Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ‘ਚੋਂ ਰੂਪਨਗਰ ਜ਼ਿਲ੍ਹਾ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਵਾਸਤੇ ਠੋਸ ਯਤਨ ਕਰਨ ਲਈ ਮੋਹਰੀ ਬਣਿਆ

85 ਨੋਡਲ ਅਫ਼ਸਰਾਂ ਅਤੇ 51 ਕਲੱਸਟਰ ਅਫ਼ਸਰਾਂ ਦੇ ਨਾਲ ਰੂਪਨਗਰ ਜ਼ਿਲ੍ਹਾ ਇਸ ਸਮੱਸਿਆ ਨੂੰ ਵੱਡੇ ਪੱਧਰ ‘ਤੇ ਹੱਲ ਕਰਨ ਵਿੱਚ ਕਾਮਯਾਬ ਰਿਹਾ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 20 Nov 2023

Last updated on: Nov 20, 2023, 00:00 IST

ਪਰਾਲੀ ਸਾੜਨ ਵਿਰੁੱਧ ਜਾਰੀ ਮੁਹਿੰਮ ਵਿੱਚ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਨੇ ਨਾ ਸਿਰਫ਼ ਬੇਮਿਸਾਲ ਸਫ਼ਲਤਾ ਹਾਸਲ ਕੀਤੀ ਹੈ, ਸਗੋਂ ਇਸ ਮੁੱਦੇ ਨਾਲ ਨਜਿੱਠਣ ਲਈ ਨਵੀਨਤਾਕਾਰੀ ਪਹੁੰਚ ਵੀ ਅਪਣਾਈ ਹੈ। ਇਹਨਾਂ ਯਤਨਾਂ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (ਆਈ.ਏ.ਐਸ.) ਕਰ ਰਹੇ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਸਹਿਯੋਗ ਸਹਿਤ, ਤਕਨੀਕੀ ਪਹੁੰਚ ਦੇ ਸੁਮੇਲ ਨਾਲ ਪਰਾਲੀ ਸਾੜਨ ਦੇ ਮੂਲ ਕਾਰਨਾਂ ਨੂੰ ਨੱਥ ਪਾਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਰਤੀਆਂ ਜਾ ਰਹੀਆਂ ਮੁੱਖ ਰਣਨੀਤੀਆਂ ਵਿੱਚੋਂ ਇੱਕ ਹੈ ਖੇਤਾਂ ਵਿੱਚ ਮਸ਼ੀਨਰੀ ਦੀ ਕੁਸ਼ਲ ਵਰਤੋਂ। ਪ੍ਰਸ਼ਾਸਨ ਨੇ ਬੇਲਰਾਂ ਦੀ ਸਪਲਾਈ ਅਤੇ ਮੰਗ ਦੇ ਪ੍ਰਬੰਧਨ ਲਈ ਰੀਅਲ-ਟਾਈਮ ਡੇਟਾ ਇਕੱਤਰ ਕਰਕੇ ਇੱਕ ਸੁਚਾਰੂ ਪ੍ਰਣਾਲੀ ਨੂੰ ਯਕੀਨੀ ਬਣਾਇਆ। 

ਮਸ਼ੀਨਰੀ ਦੀ ਪ੍ਰਭਾਵਸ਼ਾਲੀ ਵੰਡ ਅਤੇ ਕਿਸਾਨਾਂ ਲਈ ਉਡੀਕ ਦੇ ਸਮੇਂ ਨੂੰ ਘਟਾਉਂਦਿਆਂ ਇਹ ਪਹਿਲਕਦਮੀ ਵਧੇਰੇ ਸਹਾਈ ਸਿੱਧ ਹੋਈ। ਉਨ੍ਹਾਂ ਦੱਸਿਆ ਕਿ ਸੰਭਾਵਿਤ ਪਿੰਡਾਂ ਲਈ ਨਿਯੁਕਤ ਕੀਤੇ 25 ਨੋਡਲ ਅਫਸਰਾਂ ਦੇ ਨਾਲ ਸਬ-ਡਿਵੀਜ਼ਨ ਟੀਮਾਂ ਦੀ ਸਥਾਪਨਾ ਨੇ ਇਸ ਸਬੰਧੀ ਸੁਚਾਰੂ ਰਣਨੀਤੀ ਨੂੰ ਯਕੀਨੀ ਬਣਾਇਆ। 85 ਨੋਡਲ ਅਫ਼ਸਰਾਂ ਅਤੇ 51 ਕਲੱਸਟਰ ਅਫ਼ਸਰਾਂ ਦੇ ਨਾਲ ਰੂਪਨਗਰ ਜ਼ਿਲ੍ਹਾ ਇਸ ਸਮੱਸਿਆਂ ਨੂੰ ਵੱਡੇ ਪੱਧਰ ‘ਤੇ ਹੱਲ ਕਰਨ ਵਿੱਚ ਕਾਮਯਾਬ ਰਿਹਾ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਰੂਪਨਗਰ ਜ਼ਿਲ੍ਹੇ ਵੱਲੋਂ ਹਰੇਕ ਪਿੰਡ ਵਿੱਚ ਘੱਟੋ-ਘੱਟ ਤਿੰਨ ਵਾਰ ਕ੍ਰਿਸ਼ੀ ਚੌਪਾਲਾਂ ਦਾ ਆਯੋਜਨ ਕੀਤਾ ਗਿਆ। 

ਛੇ ਮਹੀਨੇ ਪਹਿਲਾਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਕ੍ਰਿਸ਼ੀ ਚੌਪਾਲਾਂ, ਜੋ ਇਸ ਸਮੇਂ ਵੀ ਜਾਰੀ ਹਨ, ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਅਭਿਆਸਾਂ (ਬੇਲਰ ਦੀ ਵਰਤੋਂ ‘ਤੇ ਕੇਂਦਰਿਤ) ਦੇ ਲਾਭਾਂ ਨੂੰ ਸਮਝਣ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ। ਜਾਗਰੂਕਤਾ ਫੈਲਾਉਣ ਲਈ ਕਿਸਾਨ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਡਿਪਟੀ ਕਮਿਸ਼ਨਰ ਨੇ ਨਿੱਜੀ ਤੌਰ 'ਤੇ ਛੋਟੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਨਵੇਂ ਤਰੀਕੇ ਅਪਣਾਉਣ ਬਾਰੇ ਸੇਧ ਪ੍ਰਦਾਨ ਦਿੱਤੀ। ਉਨ੍ਹਾਂ ਕਿਹਾ ਕਿ ਐਸ ਡੀ ਐਮ ਐਲ, ਤਹਿਸੀਲਦਾਰਾਂ, ਡੀ ਐਸ ਪੀ ਤੋਂ ਲੈਕੇ ਹਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਪ੍ਰਸ਼ਾਸਨ ਅਤੇ ਕਿਸਾਨ ਭਾਈਚਾਰੇ ਦਰਮਿਆਨ ਨਿਰੰਤਰ ਰਾਬਤਾ ਕਾਇਮ ਕਰਦਿਆਂ ਜਨ ਸੁਣਵਾਈ ਕੈਂਪਾਂ ‘ਚ ਨਿਯਮਤ ਹਾਜ਼ਰੀ ਲਵਾਈ। 

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸਕਾਰਾਤਮਕ ਹੁੰਗਾਰੇ ਅਤੇ ਸਫ਼ਲ ਤਜਰਬਿਆਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ, ਜਿਨ੍ਹਾਂ ਨੇ ਵਾਤਾਵਰਣ ਦੀ ਸੁਰੱਖਿਆ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ ਮਸ਼ੀਨਰੀ ਦੀ ਵਰਤੋਂ ਲਈ ਆਪਣੀ ਵਾਰੀ ਵਾਸਤੇ 7-10 ਦਿਨ ਤੱਕ ਦੀ ਉਡੀਕ ਵੀ ਧੀਰਜ ਨਾਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਬਹੁ-ਪੱਖੀ ਪਹੁੰਚ ਦੇ ਨਤੀਜੇ ਵਜੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਆਈ, ਜਿਸ ਦੇ ਨਤੀਜੇ ਵਜੋਂ 2022 ਵਿੱਚ 246 ਅਤੇ 2021 ਵਿੱਚ 307 ਦੇ ਮੁਕਾਬਲੇ ਇਸ ਸਾਲ ਸਿਰਫ 46 ਮਾਮਲੇ ਹੀ ਰਿਪੋਰਟ ਕੀਤੇ ਗਏ। 

ਇਸ ਸਮੱਸਿਆ ਦੇ ਹੱਲ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਅਤੇ ਤਕਨਾਲੋਜੀ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਦੀ ਮਿਸਲਾ ਬਣ ਕੇ ਉੱਭਰਿਆ ਹੈ, ਜਿਸ ਨੇ ਵਾਤਾਵਰਣ-ਪੱਖੀ ਅਤੇ ਟਿਕਾਊ ਖੇਤੀ ਅਭਿਆਸਾਂ ਲਈ ਆਪਣੀ ਸਮਰੱਥਾ ਨੂੰ ਬਾਖੂਬੀ ਢੰਗ ਨਾਲ ਪ੍ਰਦਰਸ਼ਿਤ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਦੀ ਪਰਾਲੀ ਸਾੜਨ ਦੀ ਮੁਹਿੰਮ ਵਿੱਚ ਰੂਪਨਗਰ ਜ਼ਿਲ੍ਹਾ ਮੋਹਰੀ ਬਣ ਕੇ ਉੱਭਰਿਆ ਪ੍ਰਸ਼ਾਸਨ ਵੱਲੋਂ ਠੋਸ ਅਤੇ ਨਵੀਨਤਾਕਾਰੀ ਯਤਨਾਂ ਅਤੇ ਆਪਸੀ ਸਹਿਯੋਗ ਦੀ ਮਿਸਾਲ ਕਾਇਮ ਕਰਦਿਆਂ ਪੰਜਾਬ ਵਿਚ ਰੂਪਨਗਰ ਜ਼ਿਲ੍ਹੇ ਨੇ ਇਸ ਸਾਲ ਪਰਾਲੀ ਸਾੜਨ ਦੀਆਂ ਮਾਮਲਿਆਂ ਨੂੰ ਘਟਾਉਣ ਲਈ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। 

ਜਿਸ ਸਦਕਾ ਪਰਾਲੀ ਸਾੜਨ ਨਾਲ ਜੁੜੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ, ਜਿਸ ਨਾਲ ਰੂਪਨਗਰ ਜ਼ਿਲ੍ਹਾ ਵਾਤਾਵਰਣ ਨੂੰ ਬਚਾਉਣ ਦੀ ਇਸ ਮੁਹਿੰਮ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ। ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਉਨ੍ਹਾਂ ਪਰਾਲੀ ਪ੍ਰਬੰਧਨ ਸਬੰਧੀ ਪੇਚੀਦਗੀਆਂ ਨੂੰ ਹੱਲ ਕਰਨ ਲਈ ਪਿਛਲੇ ਛੇ ਮਹੀਨਿਆਂ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ। ਕਿਸਾਨਾਂ ਨੂੰ ਦਿੱਤੇ ਗਏ ਭਰੋਸੇ ਅਤੇ ਖੇਤਾਂ ਵਿੱਚ ਬੇਲਰ ਦੇ ਫਾਇਦਿਆਂ ਨੂੰ ਦੇਖ ਕੇ ਬੇਲਰਾਂ ਦੀ ਸਮੇਂ ਸਿਰ ਉਪਲਬਧਤਾ ਸਬੰਧੀ ਸ਼ੁਰੂਆਤੀ ਸ਼ੰਕਿਆਂ ਨੂੰ ਵਿਸ਼ਵਾਸ ਵਿੱਚ ਬਦਲਣ ‘ਚ ਦੇਰ ਨਹੀਂ ਲੱਗੀ। 

ਡਿਪਟੀ ਕਮਿਸ਼ਨਰ ਦੀ ਸਰਗਰਮ ਪਹੁੰਚ ਨੇ ਸੁਚਾਰੂ ਢੰਗ ਨਾਲ ਮਸ਼ੀਨਰੀ ਦੇ ਪ੍ਰਬੰਧਨ ਨੂ ਯਕੀਨੀ ਬਣਾਉਂਦਿਆਂ ਲੋਕਾਂ ਦਾ ਵਿਸ਼ਵਾਸ ਜਿੱਤਿਆ। ਉਨ੍ਹਾਂ ਦੱਸਿਆ ਕਿ ਕੇਵਲ 20 ਬੇਲਰਾਂ ਨਾਲ 1 ਲੱਖ ਏਕੜ ਜ਼ਮੀਨ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਮਹੱਤਵਪੂਰਨ ਕਾਰਜ ਨੂੰ ਪੂਰਾ ਕਰਨ ਲਈ  ਡਾ. ਯਾਦਵ ਨੇ ਖੇਤੀਬਾੜੀ ਦਫ਼ਤਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕੀਤਾ। ਉਨ੍ਹਾਂ ਨੇ ਮਕੈਨੀਕਲ ਮੁੱਦਿਆਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਇਆ। ਇਸ ਮੌਕੇ ਉਨ੍ਹਾਂ ਮਿੱਟੀ ਦੀ ਸਿਹਤ ਅਤੇ ਹਵਾ ਦੀ ਗੁਣਵੱਤਾ ਨੂੰ ਸੁਰੱਖਿਅਤ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦਾ ਧੰਨਵਾਦ ਕੀਤਾ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD