Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਪਾਰ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੀ ਜਾਂਚ ਲਈ ਨਮੂਨੇ ਹੁਣ ਅੰਮ੍ਰਿਤਸਰ ਹੀ ਦਿੱਤੇ ਜਾ ਸਕਣਗੇ

ਪੰਜਾਬ ਬਾਇਓਟੈਕਨਾਲਜੀ ਇਨਕੂਬੇਟਰ ਵਲੋਂ ਅੰਮ੍ਰਿਤਸਰ ਵਿੱਚ ‘ਸੈਂਪਲ ਕੁਲੈਕਸ਼ਨ ਸੈਂਟਰ’ ਦੀ ਸ਼ੁਰੂਆਤ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Nov 2023

Last updated on: Nov 21, 2023, 00:00 IST

ਅੰਮ੍ਰਿਤਸਰ ਦੇ ਕਾਰੋਬਾਰੀ ਅਤੇ ਕਿਸਾਨਾਂ ਦੀਆਂ ਲੋੜਾਂ ਲਈ ਖੇਤੀ ਅਤੇ ਡੇਅਰੀ ਉਤਪਾਦਾਂ ਦੇ ਮਿਆਰ ਦੀ ਜਾਂਚ ਕਰਨ ਲਈ ਹੁਣ ਮੁਹਾਲੀ ਜਾਂ ਦੂਰ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਬਲਕਿ ਇਸ ਲਈ ਨਮੂਨੇ ਅੰਮ੍ਰਿਤਸਰ ਵਿੱਚ ਹੀ ਦਿੱਤੇ ਜਾ ਸਕਣਗੇ। ਅੱਜ ਮੁਹਾਲੀ ਸਥਿਤ ਪੰਜਾਬ ਬਾਇਓਟੈਕਨਾਲਜੀ ਇਨਕੂਬੇਟਰ ਨੇ ਖੇਤੀ ਭਵਨ ਅੰਮ੍ਰਿਤਸਰ ਵਿਖੇ ਆਪਣਾ ਨਮੂਨਾ ਸ੍ਰੰਗਹਿ ਖੋਲ ਦਿੱਤਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨਾਲ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਡਾ. ਅਜੈ ਗੁਪਤਾ, ਪੰਜਾਬ ਐਗਰੀ ਐਕਸਪੋਰਟ ਕੌਂਸਲ ਦੇ ਜਨਰਲ ਮੈਨੇਜਰ ਸ੍ਰੀ ਰਣਧੀਰ ਸਿੰਘ, ਪੰਜਾਬ ਬਾਇਓਟੈਕਨਾਲਜੀ ਦੇ ਮੁੱਖ ਕਾਰਜ਼ਕਾਰੀ ਅਧਿਕਾਰੀ ਡਾ. ਅਜੀਤ ਦੂਆ, ਖੇਤੀ ਅਧਿਕਾਰੀ ਡਾ. ਜਤਿੰਦਰ ਸਿੰਘ ਗਿੱਲ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। 

ਇਸ ਮੌਕੇ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਦੱਸਿਆ ਕਿ ਖੇਤੀ ਵਪਾਰ ਦੀਆਂ ਸੀਮਾਵਾਂ ਅਥਾਹ ਹਨ ਅਤੇ ਇਹ ਸੀਮਾਵਾਂ ਤੱਕ ਪਹੁੰਚਣ ਲਈ ਸਾਡੇ ਕਾਰੋਬਾਰੀਆਂ ਨੂੰ ਨਿਰਯਾਤ ਕੀਤੇ ਜਾਣ ਵਾਲੇ ਪਦਾਰਥਾਂ ਦੇ ਜ਼ਰੂਰੀ ਟੈਸਟਾਂ ਦੀ ਲੋੜ ਪੈਂਦੀ ਹੈ ਜਿਸਨੂੰ ਇਹ ਸੈਂਟਰ ਪੂਰਾ ਕਰੇਗਾ। ਉਨਾਂ ਕਿਹਾ ਕਿ ਉਦਾਹਰਨ ਵਜੋਂ ਅੰਮ੍ਰਿਤਸਰ ਵਿੱਚ ਪੈਦਾ ਹੋਣ ਵਾਲੀ ਬਾਸਮਤੀ, ਆਲੂ, ਸ਼ਹਿਦ ਅਤੇ ਹੋਰ ਖੇਤੀ ਪਦਾਰਥ ਜਦੋਂ ਵੀ ਬਾਹਰ ਭੇਜੇ ਜਾਂਦੇ ਹਨ ਤਾਂ ਉਨਾਂ ਦੇਸ਼ਾਂ ਦੀ ਲੋੜ ਅਨੁਸਾਰ ਇਨਾਂ ਪਦਾਰਥਾਂ ਨੂੰ ਕਈ ਟੈਸਟਾਂ ਵਿਚੋਂ ਗੁਜਰਨਾ ਪੈਂਦਾ ਹੈ। 

ਪਹਿਲਾਂ ਸਾਡੇ ਐਕਸਪੋਰਟਰਾਂ ਨੂੰ ਇਹ ਟੈਸਟ ਕਰਵਾਉਣ ਲਈ ਦਿੱਲੀ ਜਾਂ ਦੂਰ ਦੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਸੀ ਜਿਸ ਨਾਲ ਸਮਾਂ ਅਤੇ ਖਰਚਾ ਦੋਵੇਂ ਲਗਦੇ ਸਨ, ਪਰ ਹੁਣ ਤੁਸੀਂ ਇਸ ਸੈਂਟਰ ਵਿੱਚ ਆਪਣੇ ਪਦਾਰਥਾਂ ਦਾ ਨਮੂਨਾ ਦੇ ਕੇ ਰਿਪੋਰਟ ਪ੍ਰਾਪਤ ਕਰ ਸਕੋਗੇ। ਉਨਾਂ ਨੇ ਕਈ ਉਦਾਹਰਨਾਂ ਦੇ ਕੇ ਸਮਝਾਇਆ ਕਿ ਕਿਸ ਤਰ੍ਹਾਂ ਬਿਨਾਂ ਟੈਸਟਿੰਗ ਤੋਂ ਭੇਜੇ ਗਏ ਖਾਦ ਪਦਾਰਥ ਵਿਦੇਸ਼ਾਂ ਤੋਂ ਰੱਦ ਹੋਣ ਕਾਰਨ ਕਾਰੋਬਾਰੀਆਂ ਲਈ ਵੱਡੇ ਘਾਟੇ ਦਾ ਸੌਦਾ ਬਣਦੇ ਰਹੇ। 

ਸ੍ਰੀ ਥੋਰੀ ਨੇ ਕਿਹਾ ਕਿ ਉਕਤ ਵਿਸ਼ਵ ਪੱਧਰੀ ਲੈਬ ਵਲੋਂ ਦਿੱਤੀ ਗਈ ਰਿਪੋਰਟ ਨੂੰ ਚੈਲੈਂਜ ਕਰਨਾ ਲਗਭੱਗ ਅਸੰਭਵ ਵਾਲੀ ਗੱਲ ਹੈ। ਉਨਾਂ ਨੇ ਇਸ ਖਿੱਤੇ ਦੇ ਕਾਰੋਬਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਡਾ. ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਯਤਨਾਂ ਨਾਲ ਸਾਡੇ ਸ਼ਹਿਰ ਨੂੰ ਇਸ ਸੈਂਟਰ ਦੀ ਸਹੂਲਤ ਮਿਲੀ ਹੈ, ਜੋ ਕਿ ਇਸ ਇਲਾਕੇ ਵਿੱਚ ਖੇਤੀ ਵਪਾਰ ਦੇ ਮੌਕਿਆਂ ਨੂੰ ਵਧਾਏਗਾ।

ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਈ ਸਾਲਾਂ ਦੀ ਉਡੀਕ ਮਗਰੋਂ ਅੱਜ ਇਸ ਲੈਬ ਦਾ ਸੈਂਟਰ ਸਾਨੂੰ ਨਸੀਬ ਹੋਇਆ ਹੈ। ਉਨਾਂ ਕਿਹਾ ਕਿ ਇਸ ਸੈਂਟਰ ਦੀ ਸਥਾਪਤੀ ਨਾਲ ਇਹ ਗੱਲ ਪੱਕੀ ਹੋ ਗਈ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੋ ਕਹਿੰਦੇ ਹਨ ਉਹ ਪੂਰਾ ਕਰਦੇ ਹਨ।  ਉਨਾਂ ਯਾਦ ਕਰਾਇਆ ਕਿ ਸਤੰਬਰ ਮਹੀਨੇ ਹੋਈ ਸਰਕਾਰ ਸਨਅਤਕਾਰ ਮਿਲਣੀ ਦੌਰਾਨ ਸ਼ਹਿਰ ਦੇ ਕਾਰੋਬਾਰੀਆਂ ਨੇ ਇਸ ਸੈਂਟਰ ਦੀ ਮੰਗ ਉਠਾਈ ਸੀ ਅਤੇ ਅੱਜ ਦੋ ਮਹੀਨਿਆਂ ਦੇ ਅਰਸੇ ਵਿੱਚ ਹੀ ਇਸਨੂੰ ਪੂਰਾ ਕਰ ਦਿੱਤਾ ਹੈ।

ਇਸ ਮੌਕੇ ਪੰਜਾਬ ਬਾਇਓਟੈਕਨਾਲਜੀ ਦੇ ਮੁੱਖ ਕਾਰਜ਼ਕਾਰੀ ਅਧਿਕਾਰੀ ਡਾ. ਅਜੀਤ ਦੂਆ ਨੇ ਲੈਬ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ, ਜਦਕਿ ਖੇਤੀ ਅਧਿਕਾਰੀ ਡਾ. ਜਤਿੰਦਰ ਸਿੰਘ ਗਿੱਲ ਨੇ ਜ਼ਹਿਰ ਮੁਕਤ ਬਾਸਮਤੀ ਪੈਦਾ ਕਰਨ ਦੇ ਆਪਣੇ ਤਜ਼ਰਬੇ ਨੂੰ ਸਰੋਤਿਆਂ ਨਾਲ ਸਾਂਝੇ ਕੀਤਾ। ਇਸ ਮੌਕੇ ਜੀ.ਐਮ. ਇੰਡਸਟਰੀ ਸ੍ਰੀ ਇੰਦਰਜੀਤ ਟਾਂਡੀ, ਐਕਸਪੋਰਟਰ ਸ੍ਰੀ ਅਸ਼ੋਕ ਸੇਠੀ ਅਤੇ ਹੋਰ ਕਾਰੋਬਾਰੀ ਹਾਜ਼ਰ ਸਨ।

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD