Saturday, 18 May 2024

 

 

ਖ਼ਾਸ ਖਬਰਾਂ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

 

ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਯੂਨਿਟ ਗੁਰਦਾਸਪੁਰ ਵਲੋ ਸੈਮੀਨਾਰ

National Press Day, Batala

Web Admin

Web Admin

5 Dariya News

ਬਟਾਲਾ , 17 Nov 2023

ਕੌਮੀ ਪ੍ਰੈਸ ਦਿਵਸ ਮੌਕੇ ਜਰਨਲਿਸਟ ਐਸੋਸੀਏਸ਼ਨ ਰਜਿ : ਪੰਜਾਬ ਦੇ ਗੁਰਦਾਸਪੁਰ ਯੂਨਿਟ ਵਲੋ ਸਥਾਨਕ ਦਾਅਵਤ ਰੈਸਟੋਰੇਂਟ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵੱਖ ਵੱਖ ਅਦਾਰਿਆਂ ਦੇ ਪੱਤਰਕਾਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਮੁੱਖ ਤੌਰ ਤੇ ਪਹੁੰਚੇ ਜਦ ਕਿ ਡੀਪੀਆਰਓ ਹਰਜਿੰਦਰ ਸਿੰਘ ਕਲਸੀ ਵਿਸੇਸ਼ ਤੋਰ ਤੇ ਪਹੁੰਚੇ।

ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਸੰਬੋਧਨ ਦੌਰਾਨ ਕਿਹਾ ਕਿ ਜਰਨਲਿਸਟ ਐਸੋਸੀਏਸ਼ਨ ਰਜਿ : ਪੰਜਾਬ ਜੋ ਕਿ ਪਿਛਲੇ ਲਮੇ ਸਮੇ ਤੋ ਸੂਬੇ ਦੇ ਵਖੋ ਵੱਖ ਥਾਵਾਂ ਦੇ ਆਪਣੇ ਯੂਨਿਟ ਚਲਾ ਪੱਤਰਕਾਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਹੈ। ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਵਲੋ ਪਿਛਲੇ 30 ਸਾਲ ਤੋ ਆਪਣੀ ਸਾਫ ਸੁਥਰੀ ਛਵੀ ਵਾਲੀ ਪੱਤਰਕਾਰਿਤਾ ਦੇ ਤਜ਼ਰਬੇ ਸਾਂਝੇ ਕੀਤੇ ਗਏ।

ਇਸ ਮੌਕੇ ਹਰਜਿੰਦਰ ਸਿੰਘ ਕਲਸੀ ਡੀਪੀਆਰਓ ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਕੌਮੀ ਪ੍ਰੈਸ ਦਿਵਸ ਦੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਸਬੰਧ ਵਿੱਚ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸੁਖਵਿੰਦਰ ਸਿੰਘ ਗੁਰਾਇਆ ਨੇ ਕਿਹਾ ਕਿ ਪੱਤਰਕਾਰ ਭਾਈਚਾਰਾ ਸੱਚੀ ਅਤੇ ਤੱਥਾਂ ਦੇ ਆਧਾਰਿਤ ਹੀ ਖ਼ਬਰ ਪ੍ਰਕਾਸ਼ਤ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਖਬਰ ਜਲਦਬਾਜ਼ੀ ਵਿਚ ਨਾ ਪ੍ਰਕਾਸ਼ਿਤ ਕੀਤੀ ਜਾਵੇ।

ਇਸ ਮੌਕੇ ਤੇ ਜ਼ਿਲਾ ਪ੍ਰਭਾਰੀ ਈਸ਼ੂ ਰਾਂਚਲ਼ ਅਤੇ ਜਿਲਾ ਪ੍ਰਧਾਨ ਮੰਦੀਪ ਰਿੰਕੂ ਚੌਧਰੀ ਨੇ ਸਾਂਝੇ ਤੋਰ ਤੇ ਕਿਹਾ ਕਿ ਪੱਤਰਕਾਰ ਆਪਣੀ ਜਾਨ ਤੇ ਖੇਡ ਸਰਕਾਰ ਅਤੇ ਲੋਕਾਂ ਵਿਚ ਪੁਲ ਬਣ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜਰਨਲਿਸਟ ਐਸੋਸੀਏਸ਼ਨ ਪੱਤਰਕਾਰ ਭਾਈਚਾਰੇ ਦੀ ਬੇਹਤਰੀ ਲਈਭਵਿੱਖ ਵਿਚ ਵੀ ਕੰਮ ਕਰਦਾ ਰਹੇਗਾ।ਇਸ ਮੌਕੇ ਜ਼ਿਲਾ ਚੇਅਰਮੈਨ ਰਸ਼ਪਾਲ ਬਿੱਟੂ ਅਤੇ ਦਿਹਾਤੀ ਚੇਅਰਮੈਨ ਬਲਵਿੰਦਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਲੋਕਤਾਂਤਰਿਕ ਦੇਸ਼ ਵਿਚ ਪ੍ਰੈਸ ਦਾ ਅਹਿਮ ਸਥਾਨ ਹੈ।

ਉਨ੍ਹਾਂ ਕਿਹਾ ਕਿ ਜਰਨਲਿਸਟ ਐਸੋਸੀਏਸ਼ਨ ਨਿਡਰ ਅਤੇ ਨਿਰਪੱਖ ਪੱਤਰਕਾਰਿਤਾ ਜਾਰੀ ਰੱਖਦੀ ਹੋਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਤੇ ਖਜਾਨਚੀ ਲਵਲੀ ਕੌਸ਼ਲ ਅਤੇ ਸੈਕਟਰੀ ਚਰਨਦੀਪ ਬੇਦੀ ਵਲੋ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਸੰਬੰਧ ਵਿਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਯੂਨੀਅਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਮਰੀਕ ਸਿੰਘ ਲੌਂਗੋਵਾਲ ਅਤੇ ਅਨੀਲ ਸਹਿਦੇਵ ਨੇ ਯੂਨੀਅਨ ਦੀ ਸੱਦਸਤਾ ਕਬੂਲੀ।

ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਮੌਕੇ ਸੀਨੀਅਰ ਪੱਤਰਕਾਰ ਮਨਮੋਹਨ ਸਿੰਘ ਜੈਂਤੀਪੁਰ, ਗਗਨਦੀਪ ਸਿੰਘ ,ਹਰਪ੍ਰੀਤ ਸਿੰਘ ਰਾਜੂ, ਅਰੁਣ ਸੇਖੜੀ, ਸੋਨੂੰ ਸਿੰਘ,ਲਾਲੀ ਪੰਜ ਗਰਾਈਆਂ, ਸੁਨੀਲ ਬਟਾਲਵੀ ਆਦਿ ਹਾਜ਼ਿਰ ਸਨ।

 

Tags: National Press Day , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD