Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੇਲ (ਇੰਡੀਆ) ਲਿਮਟਿਡ ਨੂੰ ਵਧਾਈ; ਪੇਡਾ ਨੂੰ ਸਹਿਯੋਗ ਦੇਣ ਦੇ ਦਿੱਤੇ ਨਿਰਦੇਸ਼

Punjab Energy Development Agency, PEDA,RK Singhal,Dr. Ravi Bhagat

Web Admin

Web Admin

5 Dariya News

ਚੰਡੀਗੜ੍ਹ , 21 Nov 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ। 

ਇਸ ਸਮਝੌਤੇ 'ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਸ੍ਰੀ ਆਰ.ਕੇ. ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀ.ਬੀ.ਜੀ. ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ‘ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਉਹਨਾਂ ਨੇ ਪੇਡਾ ਨੂੰ ਗੇਲ (ਇੰਡੀਆ) ਨੂੰ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਪਟਾਰਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀ.ਬੀ.ਜੀ. ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਬਹੁ-ਕੌਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰ ਰਹੀਆਂ ਹਨ।

ਸਕੱਤਰ ਐਨ.ਆਰ.ਈ.ਐਸ. ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰੋਜੈਕਟਾਂ ਦੀ ਸਥਾਪਨਾ ਨਾਲ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ।

ਸੀ.ਈ.ਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਤੋਂ ਪੈਦਾ ਹੋਣ ਵਾਲੇ ਸੀ.ਬੀ.ਜੀ. ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ 'ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ। ਇਹ ਪ੍ਰੋਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਉਹਨਾਂ ਅੱਗੇ ਦੱਸਿਆ ਕਿ ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ।

ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਸ੍ਰੀ ਆਰ.ਕੇ. ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰੋਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ 'ਤੇ ਲਗਭਗ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰੋਜੈਕਟ ਸਥਾਪਤ ਕਰੇਗੀ ਜੋ ਸਾਲਾਨਾ 35000 ਟਨ ਬਾਇਓਗੈਸ (ਸੀ.ਬੀ.ਜੀ.) ਅਤੇ ਲਗਭਗ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। 

ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ‘ਤੇ ਲਗਭਗ 100 ਉੱਦਮੀ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰੋਜੈਕਟ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ੀ ਜਾਵੇਗੀ।ਇਸ ਮੌਕੇ  ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ, ਜੀ.ਐਮ. ਮਾਰਕੀਟਿੰਗ ਗੇਲ ਸ੍ਰੀ ਆਕਾਸ਼ ਅਤੇ ਡਿਪਟੀ ਜੀ.ਐਮ. ਗੇਲ ਸ੍ਰੀ ਕੇ.ਜੇ. ਸਿੰਘ ਵੀ ਹਾਜ਼ਰ ਸਨ।

 

Tags: Punjab Energy Development Agency , PEDA , RK Singhal , Dr. Ravi Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD