Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਐਸ.ਏ.ਐਸ.ਨਗਰ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 18 Nov 2023

ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੇ ਤਿੰਨ ਹੋਰ ਸਾਥੀਆਂ ਨੂੰ ਹਾਲ ਹੀ ਵਿੱਚ ਗ੍ਰਿਫਤਾਰ ਕੀਤੇ ਗਏ ਸ਼ੂਟਰਾਂ ਮਨਜੀਤ ਉਰਫ ਗੁਰੀ ਅਤੇ ਗੁਰਪਾਲ ਸਿੰਘ ਨੂੰ ਹਥਿਆਰ ਅਤੇ ਅਸਲਾ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ।  ਡਾ. ਸੰਦੀਪ ਗਰਗ, ਆਈ.ਪੀ.ਐਸ., ਐਸ ਐਸ ਪੀ    ਐਸ.ਏ.ਐਸ.ਨਗਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਤਿੰਨਾਂ ਮਸ਼ਕੂਕਾਂ ਦੀ ਪਛਾਣ ਜਅਭਿਸ਼ੇਕ ਰਾਣਾ ਵਾਸੀ ਪਿੰਡ ਰਣਖੰਡੀ, ਸਹਾਰਨਪੁਰ ਯੂ ਪੀ, ਅੰਕਿਤ ਕੁਮਾਰ ਵਾਸੀ ਪਿੰਡ ਮੈਨਪੁਰੀ, ਐਸ.ਏ.ਐਸ. ਨਗਰ ਅਤੇ ਪ੍ਰਵੀਨ ਕੁਮਾਰ ਵਾਸੀ ਲਾਲੜੂ, ਐਸ.ਏ.ਐਸ. ਨਗਰ ਵਜੋਂ ਹੋਈ ਹੈ।

ਐਸ ਐਸ ਪੀ ਡਾ. ਗਰਗ ਨੇ ਅੱਗੇ ਦੱਸਿਆ ਕਿ ਜ਼ੀਰਕਪੁਰ ਪੁਲਿਸ ਦੀਆਂ ਟੀਮਾਂ ਨੇ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਦੁਆਰਾ ਟ੍ਰਾਈਸਿਟੀ ਵਿੱਚ ਸਨਸਨੀਖੇਜ਼ ਅਪਰਾਧ ਕਰਨ ਲਈ ਭੇਜੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਇਹ ਇੰਕਸਾਫ ਹੋਇਆ ਹੈ।  ਸ਼ੂਟਰ ਮਨਜੀਤ ਉਰਫ ਗੁਰੀ ਨੂੰ 6 ਨਵੰਬਰ, 2023 ਨੂੰ ਵਿਸ਼ੇਸ਼ ਗਸ਼ਤ ਦੌਰਾਨ ਵੀ.ਆਈ.ਪੀ ਰੋਡ ਜ਼ੀਰਕਪੁਰ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਉਸਦਾ ਇੱਕ ਹੋਰ ਸਾਥੀ ਗੁਰਪਾਲ ਜੋ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ, ਨੂੰ ਬਾਅਦ ਵਿੱਚ 16 ਨਵੰਬਰ, 2023 ਨੂੰ ਰਣਖੰਡੀ, ਜ਼ਿਲ੍ਹਾ ਸਹਾਰਨਪੁਰ, ਯੂ ਪੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। 

ਇਨ੍ਹਾਂ ਕੋਲੋਂ ਕੁੱਲ , 03 ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਇੱਕ ਐਫ.ਆਈ.ਆਰ.  331 ਅਧੀਨ ਧਰਾਵਾਂ 307, 353, 186 ਆਈ ਪੀ ਸੀ ਅਤੇ 25 ਅਸਲਾ ਐਕਟ ਥਾਣਾ ਜ਼ੀਰਕਪੁਰ ਵਿਖੇ ਦਰਜ ਕੀਤਾ ਗਿਆ। ਅਗਲੇਰੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਿੰਨ ਹੋਰ ਸਾਥੀਆਂ ਅਭਿਸ਼ੇਕ, ਅੰਕਿਤ ਅਤੇ ਪ੍ਰਵੀਨ ਨੇ ਸ਼ੂਟਰਾਂ ਨੂੰ ਹਥਿਆਰ ਅਤੇ ਗੋਲੀ-ਸਿੱਕਾ ਮੁਹੱਈਆ ਕਰਵਾਇਆ ਸੀ।

ਇਨ੍ਹਾਂ ਖੁਲਾਸਿਆਂ 'ਤੇ ਅੱਗੇ ਕਾਰਵਾਈ ਕਰਦੇ ਹੋਏ, ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਮਨਪ੍ਰੀਤ ਸਿੰਘ, ਪੀ ਪੀ ਐਸ, ਐਸ ਪੀ (ਰੂਰਲ) ਅਤੇ ਬਿਕਰਮਜੀਤ ਸਿੰਘ ਬਰਾੜ, ਪੀ ਪੀ ਐਸ, ਡੀ ਐਸ ਪੀ ਜ਼ੀਰਕਪੁਰ ਦੀ ਨਿਗਰਾਨੀ ਹੇਠ ਟੀਮਾਂ ਦਾ ਗਠਨ ਕੀਤਾ ਗਿਆ ਸੀ। ਸੂਚਨਾਵਾਂ ਦੇ ਆਧਾਰ ਤੇ ਇੰਸਪੈਕਟਰ ਸਿਮਰਜੀਤ ਸਿੰਘ (ਐਸ.ਐਚ.ਓ. ਜ਼ੀਰਕਪੁਰ) ਅਤੇ ਹੋਰ ਅਧਿਕਾਰੀਆਂ ਦੀ ਅਗਵਈ ਵਾਲੀਆਂ ਟੀਮਾਂ ਨੇ ਕੱਲ੍ਹ ਵੱਖ-ਵੱਖ ਥਾਵਾਂ ਤੋਂ ਤਿੰਨਾਂ ਨੂੰ ਗ੍ਰਿਫਤਾਰ ਕੀਤਾ।

ਕਿਸ ਦਾ ਕੀ ਰੋਲ ਰਿਹਾ;

ਅਭਿਸ਼ੇਕ ਰਾਣਾ ਨੇ ਸਾਬਾ ਅਮਰੀਕਾ ਦੇ ਨਿਰਦੇਸ਼ਾਂ 'ਤੇ ਸ਼ੂਟਰ ਗੁਰਪਾਲ ਨੂੰ ਰਣਖੰਡੀ, ਸਹਾਰਨਪੁਰ ਵਿਖੇ ਇੱਕ ਠਹਿਰ ਮੁਹੱਈਆ ਕਰਵਾਈ।

ਅੰਕਿਤ ਕੁਮਾਰ ਨੇ ਪਿਛਲੇ ਅੱਠ ਮਹੀਨਿਆਂ ਵਿੱਚ ਹਥਿਆਰਾਂ ਦੀਆਂ ਦੋ ਖੇਪਾਂ ਹਾਸਲ ਕੀਤੀਆਂ। ਉਸਨੇ ਪਹਿਲੀ ਖੇਪ ਜੋਗਾ ਨੂੰ ਦਿੱਤੀ, ਜੋ ਉਸ ਸਮੇਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਭਗੌੜਾ ਸੀ ਅਤੇ ਬਾਅਦ ਵਿੱਚ ਗੁਰੂਗ੍ਰਾਮ ਪੁਲਿਸ ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ।

ਦੂਜੀ ਖੇਪ ਉਸ ਵੱਲੋਂ ਸ਼ੂਟਰ ਗੁਰਪਾਲ ਅਤੇ ਗੁਰੀ ਨੂੰ ਸਾਬਾ ਅਮਰੀਕਾ ਦੇ ਨਿਰਦੇਸ਼ਾਂ 'ਤੇ ਪਹੁੰਚਾਈ ਗਈ ਸੀ। ਉਸਨੇ 6 ਨਵੰਬਰ, 2023 ਨੂੰ ਗੁਰਪਾਲ ਨੂੰ ਭੱਜਣ ਵਿੱਚ ਵੀ ਸਹਾਇਤਾ ਕੀਤੀ, ਜਿਸ ਦਿਨ ਗੁਰੀ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਫੜਿਆ ਗਿਆ ਸੀ।

ਸਾਬਾ ਅਮਰੀਕਾ ਅਤੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਪ੍ਰਵੀਨ ਕੁਮਾਰ ਨੇ ਸ਼ੂਟਰ ਗੁਰਪਾਲ ਨੂੰ ਲਾਲੜੂ ਦੇ ਇੱਕ ਹੋਟਲ ਵਿੱਚ ਲੁਕਣ ਦਾ ਟਿਕਾਣਾ ਕਰਕੇ ਦਿੱਤਾ, ਜਦੋਂ ਉਹ ਕਾਨੂੰਨ ਤੋਂ ਬਚ ਰਿਹਾ ਸੀ।

6 ਨਵੰਬਰ, 2023 ਨੂੰ ਜ਼ੀਰਕਪੁਰ ਵਿਖੇ ਹੋਏ ਐਨਕਾਊਂਟਰ ਦੀ ਘਟਨਾ ਤੋਂ ਬਾਅਦ ਗੋਲਡੀ ਬਰਾੜ ਅਤੇ ਸਾਬਾ ਯੂ ਐਸ ਏ ਗੈਂਗ ਦੇ ਕੁੱਲ ਪੰਜ (5) ਕਾਰਕੁਨਾਂ ਨੂੰ ਹੁਣ ਤੱਕ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।ਐਸ ਐਸ ਪੀ ਡਾਕਟਰ ਸੰਦੀਪ ਗਰਗ ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD