Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 22 Nov 2023

Last updated on: Nov 22, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਗ੍ਰਿਫ਼ਤਾਰ ਕਰਕੇ ਇੱਕ ਹੋਰ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਏ ਹੋਇਆ ਤੇ ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਏ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ ਐਫ.ਆਈ.ਆਰ. 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD