Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Gurdaspur

Web Admin

Web Admin

5 Dariya News

ਗੁਰਦਾਸਪੁਰ , 16 Nov 2023

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। 

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ 'ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ 'ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD