Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸ਼ਹਿਰ ਦੀ ਸਾਫ਼ ਸਫਾਈ ਨੂੰ ਲੈ ਕੇ ਸਥਾਨਕ ਨਿਵਾਸੀ ਅੱਗੇ ਆਉਣ - ਵਿਧਾਇਕ ਨਿੱਜਰ

ਡਾਕਟਰ ਨਿੱਜਰ ਤੇ ਕਮਿਸ਼ਨਰ ਨਗਰ ਨਿਗਮ ਨੇ ਝਾੜੂ ਲਗਾ ਕੇ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਅੰਮ੍ਰਿਤਸਰ , 15 Nov 2023

Last updated on: Nov 15, 2023, 00:00 IST

ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਹੁਲ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗੇਟ ਖਜਾਨਾ ਤੋਂ ਸੁਲਤਾਨਵਿੰਡ ਚੌਂਕ ਤੱਕ ਗਰੀਨ ਬੈਲਟ ਦੀ ਖੁਦ ਝਾੜੂ ਲਗਾ ਕੇ ਸਾਫ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸਥਾਨਕ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸੱਤ ਰੱਖਣ ਲਈ ਅੱਗੇ ਆਉਣ ਤਾਂ ਜੋ ਅੰਮ੍ਰਿਤਸਰ ਸ਼ਹਿਰ ਸਿਫ਼ਤੀ ਦਾ ਘਰ ਬਣਾਇਆ ਜਾ ਸਕੇ।

ਡਾ. ਨਿੱਜਰ ਨੇ ਕਿਹਾ ਕਿ ਸ਼ਹਿਰ ਦੀ ਖੂਬਸੂਰਤੀ ਵਧਾਉਣ ਲਈ ਗਰੀਨ ਬੈਲਟ ਨੂੰ ਮੁੜ ਸਹੀ ਤਰੀਕੇ ਨਾਲ ਵਿਕਸਿਤ ਅਤੇ ਖੂਬਸੂਰਤ ਬਣਾਉਣ ਦੀ ਲੋੜ ਹੈ। ਉਨਾਂ ਆਮ ਨਾਗਰਿਕਾਂ ਨੂੰ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਗਰੀਨ ਬੈਲਟ ਵਿੱਚ ਕਿਸੇ ਤਰ੍ਹਾਂ ਦਾ ਕੂੜਾ ਜਾਂ ਪਲਾਸਟਿਕ ਨਾ ਸੁੱਟਣ। ਉਨਾਂ ਕਿਹਾ ਕਿ ਗਰੀਨ ਬੈਲਟ ਦੀ ਵਰਤੋਂ ਇਲਾਕੇ ਦੇ ਲੋਕਾਂ ਦੁਆਰਾ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸਦੀ ਸਾਂਭ ਸੰਭਾਲ ਕਰੀਏ।

ਡਾ. ਨਿੱਜਰ ਨੇ ਕਿਹਾ ਕਿ ਗੰਦਗੀ ਨਾਲ ਕਈ ਗੰਭੀਰ ਬਿਮਾਰੀਆਂ ਫੈਲਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ਆਪਣੇ ਘਰ ਦਾ ਕੂੜਾ ਕਰਕਟ ਇੱਧਰ-ਓਧਰ ਨਾ ਸੁੱਟ ਕੇ ਨਗਰ ਨਿਗਮ ਵਲੋਂ ਰੋਜ਼ਾਨਾ ਕੂੜਾ ਚੁੱਕਣ ਆਉਣ ਵਾਲੀਆਂ ਗੱਡੀਆਂ ਨੂੰ ਹੀ ਦੇਈਏ।ਉਨਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਵੱਡੇ ਪੱਧਰ ’ਤੇ ਸਫ਼ਾਈ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਨਗਰ ਨਿਗਮ ਦੇ ਮੁਲਾਜ਼ਮ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਆਪਣਾ ਵੱਡਾ ਯੋਗਦਾਨ ਪਾਉਂਦੇ ਹਨ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨ।

ਡਾ. ਨਿੱਜਰ ਨੇ ਕਿਹਾ ਕਿ ਹਲਦਾ ਦੱਖਣੀ ਦੇ ਸਾਰੇ ਪਾਰਕਾਂ ਦੀ ਵੀ ਸਾਫ਼ ਸਫ਼ਾਈ ਕੀਤੀ ਜਾਵੇਗੀ ਅਤੇ ਖਰਾਬ ਹੋਏ ਝੂਲੇ ਆਦਿ ਦੀ ਮੁਰੰਮਤ ਵੀ ਕਰਵਾਈ ਜਾਵੇਗੀ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਨਗਰ ਨਿਗਮ ਦੇ ਮੁਲਾਜ਼ਮ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸਾਫ਼ ਰੱਖਣ ਲਈ ਵਚਨਬੱਧ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਵਲੋਂ ਸਫ਼ਾਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਗਿਆ।

 

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD