Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਪ੍ਰੈਸ ਕਲੱਬ ਫ਼ਤਹਿਗੜ੍ਹ ਸਾਹਿਬ ਵੱਲੋਂ ਮਨਾਇਆ ਗਿਆ ਰਾਸ਼ਟਰੀ ਪ੍ਰੈਸ ਦਿਵਸ

ਪੱਤਰਕਾਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਦਿੱਤਾ ਗਿਆ ਮੰਗ ਪੱਤਰ

Press Club, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Nov 2023

ਲੋਕਤੰਤਰ ਦੇ ਚੌਥੇ ਥੰਮ ਨਾਲ ਜੁੜੇ ਫ਼ਤਹਿਗੜ੍ਹ ਸਾਹਿਬ ਦੇ ਮੀਡੀਆ ਕਰਮੀਆਂ ਵੱਲੋਂ ਰਾਸ਼ਟਰੀ ਪ੍ਰੈਸ ਦਿਵਸ ਮਨਾਇਆ ਗਿਆ। ਇਸ ਮੌਕੇ ਕੇਕ ਕੱਟ ਕੇ ਸਾਰਿਆਂ ਨੂੰ ਰਾਸ਼ਟਰੀ ਪ੍ਰੈਸ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ ਅਤੇ ਪੱਤਰਕਾਰਾਂ ਦੀਆਂ ਮੰਗਾ ਨੂੰ ਪੂਰਾ ਕਰਵਾਉਣ ਲਈ ਸਹਾਇਕ ਲੋਕ ਸੰਪਰਕ ਅਫਸਰ, ਸਤਿੰਦਰਪਾਲ ਸਿੰਘ ਅਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫਤਰ ਸਕੱਤਰ ਰੋਸ਼ਾ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਣਬੀਰ ਕੁਮਾਰ ਜੱਜੀ, ਜ਼ਿਲ੍ਹਾ ਜਰਨਲ ਸਕੱਤਰ ਬਿਕਰਮਜੀਤ ਸਹੋਤਾ, ਬਲਾਕ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸਰਹਿੰਦ ਦੇ ਪ੍ਰਧਾਨ ਰੁਪਿੰਦਰ ਸ਼ਰਮਾ ਰੂਪੀ, ਬਲਾਕ ਚਨਾਰਥਲ ਕਲਾ ਦੇ ਪ੍ਰਧਾਨ ਕਪਿਲ ਕੁਮਾਰ ਬਿੱਟੂ ਅਤੇ ਬਲਾਕ ਖੇੜਾ ਦੇ ਪ੍ਰਧਾਨ ਪ੍ਰਵੀਨ ਬੱਤਰਾ ਨੇ ਦੱਸਿਆ ਕਿ ਫੀਲਡ ਵਿਚ ਕੰਮ ਕਰਦੇ ਮੀਡੀਆ ਕਰਮੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫੀਲਡ ਵਿਚ ਕੰਮ ਕਰਦੇ ਪੱਤਰਕਾਰ ਮਾਮੂਲੀ ਤਨਖਾਹ ਜਾਂ ਡੇਲੀ ਵੇਜਿਜ਼ 'ਤੇ ਕੰਮ ਕਰਦੇ ਹਨ। 

ਉਹਨਾਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨਾਂ 'ਤੇ ਕੰਮ ਕਰਦੇ ਜਿਹੜੇ ਪੱਤਰਕਾਰਾਂ ਦੇ ਪੀਲੇ ਕਾਰਡ ਅਤੇ ਵੈਟਰਨ ਪੱਤਰਕਾਰਾਂ ਦੇ ਕਾਰਡ ਜਾਰੀ ਕੀਤੇ ਜਾਣ। ਹਫਤਾਵਾਰੀ ਅਖਬਾਰਾਂ ਦੇ ਪੱਤਰਕਾਰਾਂ ਦੇ ਵੀ ਪੀਲੇ ਕਾਰਡ ਬਣਾਏ ਜਾਣ। ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੱਖੋ ਵੱਖ ਲੋੜੀਂਦੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ। ਉਹਨਾਂ ਮੰਗ ਕੀਤੀ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰੈਸ ਰੂਮ ਬਣਾਉਣ ਲਈ ਸਰਕਾਰੀ ਥਾਂ ਅਤੇ ਗ੍ਰਾਂਟ ਦਿੱਤੀ ਜਾਵੇ। ਜਿਹੜਾ ਪੱਤਰਕਾਰ ਪਿਛਲੇ 10-15 ਸਾਲਾਂ ਤੋਂ ਇਕ ਅਖਬਾਰ ਨਾਲ ਜੁੜਿਆ ਹੋਇਆ ਹੈ, ਉਸ ਨੂੰ ਅਖਬਾਰ ਵਿਚ ਪੱਕਾ ਕਰਵਾਉਣ ਲਈ ਸਰਕਾਰ ਆਪਣੇ ਪੱਧਰ 'ਤੇ ਕਾਨੂੰਨ ਬਣਾਵੇ ਅਤੇ ਪੀਲਾ ਕਾਰਡ ਧਾਰਕਾਂ ਨੂੰ ਵੀ ਪੈਨਸ਼ਨ ਸਕੀਮ ਅਧੀਨ ਲਿਆਂਦਾ ਜਾਵੇ। 

ਸਰਕਾਰੀ ਕਮੇਟੀਆਂ ਜੋ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਬਣਦੀਆਂ ਹਨ, ਉਹਨਾਂ ਵਿਚ ਪੱਤਰਕਾਰਾਂ ਨੂੰ ਵੀ ਮੈਂਬਰ ਲਿਆ ਜਾਵੇ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਤਾਲਮੇਲ ਕਮੇਟੀਆਂ ਸਥਾਪਤ ਕਰ ਕੇ ਉਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੱਤਰਕਾਰਾਂ ਦੇ ਨੁਮਾਇੰਦੇ ਲਾਏ ਜਾਣ ਤਾਂ ਜੋ ਚੰਗਾ ਰਾਬਤਾ ਕਾਇਮ ਰਹਿ ਸਕੇ। ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਅਦਾਰਿਆਂ ਦੀਆਂ ਕਮੀਆਂ ਉਜਾਗਰ ਕਰਨ ਵਾਲੇ ਪੱਤਰਕਾਰਾਂ ਖਿਲਾਫ ਕੇਸ ਦਰਜ ਕੀਤੇ ਗਏ ਸਨ, ਉਹ ਰੱਦ ਕੀਤੇ ਜਾਣ। ਪੰਜਾਬ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ। ਭਵਿੱਖ ਵਿਚ ਕਿਸੇ ਵੀ ਪੱਤਰਕਾਰ 'ਤੇ ਕੇਸ ਦਰਜ ਕਰਨ ਤੋਂ ਪਹਿਲਾਂ ਸਬੰਧਤ ਪੱਤਰਕਾਰ ਦੇ ਅਖਬਾਰ ਜਾਂ ਚੈਨਲ ਨੂੰ ਇਸ ਦੀ ਅਗੇਤੀ ਸੂਚਨਾਂ ਦਿੱਤੀ ਜਾਵੇ। 

ਕਿਸੇ ਵੀ ਪੱਤਰਕਾਰ 'ਤੇ ਕੇਸ ਦਰਜ ਕਰਨ ਤੋਂ ਪਹਿਲਾਂ ਜ਼ਿਲ੍ਹੇ ਦੇ ਡੀ.ਸੀ. ਅਤੇ ਲੋਕ ਸੰਪਰਕ ਅਫਸਰ ਨੂੰ ਜਾਣਕਾਰੀ ਦਿੱਤੀ ਜਾਵੇ, ਜਿੱਥੇ-ਜਿੱਥੇ ਪ੍ਰੈਸ ਕਲੱਬ ਹੋਣ ਉਨਾਂ ਦੇ ਪ੍ਰਧਾਨਾਂ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਜਾਵੇ। ਪੱਤਰਕਾਰ ਖਿਲਾਫ ਆਈ ਸ਼ਿਕਾਇਤ ਦੀ ਜਾਂਚ ਘੱਟੋਂ ਘੱਟ ਡੀ. ਐਸ. ਪੀ, ਡੀ.ਪੀ.ਆਰ.ਓ., ਪੱਤਰਕਾਰ ਯੂਨੀਅਨ ਅਤੇ ਪ੍ਰੈਸ ਕਲੱਬ ਦੇ ਨੁਮਾਇੰਦੇ ਦੀ ਕਮੇਟੀ ਬਣਾਕੇ ਕਰਵਾਈ ਜਾਵੇ। ਇਸ ਤੋਂ ਇਲਾਵਾ ਸਰਕਾਰੀ ਇਸ਼ਤਿਹਾਰ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਜਾਰੀ ਕੀਤੇ ਜਾਇਆ ਕਰਨ। ਇਸ ਮੌਕੇ ਸੀਨੀਅਰ ਪੱਤਰਕਾਰ ਸੁਰੇਸ਼ ਕਾਮਰਾ, ਜਤਿੰਦਰ ਰਾਠੌਰ, ਬਹਾਦਰ ਸਿੰਘ ਟਿਵਾਣਾ, ਦੀਪਕ ਸੂਦ, ਕਰਨ ਸ਼ਰਮਾ, ਰਾਜਿੰਦਰ ਭੱਟ, ਬਲਜਿੰਦਰ ਕਾਕਾ, ਸੁਨੀਲ ਵਰਮਾ, ਰੰਜਨਾ ਸ਼ਾਹੀ, ਸਤਨਾਮ ਸਿੰਘ, ਦੀਦਾਰ ਗੁਰਨਾ, ਰਣਬੀਰ ਸਿੰਘ, ਰਾਜਨ ਭੱਲਾ, ਨੀਤਿਸ਼ ਗੌਤਮ ਅਤੇ ਹੋਰ ਵੀ ਹਾਜ਼ਰ ਸਨ।

 

Tags: Press Club , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD