Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ: ਸੰਸਦ ਮੈਂਬਰ ਮਨੀਸ਼ ਤਿਵਾੜੀ

14ਵੇਂ ਫੁੱਟਬਾਲ ਟੂਰਨਾਮੈਂਟ ਅਤੇ ਅੰਤਰਰਾਜੀ ਐਥਲੈਟਿਕ ਮੀਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਗੜ੍ਹਸ਼ੰਕਰ , 19 Nov 2023

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਖੇਡਾਂ ਸਾਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ, ਜਿਸ ਨਾਲ ਸਾਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਦਾ ਡੱਟ ਕੇ ਮੁਕਾਬਲਾ ਕਰਨ ਦੇ ਨਾਲ-ਨਾਲ ਬਿਮਾਰੀਆਂ ਨਾਲ ਲੜਨ ਦੀ ਹਿੰਮਤ ਵੀ ਮਿਲਦੀ ਹੈ।  ਉਹ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ 14ਵੇਂ ਫੁੱਟਬਾਲ ਟੂਰਨਾਮੈਂਟ ਅਤੇ ਅੰਤਰਰਾਜੀ ਐਥਲੈਟਿਕ ਮੀਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਖੇਡਾਂ ਸਾਡੀ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਹਨ। ਇਹ ਨਾ ਸਿਰਫ਼ ਆਪਣੇ ਆਪ ਨੂੰ ਤੰਦਰੁਸਤ ਰੱਖਦੇ ਹਨ, ਸਗੋਂ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਵਿਰੁੱਧ ਲੜਨ ਦੀ ਤਾਕਤ ਵੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਫੁੱਟਬਾਲ ਕਲੱਬ ਅਤੇ ਹੋਰ ਸਹਿਯੋਗੀ ਸੰਸਥਾਵਾਂ ਨੂੰ ਟੂਰਨਾਮੈਂਟ ਇੰਨੇ ਵੱਡੇ ਪੱਧਰ 'ਤੇ ਕਰਵਾਉਣ ਲਈ ਵਧਾਈ ਦਿੱਤੀ ਅਤੇ ਜੋ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰ ਰਹੇ ਹਨ।

ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸਟਾਫ਼ ਮੈਂਬਰਾਂ ਨੂੰ ਭੇਟ ਕੀਤਾ। ਜਿੱਥੇ ਹੋਰਨਾਂ ਤੋਂ ਇਲਾਵਾ, ਪ੍ਰਧਾਨ ਜਸਵੀਰ ਸਿੰਘ ਰਾਏ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਗੜ੍ਹਸ਼ੰਕਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਕ੍ਰਿਪਾਲ, ਚਰਨ ਸਿੰਘ ਗਿੱਲ ਯੂ.ਐਸ.ਏ., ਮੋਹਨ ਸਿੰਘ ਤਿਹਾੜਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਪਵਨ ਭਾਮੀਆ ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD