Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾਕਟਰੀ ਸਲਾਹ ਤੋਂ ਬਿਨਾਂ ਐਂਟੀਬਾਇਓਟੀਕਸ ਦੀ ਵਰਤੋਂ ਨਾ ਕੀਤੀ ਜਾਵੇ : ਡਾ. ਸੁਸ਼ਮਾ ਠੱਕਰ

Health, Civil Surgeon, Ferozpur

Web Admin

Web Admin

5 Dariya News

ਫਿਰੋਜ਼ਪੁਰ , 20 Nov 2023

Last updated on: Nov 20, 2023, 00:00 IST

ਬਿਨਾਂ ਡਾਕਟਰੀ ਸਲਾਹ ਤੋਂ ਐਂਟੀਬਾਇਓਟਿਕ ਦਵਾਈਆਂ ਖਾਣ ਨਾਲ ਮਨੁੱਖੀ ਸ਼ਰੀਰ ਅੰਦਰ ਮੌਜੂਦ ਬੈਕਟੀਰੀਆ ‘ਤੇ ਐਂਟੀਬਾਇਓਟਿਕ ਦਵਾਈਆਂ ਦਾ ਅਸਰ ਹੋਣਾ ਬੰਦ ਹੋ ਜਾਂਦਾ ਹੈ ਜੋ ਕਿ ਖ਼ਤਰਨਾਕ ਰੁਝਾਨ ਹੈ ਕਿਉਂਕਿ ਅਜਿਹੇ ਲੋਕਾਂ ਨੂੰ ਬਿਮਾਰੀ ਲੱਗਣ 'ਤੇ ਦਵਾਈਆਂ ਅਸਰ ਨਹੀਂ ਹੁੰਦਾ। ਇਸ ਲਈ ਬੁਖਾਰ ਜਾਂ ਕੋਈ ਵੀ ਬੀਮਾਰੀ ਹੋਣ ‘ਤੇ ਬਿਨਾਂ ਡਾਕਟਰੀ ਸਲਾਹ ਤੋਂ ਆਪਣੀ ਮਰਜ਼ੀ ਨਾਲ ਐਂਟੀਬਾਇਓਟਿਕਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਹ ਪ੍ਰਗਟਾਵਾ ਐਂਟੀ ਮਾਈਕਰੋਬੀਅਲ ਪ੍ਰਤੀਰੋਧ ਰੋਕਥਾਮ ਅਤੇ ਨਿਯੰਤਰਣ ਜਾਗਰੂਕਤਾ ਹਫ਼ਤੇ ਦੌਰਾਨ ਸਿਵਲ ਸਰਜਨ ਡਾ. ਸੁਸ਼ਮਾ ਠਕਰ ਨੇ ਕੀਤਾ।

ਉਨ੍ਹਾਂ ਕਿਹਾ ਕਿ ਕਈ ਲੋਕਾਂ ਵਿੱਚ ਰੁਝਾਨ ਦੇਖਣ ਨੂੰ ਮਿਲਦਾ ਹੈ ਕਿ ਉਹ ਰੋਗ ਸਬੰਧੀ ਐਂਟੀਬਾਇਓਟਿਕਸ ਡਾਕਟਰ ਦੀ ਸਲਾਹ ਨਾਲ ਨਹੀਂ ਲੈਂਦੇ ਅਤੇ ਨਾ ਹੀ ਐਂਟੀਬਾਇਓਟਿਕਸ ਦਾ ਕੋਰਸ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਐਂਟੀਬਾਇਓਟਿਕਸ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਸਿਰਫ ਡਾਕਟਰ ਦੀ ਸਲਾਹ 'ਤੇ ਹੀ ਐਂਟੀਬਾਓਟਿਕਸ ਲੈਣਾ ਚਾਹੀਦਾ ਹੈ ਅਤੇ ਐਂਟੀਬਾਓਟਿਕਸ ਦਾ ਕੋਰਸ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ੁਕਾਮ, ਫਲੂ ਜਾਂ ਵਾਇਰਲ, ਲਾਗ ਵਿਚ ਐਂਟੀਬਾਓਟਿਕਸ ਨਾ ਲਵੋ ਅਤੇ ਲਾਗ ਨੂੰ ਰੋਕਣ ਲਈ ਆਪਣੇ ਹੱਥ ਵਾਰ-ਵਾਰ ਧੋਵੋ। 

ਇਸ ਤੋਂ ਇਲਾਵਾ ਐਂਟੀਬਾਇਓਟਿਕਸ ਯੋਗ ਡਾਕਟਰ ਦੀ ਸਲਾਹ ਨਾਲ ਲੈਣੇ ਚਾਹੀਦੇ ਹਨ ਅਤੇ ਬਚੇ ਹੋਏ ਐਂਟੀਬਾਇਓਟਿਕਸ ਨੂੰ ਦੂਜਿਆਂ ਨਾਲ ਸਾਂਝਾ ਨਹੀ ਕਰਨਾ ਚਾਹੀਦਾ। ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਬੀਮਾਰ ਹੋਣ 'ਤੇ ਅਣਟ੍ਰੇਂਡ ਪ੍ਰੈਕਟੀਸ਼ਨਰਜ਼ ਅਤੇ ਮੈਡੀਕਲ ਸਟੋਰ ਤੋਂ ਆਪਣੀ ਮਰਜ਼ੀ ਨਾਲ ਇਨ੍ਹਾਂ ਦੀ ਵਰਤੋਂ ਕਰਨ ਦੀ ਬਜਾਏ ਮਾਹਿਰ ਡਾਕਟਰਾਂ ਤੋਂ ਹੀ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਮੀਨਾਕਸ਼ੀ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਰਮਨ ਸਹਾਇਕ ਸਿਵਿਲ ਸਰਜਨ, ਡਾ. ਯੁਵਰਾਜ ਜ਼ਿਲਾ ਏਪੀਡੈਮਿਓਲੋਜੀਸਟ ਆਦਿ ਹਾਜ਼ਰ ਸਨ।

 

Tags: Health , Civil Surgeon , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD