Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਲਈ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਗਈ ਸਾਈਕਲ ਰੈਲੀ ਅਤੇ ਦੌੜ

ਸਾਈਕਲ ਰੈਲੀ ਅਤੇ ਦੌੜ ਵਿੱਚ 2 ਹਜ਼ਾਰ ਤੋਂ ਵੱਧ ਅਧਿਕਾਰੀਆਂ, ਨੌਜਵਾਨਾਂ ਅਤੇ ਵਿਦਿਆਰਥੀਆ ਨੇ ਲਿਆ ਹਿੱਸਾ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Ferozepur, Deputy Commissioner Ferozepur, Ferozepur, Rajesh Dhiman, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਫਿਰੋਜ਼ਪੁਰ , 21 Nov 2023

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਵਿਸ਼ਾਲ ਨਸ਼ਾ ਵਿਰੋਧੀ ਰੈਲੀਆਂ ਅਤੇ ਜਾਗਰੂਕਤਾ ਦੌੜਾਂ ਨੂੰ ਹਰੇਕ ਵਰਗ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਅਤੇ ਦੌੜ ਕਰਵਾਈ ਗਈ ਜਿਸ ਨੂੰ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਡੀ.ਆਈ.ਜੀ. ਸ. ਰਣਜੀਤ ਸਿੰਘ ਢਿਲੋਂ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ,  ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਜਦਕਿ ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਸ੍ਰੀ ਰਜ਼ਨੀਸ ਦਹੀਯਾ ਸਾਈਕਲ ਚਲਾ ਕੇ ਰੈਲੀ ਦਾ ਹਿੱਸਾ ਬਣੇ।

ਫਿਰੋਜ਼ਪੁਰ ਰੇਂਜ਼ ਦੇ ਡੀ.ਆਈ.ਜੀ. ਸ. ਰਣਜੀਤ ਸਿੰਘ ਢਿਲੋਂ ਅਤੇ ਪੁਲੀਸ ਮੁੱਖੀ ਸ਼੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਇਸ ਰੈਲੀ ਅਤੇ ਦੌੜ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਅਤੇ ਦੌੜ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪਹੁੰਚੀ ਹੈ।

ਉਨ੍ਹਾਂ ਦੱਸਿਆ ਕਿ ਇਸ ਨਸ਼ਾ ਵਿਰੋਧੀ ਸਾਈਕਲ ਰੈਲੀ ਅਤੇ ਜਾਗਰੂਕਤਾ ਦੌੜ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ ਜਿਨ੍ਹਾਂ ਦੀ ਗਿਣਤੀ 2 ਹਜ਼ਾਰ ਤੋਂ ਵੱਧ ਹੈ। ਇਸ ਮੌਕੇ ਸਾਈਕਲਿੰਗ ਅਤੇ ਦੌੜ ਵਿੱਚ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦੌਰਾਨ ਪੰਜਾਬੀ ਗਾਈਕ ਵਰਿੰਦਰ ਬਰਾੜ ਨੇ ਆਪਣੇ ਗੀਤਾਂ ਰਾਹੀਂ ਮਨੋਰੰਜਨ ਕੀਤਾ ਅਤੇ ਨਸ਼ਿਆਂ ਖਿਲਾਫ ਸੁਨੇਹਾ ਵੀ ਦਿੱਤਾ।

ਇਸ ਦੌਰਾਨ ਪੰਜਾਬੀਆਂ ਬੋਲੀਆਂ ਰਾਹੀਂ ਵੀ ਨਸ਼ਿਆਂ ਖਿਲਾਫ ਚਾਨਣਾ ਪਾਇਆ ਗਿਆ। ਇਸ ਮੌਕੇ ਨਸ਼ਿਆਂ ਖਿਲਾਫ ਸਹੁੰ ਚੁਕਾਈ ਗਈ ਅਤੇ ਹਰੇਕ ਹਾਜ਼ਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵੀ ਕਿਹਾ ਗਿਆ।ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ, ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਆਪਣੇ ਸਬੋਧਨ ਦੌਰਾਨ ਕਿਹਾ ਕਿ ਹੁਣ ਸਾਡੀ ਜਨਤਾ ਜਾਗ ਚੁੱਕੀ ਹੈ ਅਤੇ ਹਰ ਘਰ ਵਿੱਚੋ ਨਸ਼ਿਆਂ ਖਿਲਾਫ ਆਵਾਜ਼ ਆਉਣ ਲੱਗ ਪਈ ਹੈ।

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਧਰਤੀ ਤੋਂ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ  ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਅਤੇ ਪੁਲੀਸ ਦਾ ਸਾਥ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਸਫ਼ਲ ਹੋ ਰਹੇ ਹਨ ਅਤੇ ਹਰ ਰੋਜ਼ ਹੀ ਨਸ਼ਾ ਸੌਦਾਗਰਾਂ ਖਿਲਾਫ ਕਾਰਵਾਈਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਪੁਲਿਸ ਬਹੁਤ ਵਧੀਆ ਕਾਰਜ ਕਰ ਰਹੀ ਹੈ ਅਤੇ ਹਰ ਰੋਜ਼ ਨਸ਼ਿਆਂ ਦੀਆਂ ਰਿਕਵਰੀਆਂ ਹੋ ਰਹੀਆਂ ਹਨ।

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਮੌਕੇ ਸਾਰਿਆਂ ਨੂੰ ਜੀ ਆਇਆਂ ਕਿਹਾ  ਅਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸਾਈਕਲ ਰੈਲੀ ਜਾ ਦੌੜ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇੱਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿੱਚ ਸਾਰਥਿਕ ਸਿੱਧ ਹੋਵੇਗੀ।    

ਉਨ੍ਹਾਂ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਅੱਜ ਨਿਯੁਕਤੀ ਪੱਤਰਾਂ ਦੀ ਵੰਡ ਵੀ ਕੀਤੀ ਗਈ ਹੈ ਤਾਂ ਜੋ ਉਹ ਆਪਣਾ ਜੀਵਨ ਸੁਨਹਿਰਾ ਬਣਾ ਸਕਣ ਅਤੇ ਇੱਕ ਚੰਗੇ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੁਲਿਸ ਅਤੇ ਫੌਜ ਵਿੱਚ ਭਰਤੀ ਲਈ ਪੁਲਿਸ ਲਾਈਨ ਦੇ ਗਰਾਊਂਡ ਵਿੱਚ ਮੁਫ਼ਤ ਵਿੱਚ ਤਿਆਰੀ ਕਰਵਾਈ ਜਾਵੇਗੀ ਅਤੇ ਇਸ ਕਾਰਜ ਲਈ ਫ਼ੌਜ ਅਤੇ ਪੁਲਿਸ ਵਲੋਂ ਇਨਸਟੱਕਟਰ ਨਿਯੁਕਤ ਕੀਤੇ ਗਏ ਹਨ।ਇਸ ਮੌਕੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਬੋਰਡ ਅਤੇ ਸੈਲਫ਼ੀ ਪੁਆਇੰਟ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ, ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ, ਐਸ.ਪੀ. ਐੱਚ ਸ੍ਰੀ ਸੋਹਨ ਲਾਲ ਸੋਨੀ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਡਾ. ਸਤਿੰਦਰ ਸਿੰਘ, ਸ੍ਰੀ ਲਖਵੀਰ ਸਿੰਘ, ਹਾਹਾ ਬੀ ਹੈਪੀ ਗਰੁੱਪ, ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Ferozepur , Deputy Commissioner Ferozepur , Ferozepur , Rajesh Dhiman , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD