Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੱਗ ਨਾ ਲਗਾਕੇ ਪਰਾਲੀ ਸੰਭਾਲਣ ਲੱਗੇ ਪਿੰਡ ਲੰਗ ਦੇ ਕਿਸਾਨ, 75 ਫੀਸਦੀ ਖੇਤਾਂ 'ਚ ਗੱਠਾਂ ਬਣਾਈਆਂ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੰਗ ਦੀ ਸਹਿਕਾਰੀ ਸਭਾ 'ਚ ਕਿਸਾਨਾਂ ਨਾਲ ਗੱਲਬਾਤ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 15 Nov 2023

Last updated on: Nov 15, 2023, 00:00 IST

ਪਟਿਆਲਾ ਦੇ ਪਿੰਡ ਲੰਗ ਦੇ 75 ਫੀਸਦੀ ਖੇਤਾਂ ਵਿੱਚ ਪਰਾਲੀ ਨੂੰ ਸੰਭਾਲ ਕੇ ਕਿਸਾਨਾਂ ਨੇ ਇਸ ਵਾਰ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪਿੰਡ ਦਾ ਦੌਰਾ ਕਰਕੇ ਸਹਿਕਾਰੀ ਸਭਾ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ।ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਿਊਨਾ, ਲਚਕਾਣੀ, ਜੱਸੋਵਾਲ ਤੇ ਸਿੱਧੂਵਾਲ ਦੇ ਖੇਤਾਂ ਵਿੱਚ ਚੱਲਦੀਆਂ ਕੰਬਾਇਨਾਂ ਦੀ ਵੀ ਚੈਕਿੰਗ ਕੀਤੀ ਅਤੇ ਕੰਬਾਇਨ ਚਾਲਕਾਂ ਨੂੰ ਸੁਪਰ ਐਸ.ਐਮ.ਐਸ. ਚਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਉਨ੍ਹਾਂ ਕਿਹਾ ਕਿ ਬਿਨ੍ਹਾਂ ਐਸ.ਐਮ.ਐਸ. ਲੱਗੀ ਕੰਬਾਇਨ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਨੇ ਆਪਣੀ ਫ਼ਸਲ ਕਟਵਾ ਰਹੇ ਕਿਸਾਨਾਂ ਨੂੰ ਪਰਾਲੀ ਜਮੀਨ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਵੀ ਕੀਤਾ।ਪਿੰਡ ਲੰਗ ਵਿਖੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿੰਡ ਵਿੱਚ 75 ਫੀਸਦੀ ਖੇਤਾਂ ਵਿੱਚ ਬੇਲਰਾਂ ਨਾਲ ਪਰਾਲੀ ਦੀਆਂ ਗੱਠਾਂ ਬਣਵਾਕੇ ਪਰਾਲੀ ਸੰਭਾਲੀ ਗਈ ਹੈ। ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਇਕੱਲੇ ਬੇਲਰ ਨੂੰ ਹੀ ਪਰਾਲੀ ਦਾ ਹੱਲ ਨਾ ਸਮਝਿਆ ਜਾਵੇ, ਸਗੋਂ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਕੇ ਕਣਕ ਦੀ ਬਿਜਾਈ ਲਈ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤੇ ਜਾਣ, ਕਿਉਂਕਿ ਪਰਾਲੀ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ।

ਉਨ੍ਹਾਂ ਨੇ ਕਿਸਾਨਾਂ ਤੇ ਆੜਤੀਆਂ ਦੀ ਮੰਗ 'ਤੇ ਪਿੰਡ ਲੰਗ ਦੀ ਮੰਡੀ ਨੂੰ ਅਜੇ ਬੰਦ ਨਾ ਕਰਕੇ ਹੋਰ ਅੱਗੇ ਵਧਾਉਣ ਲਈ ਮੰਡੀ ਬੋਰਡ ਨੂੰ ਲਿਖਤੀ ਭੇਜਣ ਦਾ ਵੀ ਭਰੋਸਾ ਦਿੱਤਾ।ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 252 ਮਸ਼ੀਨਾਂ ਨਾਲ ਪ੍ਰਤੀ ਮਸ਼ੀਨ ਇੱਕ ਏਕੜ ਦੇ ਹਿਸਾਬ ਨਾਲ 252 ਏਕੜ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਵੱਲੋਂ ਸਫ਼ਲਤਾ ਪੂਰਵਕ ਜ਼ਿਲ੍ਹੇ ਦੇ ਛੋਟੇ ਕਿਸਾਨਾਂ ਦੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰਵਾਈ ਗਈ ਹੈ।

ਕਿਸਾਨਾਂ ਨੇ ਪੂਸਾ ਤੇ ਪੀਲੀ ਪੂਸਾ ਕਿਸਮ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਨੂੰ ਬੀਜਣ 'ਤੇ ਪਹਿਲਾਂ ਹੀ ਮਨਾਹੀ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ ਨੇ ਪਰਾਲੀ ਵਾਲੀ ਜਮੀਨ ਵਿੱਚ ਕਣਕ ਦੀ ਬਿਜਾਈ ਕਰਨ 'ਤੇ ਸੁੰਡੀ ਤੇ ਹੋਰ ਕੀਟਾਂ ਦੇ ਹਮਲੇ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਸਹਿਕਾਰੀ ਸਭਾ ਪ੍ਰਧਾਨ ਮੇਵਾ ਸਿੰਘ, ਮੰਡੀ ਪ੍ਰਧਾਨ ਅਮਰੀਕ ਸਿੰਘ, ਕਿਸਾਨ ਯੂਨੀਅਨ ਬੀਕੇਯੂ ਆਗੂ ਕਰਨੈਲ ਸਿੰਘ, ਐਡਵੋਕੇਟ ਜਗਦੀਸ਼ ਸਿੰਘ, ਏ.ਡੀ.ਓ. ਪਰਮਜੀਤ ਕੌਰ ਅਤੇ ਕਲਸਟਰ ਅਫ਼ਸਰ ਤੇ ਪਟਵਾਰੀ ਮੋਹਿਤ ਕੁਮਾਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD