Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਭਲਕੇ ਨੂੰ ਹੁਸ਼ਿਆਰਪੁਰ ਵਿਖੇ ਹੋਵੇਗੀ ਮਾਨ ਸਰਕਾਰ ਦੀ ਮੇਗਾ 'ਵਿਕਾਸ ਕ੍ਰਾਂਤੀ ਰੈਲੀ'

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab,Vikas Kranti Rally

Web Admin

Web Admin

5 Dariya News

ਚੰਡੀਗੜ੍ਹ , 17 Nov 2023

 ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ 18 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਵਿਸ਼ਾਲ 'ਵਿਕਾਸ ਕ੍ਰਾਂਤੀ ਰੈਲੀ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਦੋਆਬੇ 'ਚ ਕਰੀਬ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।  ਪੰਜਾਬ ਸਰਕਾਰ ਦੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਣਗੇ।

ਇਸ ਸਬੰਧੀ ਸ਼ੁੱਕਰਵਾਰ ਨੂੰ ਬੁਲਾਰੇ ਗੋਬਿੰਦਰ ਮਿਤਲ ਨਾਲ ਮੀਡੀਆ ਨੂੰ ਜਾਣਕਾਰੀ ਦਿੰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਲਿਜਾਣ ਲਈ 'ਆਪ' ਦੀ ਪੰਜਾਬ ਸਰਕਾਰ ਵਿਕਾਸ ਕ੍ਰਾਂਤੀ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਅਤੇ ਸਮਾਜ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ 'ਵਿਕਾਸ ਕ੍ਰਾਂਤੀ ਰੈਲੀ' 'ਚ 867.68 ਕਰੋੜ ਰੁਪਏ ਦੇ ਪ੍ਰੋਜੈਕਟ ਗਤੀਸ਼ੀਲ ਹੋਣਗੇ।

ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਵੱਡੀ ਤਰਜੀਹ ਹੈ।  ਸਿਹਤ ਅਤੇ ਸਿੱਖਿਆ ਸਾਡੀ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ਵਿੱਚ ਕ੍ਰਾਂਤੀ ਲਿਆਂਦੀ ਅਤੇ ਹੁਣ ਸਾਡੀ ਸਰਕਾਰ ਪੰਜਾਬ ਵਿੱਚ ਵੀ ਉਹੀ ਕਰ ਰਹੀ ਹੈ।ਯੂਕਰੇਨ ਸੰਕਟ ਦੌਰਾਨ ਅਸੀਂ ਦੇਖਿਆ ਕਿ ਸਾਡੇ ਕਿੰਨੇ ਬੱਚੇ ਉੱਥੇ ਮੇਡਿਕਲ ਦੀ ਪੜ੍ਹਾਈ ਕਰ ਰਹੇ ਸਨ ਅਤੇ ਯੁੱਧ ਖੇਤਰ ਵਿੱਚ ਫਸ ਗਏ ਸਨ।

ਉਸ ਸਮੇਂ ਸੀਐਮ ਮਾਨ ਨੇ ਪੰਜਾਬ ਨੂੰ ਭਾਰਤ ਦਾ ਮੈਡੀਕਲ ਹੱਬ ਬਣਾਉਣ ਦਾ ਫੈਸਲਾ ਕੀਤਾ ਸੀ। ਇਹ ਕਾਰਨ ਹੈ ਮਾਨ ਸਰਕਾਰ ਸਿਹਤ ਖੇਤਰ ਵਿੱਚ ਬੇਮਿਸਾਲ ਕੰਮ ਕਰ ਰਹੀ ਹੈ।  ਲਗਭਗ 700 ਮੁਹੱਲਾ ਕਲੀਨਿਕ ਜਿੱਥੇ ਲੱਖਾਂ ਲੋਕ ਮੁਫਤ ਇਲਾਜ ਕਰਵਾ ਰਹੇ ਹਨ, ਸਰਕਾਰੀ ਹਸਪਤਾਲਾਂ ਦਾ ਅਪਗ੍ਰੇਡੇਸ਼ਨ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਆਦਿ ਪੰਜਾਬ ਦੇ ਮੈਡੀਕਲ ਅਤੇ ਸਿਹਤ ਖੇਤਰ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨਗੇ।

ਕੰਗ ਨੇ ਦੱਸਿਆ ਕਿ ਭਲਕੇ ਦੋਵੇਂ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ 'ਆਪ' ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੀ ਹੈ। ਕੰਗ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਾਣਯੋਗ ਮੁੱਖ ਮੰਤਰੀ ਇੱਕ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਣਗੇ।  

ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਵੀ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ।  ਕੰਗ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ 23 ਪਿੰਡਾਂ ਵਿੱਚ ਖਾਲੀ ਪਈ ਪੰਚਾਇਤੀ ਜ਼ਮੀਨ ਨੂੰ ਖੇਡ ਮੈਦਾਨਾਂ ਵਿੱਚ ਤਬਦੀਲ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿੱਚ ਪੇਂਡੂ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦਿੱਤੀ ਜਾਂਦੀ ਹੈ। ਕੰਗ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਵਿੱਚ ਪੰਜਾਬ ਦਾ ਕੋਈ ਵੀ ਵਰਗ ਅਣਗੌਲਿਆ ਨਹੀਂ ਹੈ, ਆਮ ਲੋਕ, ਨੌਜਵਾਨ ਅਤੇ ਕਿਸਾਨ ਸਾਡੀ ਪਹਿਲੀ ਤਰਜੀਹ ਹਨ।  

ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਨੂੰ ਲਗਾਤਾਰ ਬਿਹਤਰ ਅਤੇ ਮੁਫਤ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਨਵੀਂ ਗਤੀ ਨਾਲ ਤਰੱਕੀ ਅਤੇ ਵਿਕਾਸ ਕਰ ਰਿਹਾ ਹੈ। ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕੰਗ ਨੇ ਕਿਹਾ ਕਿ 'ਆਪ' ਦੀ ਸਰਕਾਰ 'ਚ ਪੰਜਾਬ ਦੇ ਸਾਰੇ ਖੇਤਰਾਂ 'ਚ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਗਈ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।  

ਸਾਡੀ ਸਰਕਾਰ ਨੇ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਬਹੁਤ ਸੁਧਾਰ ਕੀਤਾ ਹੈ ਅਤੇ ਲਗਭਗ 13,000 ਨਵੇਂ ਛੋਟੇ ਜਲ ਮਾਰਗ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬੀਆਂ ਨੂੰ ਬਿਜਲੀ ਦੇ ਬਿੱਲਾਂ ਅਤੇ ਧਰਤੀ ਹੇਠਲੇ ਪਾਣੀ ਦੇ ਸੰਕਟ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ।ਕੰਗ ਨੇ ਅੰਤ ਵਿੱਚ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ ਬਹੁਤ ਮਿਹਨਤ ਕਰ ਰਹੀ ਹੈ। ਸਾਡੀ ਸਰਕਾਰ ਨੇ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਉਹ ਵੀ ਬਿਨਾਂ ਕਿਸੇ ਪੱਖਪਾਤ ਦੇ।  ਉਨ੍ਹਾਂ ਕਿਹਾ ਕਿ ਭਲਕੇ ਦੀ 'ਵਿਕਾਸ ਕ੍ਰਾਂਤੀ ਰੈਲੀ' ਰਾਹੀਂ ਪੰਜਾਬ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Vikas Kranti Rally

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD