਪ੍ਰਤੀਕ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਆਪਣੀ ਰਿਹਾਇਸ਼ ਤੇ ਬਣੇ ਕੈਂਪ ਆਫਿਸ ਵਿੱਚ ਅਰਜੁਨ ਚੀਮਾਂ ਨੂੰ ਸਨਮਾਨਤ ਕਰਨ ਮੌਕੇ ਕੀਤਾ। 

ਉਨ੍ਹਾਂ ਖਿਡਾਰੀ ਅਰਜੁਨ ਚੀਮਾਂ ਨੂੰ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਯੂਥ ਆਈਕੋਨ ਬਣਨ ਲਈ ਵੀ ਸਨਮਾਨ ਚਿੰਨ ਭੇਂਟ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਚੀਮਾ ਨੇ ਹਾਲ ਹੀ ਵਿੱਚ ਚੀਨ ਵਿਖੇ ਹੋਈਆਂ 19ਵੀਂਆਂ ਏਸ਼ੀਅਨ ਖੇਡਾਂ ਦੇ 10 ਮੀਟਰ ਏਅਰ ਪਿਸਟਲ ਦੇ ਟੀਮ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ ਅਤੇ ਇਸ ਖਿਡਾਰੀ ਨੇ ਚੀਨ ਵਿਖੇ ਹੀ ਹੋਈਆਂ ਵਰਲਡ ਯੂਨੀਵਰਸਿਟੀ ਖੇਡਾਂ ਵਿੱਚ ਕਾਂਸੀ ਦਾ ਤਮਗਾ ਅਤੇ ਵਰਲਡ ਚੈਪੀਂਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਵਾਸਤੇ ਖਿਡਾਰੀ ਅਰਜੁਨ ਚੀਮਾਂ ਇੱਕ ਯੂਥ ਆਈਕੋਨ ਬਨਣਗੇ ਅਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਜ਼ਿਲ੍ਹੇ ਦੇ ਨੌਜਵਾਨ ਉਤਸ਼ਾਹ ਨਾਲ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਤੰਦਰੁਸਤੀ ਲਈ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿਥੇ ਸਮਾਜਿਕ ਲਾਹਣਤਾਂ ਤੋਂ ਦੂਰ ਰਹਿੰਦੇ ਹਨ ਉਥੇ ਹੀ ਖਿਡਾਰੀ ਸਰੀਰਕ ਤੇ ਮਾਨਸਿਕ ਪੱਧਰ ਤੇ ਵੀ ਤੰਦਰੁਸਤ ਰਹਿੰਦੇ ਹਨ।

ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਖਿਡਾਰੀ ਉਹੀ ਹੁੰਦਾ ਹੈ ਜੋ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਦੇ ਹੋਏ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਏ। ਇਸ ਮੌਕੇ ਖਿਡਾਰੀ ਅਰਜੁਨ ਚੀਮਾਂ ਨੇ ਕਿਹਾ ਕਿ ਉਹ ਇਸੇ ਤਰ੍ਹਾਂ ਪ੍ਰਾਪਤੀਆਂ ਕਰਕੇ ਹੋਰ ਵੱਡੀ ਪੱਧਰ ਤੇ ਆਪਣੀ ਖੇਡ ਪ੍ਰਤਿਭਾ ਦਾ ਜੋਹਰ ਵਿਖਾਉਣ ਲਈ ਵਧੇਰੇ ਸਮਰਪਣ ਦੀ ਭਾਵਨਾ ਨਾਲ ਤਿਆਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸ ਨੂੰ ਉਹ ਪੂਰੀ ਸਮਰਪਣ ਦੀ ਭਾਵਨਾਂ ਨਾਲ ਨਿਭਾਉਣਗੇ। 

ਉਨ੍ਹਾਂ ਇਹ ਸਨਮਾਨ ਦੇਣ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸ਼੍ਰੀ ਹਰਪ੍ਰੀਤ ਸਿੰਘ ਪ੍ਰਿੰਸ, ਖਿਡਾਰੀ ਅਰਜੁਨ ਚੀਮਾ ਦੇ ਪਿਤਾ ਸ਼੍ਰੀ ਸੰਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਕਿਰਨਦੀਪ ਕੌਰ ਚੀਮਾ ਵੀ ਮੌਜੂਦ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD