Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

43 ਲੱਖ ਦੀ ਲਾਗਤ ਨਾਲ ਤਿਆਰ ਹੋਵੇਗੀ ਪਿੰਡ ਹੀਰੋ ਕਲਾਂ ਦੀ ਫਿਰਨੀ- ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਨੇ ਟੱਕ ਲਾ ਕੇ ਕਰਵਾਈ ਫਿਰਨੀ ਦੇ ਕੰਮ ਦੀ ਸ਼ੁਰੂਆਤ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 18 Nov 2023

ਬਲਾਕ ਭੀਖੀ ਦੇ ਪਿੰਡ ਹੀਰੋ ਕਲਾਂ ਵਿਖੇ ਪਿੰਡ ਦੀ ਫਿਰਨੀ ਦੀ ਨਵੀਂ ਉਸਾਰੀ ਲਈ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਤਕਰੀਬਨ 43 ਲੱਖ ਰੁਪਏ ਦੀ ਰਾਸ਼ੀ ਦੇ ਫੰਡ ਪੰਜਾਬ ਮੰਡੀ ਬੋਰਡ ਤੋਂ ਪਾਸ ਕਰਵਾ ਕੇ ਫਿਰਨੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।

ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਸੀ ਕਿ ਪਿੰਡ ਦੀ ਫਿਰਨੀ ਵਾਲੀ ਸੜ੍ਹਕ ਦੁਬਾਰਾ ਨਵੀਂ ਬਣਾਈ ਜਾਵੇ। ਇਹ ਫਿਰਨੀ ਦੀ ਸੜਕ ਲਗਭਗ ਡੇਢ ਕਿਲੋਮੀਟਰ ਪਿੰਡ ਦੇ ਆਲੇ ਦੁਆਲੇ ਹੋਣ ਕਰਕੇ ਇਸ ਸੜਕ ’ਤੇ ਹੀ ਪਿੰਡ ਦਾ ਸਕੂਲ, ਪਿੰਡ ਦਾ ਹਸਪਤਾਲ ਅਤੇ ਪਿੰਡ ਦੀ ਅਨਾਜ ਮੰਡੀ ਸਥਿਤ ਹੋਣ ਕਾਰਨ ਪਿੰਡ ਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। 

ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡ ਵਾਸੀਆਂ ਨਾਲ ਕੀਤੇ ਵਾਅਦੇ ਮੁਤਾਬਿਕ ਇਸ ਸੜਕ ਦਾ ਕੰਮ ਟੱਕ ਲਗਾ ਕੇ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਮਾਨਸਾ ਹਲਕੇ ਦੇ ਹੋਰਨਾ ਪਿੰਡਾਂ ਵਿੱਚ ਵੀ ਖਰਾਬ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਰਾਹਗੀਰਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਵਿਜੈ ਸਿੰਗਲਾ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਹਰਮੰਦਰ ਸਿੰਘ, ਪੱਪੀ ਜੱਸੜ, ਦਰਸ਼ਨ ਫੌਜੀ, ਸੈਂਡੀ, ਬੱਗਾ ਮੌਜੂਦ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD