Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਚਾਰ ਰੋਜ਼ਾ ਪੁਸਤਕ ਮੇਲੇ ਦਾ ਦੂਸਰਾ ਦਿਨ: ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਭਿੰਨ ਸਰੋਕਾਰਾਂ ਬਾਰੇ ਹੋਈ ਭਰਵੀਂ ਚਰਚਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

5 Dariya News

5 Dariya News

5 Dariya News

ਐੱਸ.ਏ.ਐੱਸ.ਨਗਰ , 21 Nov 2023

Last updated on: Nov 21, 2023, 00:00 IST

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਮਾਹ-2023 ਤਹਿਤ ਨਵੀਂ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਤੇ ਮਾਂ-ਬੋਲੀ ਨਾਲ ਜੋੜਨ ਲਈ ਚਾਰ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ ਹੈ। ਇਸ ਪੁਸਤਕ ਮੇਲੇ ਦੇ ਸਮਾਨਾਂਤਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਬਾਰੇ ਵਿਚਾਰ ਚਰਚਾ ਵਿਚ ਵੱਖ-ਵੱਖ ਵਿਦਵਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਸੈਸ਼ਨ ਦੇ ਆਰੰਭ ਵਿਚ ਡਾ. ਦਵਿੰਦਰ ਸਿੰਘ ਬੋਹਾ ਸਮੁੱਚੇ ਸਮਾਗਮ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਪ੍ਰਧਾਨਗੀ ਮੰਡਲ ਅਤੇ ਸ੍ਰੋਤਿਆਂ ਨੂੰ ਜੀ ਆਇਆ ਨੂੰ ਕਿਹਾ ਗਿਆ ।

ਇਸ ਮੌਕੇ 'ਪੰਜਾਬੀ ਭਾਸ਼ਾ: ਵਿਭਿੰਨ ਸਰੋਕਾਰ' ਵਿਸ਼ੇ 'ਤੇ ਵਿਚਾਰ ਚਰਚਾ ਦੌਰਾਨ ਡਾ. ਸਰਬਜੀਤ ਸਿੰਘ ਵੱਲੋਂ ਕਿਹਾ ਗਿਆ ਕਿ ਭਾਸ਼ਾ ਦਾ ਮਸਲਾ ਭਾਵਨਾ ਨਾਲੋਂ ਜਿਆਦਾ ਆਰਥਿਕਤਾ ਦਾ ਮਸਲਾ ਹੈ। ਇਸੇ ਲਈ ਭਾਸ਼ਾ ਦਾ ਵਿਗਿਆਨ, ਸਿੱਖਿਆ ਅਤੇ ਰੁਜ਼ਗਾਰ ਦਾ ਮਾਧਿਅਮ ਬਣਨਾ ਜ਼ਰੂਰੀ ਹੈ। ਡਾ. ਜੋਗਾ ਸਿੰਘ ਵੱਲੋਂ ਪੰਜਾਬੀ ਭਾਸ਼ਾ ਦੀ ਸਮਕਾਲੀ ਸੰਦਰਭ ਵਿਚ ਦਸ਼ਾ ਅਤੇ ਦਿਸ਼ਾ ਦੇ ਬਾਰੇ ਅਹਿਮ ਗੱਲਾਂ ਕੀਤੀਆਂ ਗਈਆਂ। 

ਡਾ. ਭੀਮਇੰਦਰ ਸਿੰਘ ਵੱਲੋਂ ਆਖਿਆ ਗਿਆ ਕਿ ਸਾਡੀ ਸਖਸ਼ੀਅਤ ਉਸਾਰੀ ’ਚ ਮਾਤ-ਭਾਸ਼ਾ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਪ੍ਰੋ. ਜਲੌਰ ਸਿੰਘ ਖੀਵਾ ਵੱਲੋਂ ਪੰਜਾਬੀ ਭਾਸ਼ਾ ਦੇ ਸੱਭਿਆਚਾਰਕ ਸੰਦਰਭ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਸ਼ਾ ਨੂੰ ਵਿਆਕਰਨ ਨਹੀਂ ਸਗੋਂ ਸਭਿਆਚਾਰਕ ਨਿਰਧਾਰਤ ਕਰਦਾ ਹੈ। ਪ੍ਰੋ. ਸੀ.ਪੀ. ਕੰਬੋਜ ਵੱਲੋਂ ਸਮਕਾਲੀ ਦੌਰ ਵਿਚ ਭਾਸ਼ਾ ਅਤੇ ਤਕਨਾਲੋਜੀ ਬਾਰੇ ਗੱਲ ਕਰਦਿਆਂ ਕਿਹਾ ਕਿ ਤਕਨਾਲੋਜੀ ਦੇ ਸਦਕਾ ਅੱਜ ਪੰਜਾਬੀ ਭਾਸ਼ਾ ਗਲੋਬਲ ਪੱਧਰ ਦੀ ਭਾਸ਼ਾ ਬਣ ਗਈ ਹੈ।

'ਬਾਲ ਸਾਹਿਤ: ਵਿਭਿੰਨ ਸਰੋਕਾਰ' ਵਿਸ਼ੇ 'ਤੇ ਵਿਚਾਰ ਚਰਚਾ ਦੌਰਾਨ ਕਰਨਲ ਜਸਬੀਰ ਭੁੱਲਰ ਵੱਲੋਂ ਆਖਿਆ ਗਿਆ ਕਿ ਮਾਸੂਮੀਅਤ ਦੇ ਸਿੱਕੇ ਭਾਵੇਂ ਕਾਗਜ਼ ਦੇ ਹੋਣ, ਉਹ ਚੱਲ ਜਾਂਦੇ ਹਨ। ਬਾਲ ਸਾਹਿਤ ਤੁਹਾਡੇ ਅੰਦਰਲੀ ਸਾਦਗੀ ਅਤੇ ਬਾਲ ਨੂੰ ਜਿਊਂਦਾ ਰੱਖਦਾ ਹੈ। ਡਾ. ਮਨਮੋਹਨ ਸਿੰਘ ਦਾਊਂ ਵੱਲੋਂ ਆਖਿਆ ਗਿਆ ਕਿ ਬਾਲ ਸਾਹਿਤ ਦਾ ਰਚੇਤਾ ਹੋਣ ਦੀ ਮੁੱਢਲੀ ਸ਼ਰਤ ਬਾਲ ਮਨੋਵਿਗਿਆਨ ਦੀ ਸਮਝ ਹੈ। 

ਡਾ. ਸ਼ਿੰਦਰਪਾਲ ਸਿੰਘ ਵੱਲੋਂ ਕਿਹਾ ਗਿਆ ਕਿ ਬੱਚਿਆਂ ਦੇ ਹੱਥਾਂ ਵਿੱਚ ਮੋਬਾਇਲ ਦੀ ਪਹੁੰਚ ਹੋਣ ਕਰਕੇ ਪੰਜਾਬੀ ਬਾਲ ਸਾਹਿਤਕਾਰਾਂ ਦੇ ਅੱਗੇ ਕਈ ਚੁਣੌਤੀਆਂ ਖੜ੍ਹੀਆਂ ਹਨ। ਡਾ. ਦਰਸ਼ਨ ਸਿੰਘ ਆਸ਼ਟ ਵੱਲੋਂ ਬਾਲ ਰਸਾਲਿਆਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਗੱਲ ਕਰਦਿਆਂ ਆਖਿਆ ਗਿਆ ਕਿ ਬਾਲ ਕਹਾਣੀਆਂ ਦੀ ਸਮਕਾਲ ਦੇ ਸੰਦਰਭ ਵਿੱਚ ਪੁਨਰ ਸਿਰਜਣਾ ਸਮੇਂ ਦੀ ਮੁੱਖ ਲੋੜ ਹੈ। ਡਾ. ਕੁਲਦੀਪ ਸਿੰਘ ਦੀਪ ਵੱਲੋਂ ਆਖਿਆ ਗਿਆ ਕਿ ਬੱਚੇ ਸਮਾਜ ਦਾ ਸਰਮਾਇਆ ਹੁੰਦੇ ਹਨ। 

ਬੱਚਿਆਂ ਦੇ ਹਾਣ ਦੇ ਸਾਹਿਤ ਦੀ ਅਣਹੋਂਦ ਵਿਚ ਬਾਜ਼ਾਰ ਬੱਚੇ ਨੂੰ ਆਪਣੀ ਗ੍ਰਿਫ਼ਤ ਵਿਚ ਲੈਂਦਾ ਹੈ। ਉਰਮਨਦੀਪ ਸਿੰਘ ਵੱਲੋਂ ਪੰਜਾਬੀ ਅੱਖਰਕਾਰੀ ਦੇ ਇਤਿਹਾਸਕ ਸੰਦਰਭ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਮੈਡਮ ਦਿਲਪ੍ਰੀਤ ਚਹਿਲ ਵੱਲੋਂ ਬਾਲ ਮਨੋਵਿਗਿਆਨ ਦੇ ਹਵਾਲੇ ਨਾਲ਼ ਪੰਜਾਬੀ ਅੱਖਰਕਾਰੀ ਅਤੇ ਇਸ ਦੀਆਂ ਭਵਿੱਖੀ ਸੰਭਾਵਨਾਵਾਂ ਬਾਰੇ ਗੱਲ ਕੀਤੀ ਗਈ।

'ਪੰਜਾਬੀ ਗਲਪ : ਵਿਭਿੰਨ ਸਰੋਕਾਰ' ਵਿਸ਼ੇ 'ਤੇ ਬਲਦੇਵ ਸੜਕਨਾਮਾ ਵੱਲੋਂ ਸਾਹਿਤ ਨੂੰ ਦਲਿਤ ਸਾਹਿਤ, ਨਾਰੀ ਸਾਹਿਤ ਜਾਂ ਅਜਿਹੇ ਕਿਸੇ ਹੋਰ ਸਾਹਿਤ ਦੇ ਨਾਂ ਹੇਠ ਵੰਡਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਕਿਉਂਕਿ ਅਜਿਹਾ ਕਰਨ ਨਾਲ਼ ਅਸੀਂ ਸਾਹਿਤ ਦੀ ਸਮਰੱਥਾ ਨੂੰ ਛੁਟਿਆਉਂਦੇ ਹਾਂ। ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਸਾਹਿਤ ਵਿਚ ਆ ਰਹੇ ਪ੍ਰਦੂਸ਼ਿਤ ਰੁਝਾਨਾਂ 'ਤੇ ਉਂਗਲ ਧਰਦਿਆਂ ਵੈਬੀਨਾਰਾਂ ਦੇ ਦੌਰ ਵਿਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਗਲਪ ਦੇ ਉੱਤੇ ਕਰਵਾਈ ਵਿਚਾਰ ਚਰਚਾ ਦੀ ਭਰਪੂਰ ਪ੍ਰਸੰਸਾ ਕੀਤੀ ਗਈ। 

ਪ੍ਰੋ. ਲਾਭ ਸਿੰਘ ਖੀਵਾ ਵੱਲੋਂ ਦੋ ਮਹਾਂ ਸੰਕਟਾਂ ਵਿਚੋਂ ਸਿਰਜੇ ਜਾ ਰਹੇ ਦੋ ਮਹਾਂ ਬਿਰਤਾਂਤਾਂ ਬਾਰੇ ਚਰਚਾ ਕਰਦਿਆਂ ਕਿਹਾ ਗਿਆ ਕਿ ਅੱਜ ਅਸੀਂ ਉਸ ਮੋੜ 'ਤੇ ਪਹੁੰਚ ਚੁੱਕੇ ਹਾਂ ਜਿੱਥੋਂ ਅੱਗੇ ਜਾਣਾ ਔਖਾ ਹੈ ਅਤੇ ਪਿੱਛੇ ਵੀ ਨਹੀਂ ਮੁੜਿਆ ਜਾ ਸਕਦਾ। ਪ੍ਰੋ. ਜੇ.ਬੀ.ਸੇਖੋਂ ਵੱਲੋਂ ਸਮੁੱਚੀ ਕਹਾਣੀ ਦੇ ਵੱਖ-ਵੱਖ ਪੜਾਵਾਂ 'ਤੇ ਚਾਨਣਾ ਪਾਉਂਦਿਆਂ ਇਸ ਧਾਰਨਾ 'ਤੇ ਫੋਕਸ ਕੀਤਾ ਕਿ ਨਵੀਂ ਪੰਜਾਬੀ ਕਹਾਣੀ ਸਮਕਾਲੀ ਦੌਰ ਦੇ ਮਨੋਵਿਗਿਆਨ ਨੂੰ ਉਸ ਦੇ ਸਮੁੱਚੇ ਪਸਾਰਾਂ ਸਮੇਤ ਪੇਸ਼ ਕਰਦੀ ਹੈ। 

ਡਾ. ਗੁਰਮੇਲ ਸਿੰਘ ਵੱਲੋਂ ਪੰਜਾਬੀ ਨਾਵਲ ਦੀ 125 ਸਾਲਾਂ ਦੀ ਯਾਤਰਾ ਬਾਰੇ ਗੱਲ ਕਰਦਿਆਂ ਸਮਕਾਲੀ ਦੌਰ ਵਿੱਚ ਲਿਖੇ ਜਾ ਰਹੇ ਨਾਵਲ ਦੀਆਂ ਵੱਖ-ਵੱਖ ਧਾਰਾਵਾਂ 'ਤੇ ਚਾਨਣਾ ਪਾਇਆ ਗਿਆ।ਸਾਰੇ ਸੈਸ਼ਨਾਂ ਦੇ ਅੰਤ ਵਿੱਚ ਜਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਗਿਆ। 

ਇਸ ਮੌਕੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਪੁਸਤਕ ਮੇਲੇ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਦਿੱਲੀ ਦੇ ਲਗਭਗ 30 ਪੁਸਤਕ ਵਿਕ੍ਰੇਤਾਵਾਂ ਵੱਲੋਂ ਆਪਣੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਮੌਕੇ ਪੰਜਾਬੀ ਅੱਖਰਕਾਰਂ ਵੱਲੋਂ ਵੀ ਆਪਣੀ ਅੱਖਰਕਾਰੀ ਦੀ ਖ਼ੂਬਸੂਰਤ ਪ੍ਰਦਰਸ਼ਨੀ ਲਗਾਈ ਗਈ ਹੈ। ਪੰਜਾਬੀ ਅਦਬ ਦੀਆਂ ਨਾਮਵਰ ਸ਼ਖਸੀਅਤਾਂ ਦੇ ਨਾਲ-ਨਾਲ ਜ਼ਿਲ੍ਹਾ ਵਾਸੀ ਵੀ ਇਸ ਪੁਸਤਕ ਮੇਲੇ ਦੇ ਸਮਾਨਾਂਤਰ ਚੱਲ ਰਹੇ ਸੈਮੀਨਾਰਾਂ ਵਿਚ ਖ਼ੂਬ ਦਿਲਚਸਪੀ ਲੈ ਰਹੇ ਹਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD