Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ - ਹਰਭਜਨ ਸਿੰਘ ਮਹਿਮੀ

Safe School Vahan Policy, School, School Bus, Transport, School Buses, Safe School Transport Policy

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Nov 2023

ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਮਲੋਹ, ਨਾਭਾ ਚੌਂਕ ਵਿਖੇ ਵਿਖੇ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆ ਹੋਇਆ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।

ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਤੇ ਆਮ ਤੌਰ ਤੇ ਇਹ ਸਾਹਮਣੇ ਆਉਂਦਾ ਹੈ ਕਿ ਸਕੂਲ ਪ੍ਰਬੰਧਕ ਆਪਣੀਆਂ ਬੱਸਾਂ ਨੂੰ ਨਿਯਮਾਂ ਅਨੁਸਾਰ ਨਹੀਂ ਚਲਾ ਰਹੇ ਹਨ।ਜਿਸ ਕਾਰਨ ਚੈਕਿੰਗ ਦੌਰਾਨ ਬੱਸਾਂ ਦੇ ਚਲਾਣ ਕਰਨੇ ਪੈ ਰਹੇ ਹਨ। ਉਹਨਾਂ ਦੱਸਿਆਂ ਕਿ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਹਰ ਇੱਕ ਬੱਸ ਜਿਸ ਵਿੱਚ ਬੱਚੀਆਂ ਸਫਰ ਕਰ ਰਹੀਆਂ ਹੋਣ ਵਿੱਚ ਲੇਡੀ ਅਟੈਂਡਿਡ ਹੋਣੀ ਜਰੂਰੀ ਹੈ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਬੱਚਿਆਂ ਨੂੰ ਆਟੋ ਵਿੱਚ ਸਕੂਲ ਭੇਜਿਆ ਜਾਂਦਾ ਹੈ। ਆਟੋ ਚਾਲਕ ਨੂੰ ਹਦਾਇਤ ਕੀਤੀ ਕਿ ਉਹ ਧਿਆਨ ਰੱਖਣ ਆਟੋ ਵਿੱਚ 6 ਤੋਂ ਵੱਧ ਬੱਚੇ ਨਾ ਬੈਠੇ ਹੋਣ। ਇਸ ਦੇ ਨਾਲ ਬੱਚਿਆਂ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹਨਾਂ ਨੂੰ ਸਕੂਟਰੀ/ਮੋਟਰ ਸਾਈਕਲ ਜਾਂ ਫਿਰ ਬੁਲੇਟ ਤੇ ਸਕੂਲ ਨਾ ਭੇਜਿਆ ਜਾਵੇ।

ਜਾਂਚ ਟੀਮ ਅਨੁਸਾਰ ਸਕੂਲੀ ਬੱਸਾਂ ਵਿੱਚ ਕਾਫੀ ਖਾਮੀਆਂ ਪਾਈਆ ਗਈਆ ਜਿਵੇਂ ਕਿ ਸੀ.ਸੀ.ਟੀ.ਵੀ. ਕੈਮਰੇ ਚਾਲੂ ਨਾ ਹੋਣਾਅਤੇ ਲੇਡੀ ਅਟੈਂਡੇਟ ਦਾ ਨਾ ਹੋਣਾ। ਜਿਸ ਕਾਰਨ 13 ਸਕੂਲੀ ਬੱਸਾਂ ਅਤੇ 2 ਸਕੂਲੀ ਬੱਚਿਆਂ ਨੂੰ ਲੈ ਕੇ ਜਾਣ ਵਾਲੇ ਓਵਰਲੋਡ ਆਟੋ ਦੇ ਚਲਾਨ ਕੱਟੇ ਗਏ। ਉਹਨਾਂ ਨੇ ਕਿਹਾ ਕਿ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿੱਚ ਫਸਟ ਏਡ ਬਾਕਸ ਅਤੇ ਸਪੀਡ ਗਵਰਨਸ ਲਗਾਉਣੇ ਅਤਿ ਜਰੂਰੀ ਹਨ। ਇਸ ਮੌਕੇ ਤਹਿਸੀਲਦਾਰ ਦਿਵਿਆ ਸਿੰਗਲਾ, ਗਗਨਦੀਪ ਸਿੰਘ ਪੁਲਿਸ ਵਿਭਾਗ, ਜਰਨੈਲ ਸਿੰਘ ਬੀ.ਪੀ.ਈ.ਓ ਸਿੱਖਿਆ ਵਿਭਾਗ, ਸੁਰੱਖਿਆ ਅਫਸਰ (ਐਨ.ਆਈ.ਸੀ) ਨੇਹਾ ਸਿੰਗਲਾ, ਅਤੇ ਅਨਿਲ ਕੁਮਾਰ ਕਾਊਂਸਲਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਹਾਜਰ ਸਨ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD