Saturday, 18 May 2024

 

 

ਖ਼ਾਸ ਖਬਰਾਂ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ

 

ਮੱਛੀ ਪਾਲਣ ਵਿਭਾਗ ਵੱਲੋਂ ਕੌਮਾਂਤਰੀ ਮੱਛੀ ਦਿਵਸ ਮੌਕੇ ਈਨਾ ਖੇੜਾ ਵਿਖੇ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਝੀਂਗਾ ਪਾਲਣ ਅਤੇ ਮੱਛੀ ਪਾਲਣ ਨੂੰ ਉਤਸਾਹਿਤ ਕਰਨ ਲਈ ਕਰ ਰਹੀ ਹੈ ਵੱਡੇ ਉਪਰਾਲੇ

Sri Mukatsar Sahib, Malot, Malot, Dr. Sanjeev Kumar

Web Admin

Web Admin

5 Dariya News

ਮਲੋਟ , 21 Nov 2023

ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਸ੍ਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਦਰਸ਼ਨੀ ਫਾਰਮ ਕਮ ਟੇ੍ਰਨਿੰਗ ਸੈਂਟਰ ਈਨਾ ਖੇੜਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਮਿਤ ਸਿੰਘ ਖੂੱਡੀਆਂ ਅਤੇ ਮਲੋਟ ਦੇ ਐਸਡੀਐਮ ਸ੍ਰੀ ਸੰਜੀਵ ਕੁਮਾਰ ਨੇ ਵਿਸੇ਼ਸ ਤੌਰ ਤੇ ਸਿ਼ਰਕਤ ਕੀਤੀ ਉਥੇ ਹੀ ਮੱਛੀ ਪਾਲਣ ਵਿਭਾਗ ਦੇ ਚੰਡੀਗੜ੍ਹ ਦਫ਼ਤਰ ਤੋਂ ਸਹਾਇਕ ਡਾਇਰੈਕਟਰ ਸ੍ਰੀ ਜਸਵਿੰਦਰ ਸਿੰਘ ਨੇ ਵੀ ਇਸ ਸਮਾਗਮ ਵਿਚ ਭਾਗ ਲਿਆ।

ਇਸ ਮੌਕੇ ਸ੍ਰੀ ਅਮਿਤ ਸਿੰਘ ਖੂੱਡੀਆਂ ਨੇ ਕਿਹਾ ਕਿ ਮੱਛੀ ਪਾਲਣ ਅਤੇ ਝੀਂਗਾ ਪਾਲਣ ਕਿੱਤੇ ਨਾਲ ਜੁੜੇ ਕਿਸਾਨਾਂ ਦੀਆਂ ਮੁਸਕਿਲਾਂ ਸਰਕਾਰ ਦੇ ਪੱਧਰ ਤੇ ਉਠਾ ਕੇ ਇੰਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ ਤਾਂ ਜੋ ਇਸ ਕਿੱਤੇ ਨੂੰ ਹੋਰ ਪ੍ਰਫੁਲਿਤ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਝੀਂਗੇ ਦੇ ਪੂੰਗ ਦੀ ਗਿਣਤੀ ਕਰਨ ਵਾਲੀ ਮਸ਼ੀਨ ਵੀ ਇੱਥੇ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਵਿਭਾਗ ਤੇ ਕਿਸਾਨ ਮਿਲ ਕੇ ਇਹ ਹੰਭਲਾ ਮਾਰਨਗੇ ਤਾਂ ਸਫਲਤਾ ਜਰੂਰ ਮਿਲੇਗੀ।

ਐਸਡੀਐਮ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਤੇ ਝੀਂਗਾ ਪਾਲਕਾਂ ਅਤੇ ਮੱਛੀ ਪਾਲਕਾਂ ਦੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਕਿੱਤੇ ਵਿਚ ਔਰਤਾਂ ਦੀ ਸਰਗਰਮ ਭਾਗੀਦਾਰੀ ਦੀ ਵੀ ਜੋਰਦਾਰ ਸਲਾਘਾ ਕੀਤੀ। ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ 42 ਹਜਾਰ ਏਕੜ ਵਿਚ ਮੱਛੀ ਪਾਲਣ ਕੀਤਾ ਜਾ ਰਿਹਾ ਹੈ ਅਤੇ 1,84,646 ਟਨ ਮੱਛੀ ਉਤਪਾਦਨ ਹੋ ਰਿਹਾ ਹੈ ਜਦਕਿ  1200 ਏਕੜ ਵਿਚ ਝੀਂਗਾ ਪਾਲਣ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਦੱਸਿਆ ਕਿ ਦੱਖਣੀ ਪੱਛਮੀ ਪੰਜਾਬ ਜਿੱਥੇ ਧਰਤੀ ਹੇਠਲਾ ਪਾਣੀ ਖਾਰਾ ਹੈ ਉਥੇ ਦੇ ਕਿਸਾਨਾਂ ਲਈ ਝੀਂਗਾ ਪਾਲਣ ਵਰਦਾਨ ਸਾਬਤ ਹੋ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਇੱਥੇ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ ਪਾਲਣ ਦੀ ਸਿਖਲਾਈ ਅਤੇ ਲੈਬ ਦੀ ਸਹੁਲਤ ਵੀ ਈਨਾ ਖੇੜਾ ਵਿਖੇ ਦਿੱਤੀ ਗਈ ਹੈ।ਉਨ੍ਹਾਂ ਨੇ ਸਰਕਾਰ ਦੀ ਸਬਸਿਡੀ ਸਕੀਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਹੁਣ ਤੱਕ 21.70 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ। ਇਸ ਸਮਾਗਮ ਵਿਚ ਦੱਖਣੀ ਤੇ ਪੱਛਮੀ ਇਲਾਕੇ ਦੇ ਪੰਜ ਜਿਲ੍ਹਆਂ ਦੇ ਕਿਸਾਨਾਂ ਨੇ ਸਿਰਕਤ ਕੀਤੀ

ਜਿ਼ਲ੍ਹੇ ਦੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਕੇਵਲ ਕ੍ਰਿਸ਼ਨ ਨੇ ਸਭ ਨੂੰ ਜੀ ਆਇਆਂ ਨੂੰ ਆਖਿਆਂ ਅਤੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਕਿਸਾਨਾਂ ਨੂੰ ਝੀਂਗੇ ਮੱਛੀ ਪਾਲਣ ਲਈ ਵੀ ਅੱਗੇ ਆਊਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਦੱਸਿਆ ਕਿ ਈਨਾ ਖੇੜਾ ਦੇ ਸੈਂਟਰ ਵਿਖੇ ਲਾਈਬ੍ਰੇਰੀ ਵੀ ਬਣ ਗਈ ਹੈ ਜਿਸ ਦਾ ਕਿਸਾਨਾਂ ਨੂੰ ਲਾਭ ਲੈਣਾ ਚਾਹੀਦਾ ਹੈ।ਸੀਨਿਅਰ ਮੱਛੀ ਪਾਲਣ ਅਫ਼ਸਰ ਬਠਿੰਡਾ ਦੀਪਨਜੋਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਮੱਛੀ ਪਾਲਣ ਤੇ ਝੀਂਗਾ ਪਾਲਣ ਲਈ 40 ਤੋਂ 60 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। 

ਇਸਤੋਂ ਬਿਨ੍ਹਾਂ ਮੱਛੀਆਂ ਦੇ ਮੰਡੀਕਰਨ, ਭੰਡਾਰਨ ਅਤੇ ਫੀਡ ਨਾਲ ਸਬੰਧਤ ਯੁਨਿਟਾਂ ਤੇ ਵੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਝੀਂਗਾ ਪਾਲਕ ਐਸੋਸੀਏਸ਼ਨ ਦੇ ਪ੍ਰਧਾਨ ਸਰੂਪ ਸਿੰਘ ਨੇ ਵੀ ਸੰਬੋਧਨ ਕੀਤਾ।  ਮੰਚ ਸੰਚਾਲਣ ਪ੍ਰਭਦਿਆਲ ਸਿੰਘ ਮੱਛੀ ਪਾਲਣ ਅਫ਼ਸਰ ਮਾਨਸਾ ਨੇ ਵੀ ਸੰਬੋਧਨ ਕੀਤਾ। ਸਫਲ ਕਿਸਾਨ ਮਨਜਿੰਦਰ ਸਿੰਘ, ਹਰਪਿੰਦਰ ਕੌਰ, ਫਤਿਹ ਸਿੰਘ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਮੱਛੀ ਅਫਸਰ ਕੋਕਮ ਕੋਰ ਫਾਜਿਲਕਾ, ਪ੍ਰਭਜੋਤ ਕੌਰ ਮੱਛੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੀ ਹਾਜਰ ਸਨ।

 

Tags: Sri Mukatsar Sahib , Malot , Malot , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD