Thursday, 02 May 2024

 

 

ਖ਼ਾਸ ਖਬਰਾਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 20 Nov 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।      

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD