Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sarabha, Ludhiana, Shaheed Kartar Singh Sarabha

Web Admin

Web Admin

5 Dariya News

ਸਰਾਭਾ (ਲੁਧਿਆਣਾ) , 16 Nov 2023

Last updated on: Nov 16, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ  ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਕਿਹਾ ਕਿ ਇਹ ਮਹਾਨ ਸ਼ਹੀਦ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਸਰੋਤ ਬਣੇ ਹੋਏ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ।

ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਅਸਲ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਇਨ੍ਹਾਂ ਮਹਾਨ ਆਗੂਆਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਰੂਹਾਂ ਨੂੰ ਇਹ ਦੇਖ ਕੇ ਵੱਡੀ ਸੱਟ ਲੱਗੀ ਹੋਵੇਗੀ ਕਿ ਸੂਬੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਉਖਾੜਨ ਲਈ ਅਣਥੱਕ ਘਾਲਣਾ ਘਾਲੀ, ਪਰ ਇਹ ਬਹੁਤ ਮੰਦਭਾਗਾ ਹੈ ਕਿ ਹੁਣ ਸਾਡੇ ਨੌਜਵਾਨ ਆਪਣੇ ਮਾਤਾ-ਪਿਤਾ ਦੀਆਂ ਜ਼ਮੀਨਾਂ ਅਤੇ ਗਹਿਣੇ ਗਿਰਵੀ ਰੱਖ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਨੌਜਵਾਨ ਸੂਬੇ ਦੇ ਸਿਸਟਮ ਤੋਂ ਤੰਗ ਆ ਚੁੱਕੇ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਇਸ ਸਿਸਟਮ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦੀ ਸਥਾਪਨਾਂ ਦੀਆਂ ਸੰਭਾਵਨਾ ਵੀ ਤਲਾਸ਼ਣਗੇ।

ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਕਰਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sarabha , Ludhiana , Shaheed Kartar Singh Sarabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD