Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਐਸ.ਏ.ਐਸ.ਨਗਰ ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ 'ਵਾਂਟਡ ਸ਼ੂਟਰ' ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 16 Nov 2023

ਐਸ ਐਸ ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ, ਜਿਸ ਵਿੱਚ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਇੱਕ ਸਾਥੀ ਗੁਰਪਾਲ ਸਿੰਘ ਵਾਸੀ ਡੇਰਾਬੱਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਨੇ ਦੱਸਿਆ ਕਿ 6.11.2023 ਨੂੰ ਤਿਉਹਾਰਾਂ ਦੇ ਸਮੇਂ ਦੌਰਾਨ ਵਿਸ਼ੇਸ਼ ਗਸ਼ਤ ਦੌਰਾਨ ਐਸ ਐਚ ਓ ਜ਼ੀਰਕਪੁਰ ਨੇ ਆਪਣੀ ਟੀਮ ਸਮੇਤ ਮਨਜੀਤ ਉਰਫ ਗੁਰੀ ਨੂੰ ਵੀ ਆਈ ਪੀ ਰੋਡ, ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ, ਜਦੋਂ ਕਿ ਉਸਦਾ ਇੱਕ ਹੋਰ ਸਾਥੀ ਗੁਰਪਾਲ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਗੁਰੀ ਨੂੰ ਗੋਲੀ ਲੱਗੀ ਸੀ ਅਤੇ ਉਸ ਕੋਲੋਂ ਦੋ ਪਿਸਤੌਲ ਬਰਾਮਦ ਹੋਏ ਸਨ।

ਇਸ ਸਬੰਧ ਵਿੱਚ ਇੱਕ ਐਫ ਆਈ ਆਰ ਨੰ.  331 ਅਧੀਨ ਮੁਕੱਦਮਾ ਧਾਰਾਵਾਂ 307, 353, 186 ਆਈ ਪੀ ਸੀ ਅਤੇ 25 ਅਸਲਾ ਐਕਟ ਥਾਣਾ ਜ਼ੀਰਕਪੁਰ ਵਿਖੇ ਦਰਜ ਕੀਤਾ ਗਿਆ ਸੀ ਅਤੇ ਗੁਰੀ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਮੂਲ ਦੇ ਲੋੜੀਂਦੇ ਅਪਰਾਧੀ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ 'ਤੇ ਉਸ ਨੇ ਆਪਣੇ ਸਾਥੀ ਗੁਰਪਾਲ ਸਮੇਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਪਾਸੋਂ ਪਿੰਡ ਦਦਰਾਣਾ, ਕਾਲਜ ਰੋਡ, ਡੇਰਾਬੱਸੀ ਤੋਂ 03 ਵਿਦੇਸ਼ੀ ਪਿਸਤੌਲਾਂ ਸਮੇਤ 30 ਜਿੰਦਾ ਕਾਰਤੂਸ ਹਾਸਲ ਕੀਤੇ ਸਨ। ਉਨ੍ਹਾਂ ਨੂੰ ਵਿਦੇਸ਼ ਅਧਾਰਤ ਉਕਤ ਮੁਲਜ਼ਮਾਂ ਦੁਆਰਾ ਜ਼ੀਰਕਪੁਰ ਵਿੱਚ ਕੋਈ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦਾ ਜਿੰਮਾ ਸੌਂਪਿਆ ਗਿਆ ਸੀ।

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ, ਐਸ ਐਸ ਪੀ ਨੇ ਦੱਸਿਆ ਕਿ ਗੁਰਪਾਲ ਨੂੰ ਫੜਨ ਲਈ ਐਸ.ਏ.ਐਸ.ਨਗਰ ਪੁਲਿਸ ਵੱਲੋਂ ਇੱਕ ਵਿਸ਼ੇਸ਼ ਅਪਰੇਸ਼ਨ ਹੰਟ ਸ਼ੁਰੂ ਕੀਤਾ ਗਿਆ ਸੀ।ਪੁਲਿਸ ਵੱਲੋਂ ਇਸ ਦੌਰਾਨ ਮਨੁੱਖੀ/ਤਕਨੀਕੀ ਇਨਪੁਟਸ 'ਤੇ ਕੰਮ ਕਰਦੇ ਹੋਏ, ਲੋੜੀਂਦੇ ਸ਼ੂਟਰ ਗੁਰਪਾਲ ਸਿੰਘ ਨੂੰ ਅੱਜ ਤੜਕੇ ਪਿੰਡ ਰਣਖੰਡੀ, ਜ਼ਿਲ੍ਹਾ ਸਹਾਰਨਪੁਰ (ਯੂ.ਪੀ.) ਤੋਂ ਗ੍ਰਿਫਤਾਰ ਕੀਤਾ ਗਿਆ, ਜਿੱਥੇ ਉਸਨੂੰ ਉਸਦੇ ਹੈਂਡਲਰਾਂ ਦੁਆਰਾ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ। ਐਸ ਐਸ ਪੀ ਗਰਗ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਇੱਕ .30 ਕੈਲੀਬਰ, ਚੀਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD