Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਭਾਸ਼ਾ ਵਿਭਾਗ ਪੰਜਾਬ ਦਾ ਚਾਰ ਦਿਨਾਂ ਪੁਸਤਕ ਮੇਲਾ ਮੋਹਾਲੀ ’ਚ ਆਰੰਭ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਉਦਘਾਟਨ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐੱਸ ਏ ਐੱਸ ਨਗਰ , 20 Nov 2023

ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਚਾਰ ਰੋਜ਼ਾ ਪੁਸਤਕ ਮੇਲੇ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬੇ ਦੀ ਨਵੀਂ ਪੀੜ੍ਹੀ ਨੂੰ ਉਸਾਰੂ ਸੇਧ ਦੇਣ ਲਈ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਭਾਸ਼ਾ ਵਿਭਾਗ ਵੱਲੋਂ ਥਾਂ-ਥਾਂ ਪੁਸਤਕ ਮੇਲੇ ਲਗਾਏ ਜਾ ਰਹੇ ਹਨ ਅਤੇ ਮਾਤ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾਂ-ਬੋਲੀ ਨੂੰ ਪ੍ਰਫ਼ੁਲਤ ਕਰਨ ਲਈ ਪੰਜਾਬ ਦੇ ਹਰ ਸਰਕਾਰੀ-ਗੈਰ ਸਰਕਾਰੀ ਅਦਾਰੇ ਦੇ ਕਾਰੋਬਾਰ ਦੇ ਬੋਰਡ ਪੰਜਾਬੀ ’ਚ ਲਗਾਉਣ ਦੀ ਮੁਹਿੰਮ ਨੂੰ ਬਹੁਤ ਹੁਲਾਰਾ ਮਿਲਿਆ ਹੈ। ਹੁਣ ਅਗਲੀ ਮੁਹਿੰਮ ਪੰਜਾਬੀ ਮਾਂ-ਬੋਲੀ ਨੂੰ ਸੂਬੇ ਦੇ ਸਾਰੇ ਬਾਜ਼ਾਰਾਂ ’ਚ ਸਥਿਤ ਦੁਕਾਨਾਂ ਦੇ ਬਾਹਰ ਬੋਰਡਾਂ ’ਤੇ ਮਾਣ ਦਿਵਾਉਣ ਦੀ ਹੈ, ਜਿਸ ਨੂੰ ਅਗਲੇ ਦਿਨਾਂ ’ਚ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਪੰਜਾਬੀ ਸਾਹਿਤ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਘਰ ਨਿੱਜੀ ਲਾਇਬ੍ਰੇਰੀ ’ਚ ਵੱਡੀ ਗਿਣਤੀ ’ਚ ਪੁਸਤਕਾਂ ਮੌਜੂਦ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੰਜਾਬੀ ਸਾਹਿਤ ਨਾਲ ਨੇੜਤਾ ਨਾਵਲਕਾਰ ਨਾਨਕ ਸਿੰਘ ਅਤੇ ਹੋਰ ਪੰਜਾਬੀ ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਪੜ੍ਹਨ ਨਾਲ ਹੋਇਆ। ਅੱਜ ਉਹ ਮਾਣ ਨਾਲ ਕਹਿ ਸਕਦੇ ਹਨ ਕਿ ਇਸੇ ਸਾਹਿਤ ਨੇ ਉਨ੍ਹਾਂ ਦੀ ਆਪਣੀ ਮਾਂ-ਬੋਲੀ ਨਾਲ ਗੂੜ੍ਹੀ ਸਾਂਝ ਪੁਆਈ ਹੋਈ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ’ਚ ਵਿਦੇਸ਼ੀ ਭਾਸ਼ਾ ਨੂੰ ਪੜ੍ਹਨਾ ਇੱਕ ‘ਸਟੇਟਸ ਸਿੰਬਲ ਬਣ’ ਗਿਆ ਹੈ। ਇਸ ਆੜ ’ਚ ਮਾਤ ਭਾਸ਼ਾਵਾਂ ਨਜ਼ਰਅੰਦਾਜ਼ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਗਿਆਨ ਹਾਸਲ ਕਰਨ ਅਤੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਲਈ ਸਭ ਤੋਂ ਵਧੀਆ ਤੇ ਸਹਿਜ ਮਾਧਿਅਮ ਹੈ। 

ਜਿਸ ਲਈ ਸਾਨੂੰ ਆਪਣੀ ਨਵੀਂ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ ਵੱਧ ਤੋਂ ਵੱਧ ਤੋਂ ਜੋੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਖਸ਼ੀਅਤ ਉਸਾਰੀ ’ਚ ਮਾਤ-ਭਾਸ਼ਾ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਇਸ ਚਾਰ ਰੋਜ਼ਾ ਪੁਸਤਕ ਮੇਲੇ ਨੂੰ ਉਨ੍ਹਾਂ ਮੋਹਾਲੀ ਅਤੇ ਚੰਡੀਗੜ੍ਹ ਵਰਗੇ ਸ਼ਹਿਰਾਂ ਦੇ ਪੰਜਾਬੀ ਪਿਆਰਿਆਂ ਲਈ ਸਭ ਤੋਂ ਵੱਡੀ ਸੌਗਾਤ ਕਹਿੰਦੀਆਂ ਕਿਹਾ ਕਿ ਅੱਜ ਜਦੋਂ ਉਨ੍ਹਾਂ ਇਸ ਪੁਸਤਕ ਮੇਲੇ ’ਚੋਂ ਰਸੂਲ ਹਮਜ਼ਾਤੋਵ ਦੀ ਅਨੁਵਾਦਿਤ ਪੰਜਾਬੀ ਕਿਤਾਬ ਦੇਖੀ ਤਾਂ ਉਨ੍ਹਾਂ ਤੁਰੰਤ ਇਸ ਚਰਚਿਤ ਕਿਤਾਬ ਨੂੰ ਆਪਣੀ ਨਿੱਜੀ ਲਾਇਬ੍ਰੇਰੀ ਵਾਸਤੇ ਖਰੀਦ ਲਿਆ। ਉਨ੍ਹਾਂ ਕਿਹਾ ਕਿ ਸਾਡੀ ਮਾਂ-ਬੋਲੀ ਸਾਡਾ ਮਾਣ ਹੈ ਅਤੇ ਸਾਨੂੰ ਇਸ ਨੂੰ ਬੋਲਣ ’ਚ ਭੋਰਾ ਵੀ ਸ਼ਰਮਿੰਦਗੀ ਜਾਂ ਹੀਣਤਾ ਮਹਿਸੂਸ ਨਹੀਂ ਕਰਨੀ ਚਾਹੀਦੀ। 

ਉੁਨ੍ਹਾਂ ਦੱਸਿਆ ਕਿ ਮਾਂ-ਬੋਲੀ ਬੋਲਣ ’ਤੇ ਪਾਬੰਦੀ ਲਾਉਣ ਵਾਲੇ ਨਿੱਜੀ ਸਕੂਲਾਂ ਖਿਲਾਫ਼ ਪਹਿਲੀ ਦਫ਼ਾ ਕਾਰਵਾਈ ਕੀਤੀ ਗਈ, ਜਿਸ ਤਹਿਤ ਮੋਹਾਲੀ ਦੇ ਇੱਕ ਨਿੱਜੀ ਸਕੂਲ ਨੂੰ ਜੁਰਮਾਨਾ ਲਾਇਆ ਗਿਆ। ਉਨ੍ਹਾਂ ਇਸ ਮੌਕੇ ਰਾਣੀ ਤੱਤ ਤੇ ਸਾਹਿਤ ਸੰਜੀਵਨੀ ਪੁਸਤਕਾਂ ਵੀ ਆਪਣੀ ਲਾਇਬ੍ਰੇਰੀ ਲਈ ਖਰੀਦੀਆਂ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋ ਪੁਸਤਕਾਂ ‘ਬੱਚਿਆਂ ਲਈ ਕੰਪਿਊਟਰ’ ਤੇ ‘ਪੈੜ’ ਵੀ ਰਿਲੀਜ਼ ਕੀਤੀਆਂ। ਭਾਸ਼ਾ ਵਿਭਾਗ ਪੰਜਾਬ ਵੱਲੋਂ ਚਾਰ ਰੋਜ਼ਾ ਪੁਸਤਕ ਮੇਲਾ ਜਿਲ੍ਹਾ ਭਾਸ਼ਾ ਦਫਤਰ ਐਸ.ਏ.ਐਸ. ਨਗਰ ਦੀ ਦੇਖ-ਰੇਖ ਲਾਏ ਗਏ 23 ਨਵੰਬਰ ਤੱਕ ਚੱਲਣ ਵਾਲੇ ਇਸ ਪੁਸਤਕ ਮੇਲੇ ’ਚ  ਸ. ਕੁਲਜੀਤ ਸਿੰਘ ਰੰਧਾਵਾ ਵਿਧਾਇਕ ਡੇਰਾਬੱਸੀ ਤੇ ਜਿਲ੍ਹਾ ਯੋਜਨਾ ਬੋਰਡ ਐਸ.ਏ.ਐਸ. ਨਗਰ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। 

ਭਾਸ਼ਾ ਵਿਭਾਗ ਪੰਜਾਬ ਦੀ ਵਧੀਕ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਪੁਸਤਕ ਮੇਲੇ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੱਤੀ। ਜਿਲ੍ਹਾ ਭਾਸ਼ਾ ਅਫਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪੁਸਤਕ ਮੇਲੇ ਦੌਰਾਨ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵਿਧਾਵਾਂ ’ਤੇ ਹੋਣ ਵਾਲੀ ਵਿਚਾਰ ਚਰਚਾ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਵਕਤਾ ਡਾ. ਸੁਰਜੀਤ ਸਿੰਘ ਭੱਟੀ ਨੇ ਸਾਹਿਤਿਕ ਅੰਦਾਜ਼ ’ਚ ਮਾਂ ਬੋਲੀ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ। ਉਨ੍ਹਾਂ ਸੁਖਵਿੰਦਰ ਅੰਮ੍ਰਿਤ ਦੀ ਪੰਜਾਬੀ ਮਾਂ ਬੋਲੀ ਬਾਰੇ ਲਿਖੀ ਵਿਸ਼ੇਸ਼ ਨਜ਼ਮ ਦਾ ਉਚਾਰਨ ਵੀ ਕੀਤਾ। 

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਚੁੱਕੇ ਕਦਮਾਂ ਦੀ ਵਿਸ਼ੇਸ਼ ਤੌਰ ’ਤੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਉਣ ਲਈ, ਮਾਂ-ਬਾਪ ਦੀ ਇੱਜ਼ਤ ਕਰਨ ਅਤੇ ਮਾਂ-ਬੋਲੀ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪੁਸਤਕਾਂ ਨਾਲ ਜੋੜਨ ਇੱਕੋ-ਇੱਕ ਜ਼ਰੀਆ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਆਪਣੀ ਕਿਰਤ-ਕਮਾਈ, ਮਿਹਨਤ ਤੇ ਸੱਭਿਆਚਾਰ ਸਦਕਾ ਦੁਨੀਆ ਭਰ ‘ਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪੰਜਾਬੀ ਭਾਈਚਾਰੇ ’ਚ ਜਨਮ ਲੈਣਾ ਸਾਡੇ ਲਈ ਬਹੁਤ ਵੱਡਾ ਤੋਹਫਾ ਹੈ। ਇਸ ਭਾਈਚਾਰੇ ਦੀ ਮਾਂ-ਬੋਲੀ ਪੰਜਾਬੀ ਸਭ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। 

ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਉੱਦਮ ਤਦ ਹੀ ਸਫ਼ਲ ਹੋ ਸਕਦੇ ਹਨ ਜਦ ਅਸੀਂ ਸਭ ਮਿਲਕੇ ਪੰਜਾਬੀ ਮਾਂ ਬੋਲੀ ਜਾਗਰੂਕਤਾ ਲਹਿਰ ਦਾ ਹਿੱਸਾ ਬਣਾਗੇ। ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਲਗਾਏ ਗਏ ਪੁਸਤਕ ਮੇਲੇ ਦੀ ਸ਼ਲਾਘਾ ਕੀਤੀ। ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ’ਚ ਪੁਸਤਕ ਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨਾ ਹੈ। ਜਿਸ ਤਹਿਤ ਹੀ ਭਾਸ਼ਾ ਵਿਭਾਗ ਵੱਲੋਂ ਵੱਡੇ ਉੱਦਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ‘ਚ ਨਵੀਂ ਪੀੜ੍ਹੀ ਨੂੰ ਚੰਗੀ ਸੇਧ ਦੇਣ ਲਈ ਮੋਬਾਇਲ ਦੀ ਥਾਂ ਪੁਸਤਕਾਂ ਨਾਲ ਜੋੜਨ ਦੀ ਲੋੜ ਹੈ। 

ਉਨ੍ਹਾਂ ਇਸ ਮੌਕੇ ਹਾਜ਼ਰ ਸਾਹਿਤਕਾਰਾਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੁਸਤਕ ਮੇਲੇ ਦਾ ਲਾਭ ਉਠਾਉਣ ਅਤੇ ਇਸ ਮੇਲੇ ਬਾਰੇ ਘਰ-ਘਰ ਸੁਨੇਹਾ ਦੇਣ। ਇਸ ਮੌਕੇ ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ, ਪ੍ਰਿੰਸੀਪਲ ਹਰਜੀਤ ਕੌਰ ਗੁਜਰਾਲ, ਤਹਿਸੀਲਦਾਰ ਕੁਲਦੀਪ ਸਿੰਘ, ਉੱਘੇ ਵਿਦਵਾਨ ਡਾ. ਜੋਗਾ ਸਿੰਘ, ਡਾ. ਭੀਮਇੰਦਰ ਸਿੰਘ, ਮਨਮੋਹਨ ਸਿੰਘ ਦਾਊਂ, ਸੀ.ਪੀ. ਕੰਬੋਜ, ਡਾ. ਸਰਬਜੀਤ ਸਿੰਘ, ਸਤਨਾਮ ਸਿੰਘ ਡਿਪਟੀ ਡਾਇਰੈਕਟਰ, ਖੋਜ ਅਫਸਰ ਦਰਸ਼ਨ ਕੌਰ ਸਮੇਤ ਵੱਡੀ ਗਿਣਤੀ ’ਚ ਸਾਹਿਤਕਾਰ ਹਾਜ਼ਰ ਸਨ। ਇਸ ਮੌਕੇ ਉਰਮਾਨਦੀਪ ਸਿੰਘ ਵੱਲੋਂ ਅੱਖਰਕਾਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਮੰਚ ਸੰਚਾਲਨ ਤੇਜਿੰਦਰ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਨੇ ਕੀਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD