Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਪਿੰਡ ਸੱਕਾਂਵਾਲੀ ਵਿਖੇ ਪਿੰਡ ਵਾਸੀਆਂ ਦੀਆਂ ਸੁਣੀਆ ਸਮੱਸਿਆਵਾਂ

ਸੱਕਾਂਵਾਲੀ ਪਿੰਡ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਕੀਤੇ ਜਾਣਗੇ ਯੋਗ ਉਪਰਾਲੇ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Nov 2023

Last updated on: Nov 17, 2023, 00:00 IST

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਇਸ ਪਿੰਡ ਵਿਖੇ ਸਰਕਾਰ ਤੁਹਾਡੇ ਦੁਆਰ ਤਹਿਤ ਆਯੋਜਿਤ ਕੀਤੇ ਗਏ ਪ੍ਰੋਗਰਾਮ ਦੌਰਾਨ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਇਸ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਅੱਜ ਪਿੰਡ ਸੱਕਾਂਵਾਲੀ ਵਿਖੇ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਪਿੰਡ ਸੱਕਾਂਵਾਲੀ ਦੇ ਵਸਨੀਕਾਂ ਦੀਆਂ ਬਿਜਲੀ, ਪਾਣੀ, ਪੈਨਸ਼ਨਾਂ, ਲਾਭਪਾਤਰੀ ਨਾਲ ਸੰਬੰਧਿਤ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਹਨਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਪਿੰਡ ਵਾਸੀ ਕਿਸੇ ਕਾਰਨਾਂ ਕਰਕੇ ਸਰਕਾਰੀ ਦਫਤਰਾਂ ਵਿੱਚ ਪਹੁੰਚ ਨਹੀਂ ਕਰ ਪਾਉਂਦੇ ਅਤੇ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਲਈ 'ਸਰਕਾਰ ਤੁਹਾਡੇ ਦੁਆਰ ਤਹਿਤ' ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਪਿੰਡ ਵਿੱਚ ਬਣੇ ਪਾਰਕ ਅਤੇ ਝੀਲ ਦਾ ਵੀ ਦੌਰਾ  ਕੀਤਾ ਅਤੇ ਪਿੰਡ ਦੇ ਸੁੰਦਰੀਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਪਿੰਡਾਂ ਨੂੰ ਇਸ ਪਿੰਡ ਤੋਂ ਸੇਧ ਲੈ ਕੇ ਸਾਫ-ਸਫਾਈ ਤੇ ਨਵੀਨੀਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਹਰਿੰਦਰਪਾਲ ਸਿੰਘ ਬੇਦੀ, ਸ੍ਰੀ ਗੁਰਵਿੰਦਰ ਸਿੰਘ ਵਿਰਕ, ਸਰਪੰਚ ਚਰਨਜੀਤ ਸਿੰਘ, ਗੋਪੀ ਸੰਧੂ, ਹਰਦੀਪ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। 

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD