Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਦੇ ਹੁਨਰਮੰਦ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਰੋਜ਼ਗਾਰ ਦੇਣ ਦੇ ਸਮਰੱਥ ਬਨਣਗੇ-ਹਰਜੋਤ ਸਿੰਘ ਬੈਂਸ

ਕਿਹਾ, ਇਨੋਵੇਸ਼ਨ ਤੇ ਸਟਾਰਟਅੱਪ ਨੂੰ ਪ੍ਰੋਤਸ਼ਾਹਤ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ

Chitkara University, Banur, Rajpura, Dr. Ashok K Chitkara,Chitkara Business School, Dr. Madhu Chitkara, Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰਾਜਪੁਰਾ, ਬਨੂੜ , 17 Nov 2023

Last updated on: Nov 17, 2023, 00:00 IST

ਪੰਜਾਬ ਦੇ ਉਚੇਰੀ, ਸਕੂਲ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਇਨੋਵੇਸ਼ਨ ਤੇ ਸਟਾਰਅੱਪ ਨੂੰ ਬੜਾਵਾ ਦਿੱਤਾ ਹੈ। ਸਿੱਖਿਆ ਮੰਤਰੀ ਅੱਜ ਇੱਥੇ ਚਿਤਕਾਰਾ ਯੂਨੀਵਰਸਿਟੀ ਵਿਖੇ ਕ੍ਰੀਏਟਿਵੇਲੋ ਇੰਡੀਆ, 1ਜੈਨ, ਯੂਥ ਫਾਰ ਪਲੈਨੈਟ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਕ੍ਰੀਏਟਿਵੇਲੋ ਇੰਡੀਆ-2023 (ਪਾਇਲਟ) ਫੈਸਟੀਵਲ ਦੇ ਜੇਤੂਆਂ ਦਾ ਸਨਮਾਨ ਕਰਨ ਪੁੱਜੇ ਸਨ। 

ਗ੍ਰੈਂਡ ਫਿਨਾਲੇ ਦੇ ਜੇਤੂ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਕੇ ਆਪਣੀਆਂ ਸਨਅਤਾਂ ਲਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਸੂਬੇ ਦੇ ਨੌਜਵਾਨ ਨੌਕਰੀਆਂ ਮੰਗਣ ਦੀ ਥਾਂ ਹੋਰਨਾਂ ਨੂੰ ਰੋਜ਼ਗਾਰ ਦੇਣ ਦੇ ਸਮਰੱਥ ਬਨਣਗੇ। ਉਨ੍ਹਾਂ ਕਿਹਾ ਕਿ ਇਨੋਵੇਸ਼ਨ ਅਤੇ ਸਟਾਰਟਅੱਪ ਨੂੰ ਉਤਸ਼ਾਹਤ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਤਾਂ ਕਿ ਸਾਡੇ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਥਾਂ ਆਪਣੇ ਸੂਬੇ ਵਿੱਚ ਰਹਿਕੇ ਦੂਜਿਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ ਨੂੰ ਆਪਣੀ ਪਹਿਲੀ ਤਰਜੀਹ ਬਣਾਇਆ ਹੈ, ਸਿੱਟੇ ਵਜੋਂ ਸੂਬੇ ਵਿੱਚ ਨਵੀਂ ਸਿੱਖਿਆ ਕਰਾਂਤੀ ਦਾ ਆਗ਼ਾਜ਼ ਹੋਣ ਨਾਲ ਸਕੂਲਾਂ ਕਾਲਜਾਂ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਨਵੀਂ ਪਹਿਲਕਦਮੀ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੁਨਰ ਨਿਖਰ ਕੇ ਸਾਹਮਣੇ ਆਇਆ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦਾ ਨਵਾਂ ਭਵਿੱਖ ਸਿੱਖਿਆ ਉਤੇ ਨਿਰਭਰ ਹੈ, ਜਿਸ ਲਈ ਭਗਵੰਤ ਸਿੰਘ ਮਾਨ ਸਰਕਾਰ, ਹਮੇਸ਼ਾ ਨਜ਼ਰ ਅੰਦਾਜ ਕੀਤੇ ਗਏ ਸਿੱਖਿਆ ਵਿਭਾਗ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਸਿੱਖਿਆ ਉਪਰ ਹੀ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।

ਇਸ ਦੌਰਾਨ ਕੁਇਸਟ, ਆਰ.ਆਈ.ਐਮ.ਟੀ., ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਸੀਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਖੋਜਾਂ ਦੇ ਅਧਾਰਤ ਵੱਖ-ਵੱਖ ਟਿਕਾਊ ਊਰਜਾ ਨਾਲ ਚੱਲਣ ਵਾਲੇ ਵਾਹਨ ਪ੍ਰਦਸ਼ਤ ਕੀਤੇ, ਜਿਨ੍ਹਾਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਲਾਘਾ ਕੀਤੀ ਅਤੇ ਜੇਤੂ ਟੀਮਾਂ ਨੂੰ ਸਨਮਾਨਤ ਕੀਤਾ।ਯੂਨੀਵਰਸਿਟੀ ਦੇਪ੍ਰੋ-ਚਾਂਸਲਰ ਮਧੂ ਚਿਤਕਾਰਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਫੈਸਟੀਵਲ ਦਾ ਮੰਤਵ ਵਾਤਵਾਰਣ ਤਬਦੀਲੀਆਂ ਦੇ ਮੱਦੇਨਜ਼ਰ ਵਿਦਿਆਰਥੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਜੋ ਟਿਕਾਊ ਊਰਜਾ ਨੂੰ ਲੈਕੇ ਵਾਹਨਾਂ ਦੇ ਖੇਤਰ ਵਿੱਚ ਨਵੀਂਆਂ ਖੋਜਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹੋਰ ਉਤਸ਼ਾਹਤ ਕਰਨਾ ਸੀ।

ਸਿੱਖਿਆ ਮੰਤਰੀ ਦਾ ਧੰਨਵਾਦ ਕਰਦਿਆਂ 1 ਜੈਨ ਦੇ ਸੀ.ਈ.ਓ.ਪੌਲ ਸਿੰਘ ਨੇ ਦੱਸਿਆ ਕਿ ਜੇਤੂ ਟੀਮਾਂ ਦੁਬਈ ਵਿਖੇ ਯੁਨਾਇਟਡ ਨੇਸ਼ਨਜ਼ ਵੱਲੋਂ ਇਸ ਸਾਲ ਦੇ ਅਖ਼ੀਰ ਵਿੱਚ ਕਰਵਾਈ ਜਾਣ ਵਾਲੀ ਕਾਨਫਰੰਸ ਆਫ਼ ਪਾਰਟੀਜ਼ 28 ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਕ੍ਰੀਏਟਿਵੇਲੋ ਲਕਜ਼ਮਬਰਗ, ਯੂਰਪ ਦਾ ਉਪਰਾਲਾ ਹੈ, ਜਿਸ ਵੱਲੋਂ ਵਾਤਾਵਰਣਕ ਤਬਦੀਲੀਆਂ ਦੇ ਮੱਦੇਨਜ਼ਰ ਸਸਤੇ ਤੇ ਟਿਕਾਊ ਊਰਜਾ 'ਤੇ ਚੱਲਣ ਵਾਲੇ ਵਾਹਨਾਂ ਦੀ ਖੋਜ ਲਈ ਵਿਦਿਆਰਥੀਆਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ।

 

Tags: Chitkara University , Banur , Rajpura , Dr. Ashok K Chitkara , Chitkara Business School , Dr. Madhu Chitkara , Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD