Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਸੁਧਾਰਨ ਲਈ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ: ਹਰਭਜਨ ਸਿੰਘ ਈ.ਟੀ.ਓ

ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਸਕੀਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 22 Nov 2023

Last updated on: Nov 22, 2023, 00:00 IST

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਦੇ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ ਸਿਸਟਮ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਧੀਨ 3816 ਕਰੋੜ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਮਜ਼ਬੂਤ ਕਰਨ ਨਾਲ ਜਿੱਥੇ ਖਪਤਕਾਰਾਂ ਲਈ ਬਿਜਲੀ ਸਪਲਾਈ ਦੀ ਗੁਣਵੱਤਾ ਅਤੇ ਭਰੋਸੇਯੋਗਤਾ ਵਿੱਚ ਸੁਧਾਰ ਆਵੇਗਾ ਉਥੇ ਮੀਟਰਿੰਗ ਦੇ ਕੰਮਾਂ ਰਾਹੀਂ ਊਰਜਾ ਦਾ ਸਹੀ ਹਿਸਾਬ-ਕਿਤਾਬ ਅਤੇ ਆਡਿਟਿੰਗ ਹੋ ਸਕੇਗੀ।

ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਵਾਨਿਤ ਸਕੀਮ ਤਹਿਤ 227 ਕੰਢੀ ਮਿਕਸਡ ਫੀਡਰਾਂ ਨੂੰ ਵੱਖ ਕਰਨ, 1146 ਫੀਡਰਾਂ ਦੀ ਵੰਡ, 1614 ਫੀਡਰਾਂ 'ਤੇ ਐਚਟੀ/ਐਲਟੀ ਲਾਈਨ ਦੇ ਨਾਲ ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਲਗਾਉਣ, ਬੁਨਿਆਦੀ ਢਾਂਚੇ ਦੇ ਕੰਮਾਂ ਤਹਿਤ ਬਿਜਲੀ ਘਾਟੇ ਨੂੰ ਘਟਾਉਣ ਲਈ 1799 ਫੀਡਰਾਂ 'ਤੇ ਐਚਟੀ/ਐਲਟੀ ਲਾਈਨ ਦੀ ਰੀਕੰਡਕਟਰਿੰਗ, ਕੰਪੈਕਟ ਜੀ.ਆਈ.ਐਸ ਸਬਸਟੇਸ਼ਨਾਂ ਸਮੇਤ 40 ਨਵੇਂ 66 ਕੇਵੀ ਸਬਸਟੇਸ਼ਨ, 35 ਨਵੇਂ 66 ਕੇ.ਵੀ. ਪਾਵਰ ਟ੍ਰਾਂਸਫਾਰਮਰ ਜੋੜਨ, 105 ਮੌਜੂਦਾ 66 ਕੇਵੀ ਪਾਵਰ ਟਰਾਂਸਫਾਰਮਰਾਂ ਦੀ ਸਮਰੱਥਾ ਵਿੱਚ ਵਾਧਾ, ਯੂਨੀਫਾਈਡ ਬਿਲਿੰਗ ਹੱਲ ਅਤੇ ਕਈ ਹੋਰ ਆਈ.ਟੀ/ਓ.ਟੀ ਸਬੰਧੀ ਕੰਮ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਕਾਰਜ ਯੋਜਨਾ ਅਨੁਸਾਰ 3816 ਕਰੋੜ ਰੁਪਏ ਦੀ ਕੁੱਲ ਪ੍ਰੋਜੈਕਟ ਦੀ ਰਕਮ ਵਿੱਚੋਂ 2290 ਕਰੋੜ ਰੁਪਏ ਦੀ ਗ੍ਰਾਂਟ ਭਾਰਤ ਸਰਕਾਰ ਦੁਆਰਾ ਬਜਟ ਸਹਾਇਤਾ ਵਜੋਂ ਪ੍ਰਦਾਨ ਕੀਤੀ ਜਾਵੇਗੀ।ਬਿਜਲੀ ਮੰਤਰੀ ਨੇ ਦੱਸਿਆ ਕਿ ਐਚ.ਟੀ/ਐਲ.ਟੀ, ਆਈ.ਟੀ/ਓ.ਟੀ, 66 ਕੇਵੀ ਅਤੇ ਸਮਾਰਟ ਮੀਟਰਿੰਗ ਦੇ ਕੰਮਾਂ ਲਈ ਟੈਂਡਰ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ ਇੱਕ ਮਹੀਨੇ ਵਿੱਚ ਅਵਾਰਡ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਕੁਸ਼ਲਤਾ ਨਾਲ ਚਲਾਉਣ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੂੰ ਕਈ ਪੈਕੇਜਾਂ ਵਿੱਚ ਵੰਡਿਆ ਗਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਆਰ.ਡੀ.ਐੱਸ.ਐੱਸ. ਇੱਕ ਮਹੱਤਪੂਰਨ ਫਲੈਗਸ਼ਿਪ ਸਕੀਮ ਹੈ ਜਿਸਦਾ ਉਦੇਸ਼ ਇੱਕ ਮਜ਼ਬੂਤ ਅਤੇ ਟਿਕਾਊ ਵੰਡ ਨੈੱਟਵਰਕ ਰਾਹੀਂ ਵੰਡ ਕੰਪਨੀਆਂ (ਡਿਸਕੌਮਜ) ਦੇ ਕੰਮਕਾਜ਼ ਵਿੱਚ ਤੇਜੀ ਲਿਆਉਣ ਦੇ ਨਾਲ ਨਾਲ ਵਿੱਤੀ ਸਥਿਰਤਾ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਲਈ ਕਾਰਜ ਯੋਜਨਾ ਨੂੰ ਸੂਬੇ ਦੇ ਮੰਤਰੀ ਮੰਡਲ ਅਤੇ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਉਨ੍ਹਾਂ ਅੱਗੇ ਕਿਹਾ ਕਿ ਆਧੁਨਿਕੀਕਰਨ ਦੇ ਕੰਮਾਂ ਲਈ 6000 ਕਰੋੜ ਰੁਪਏ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਨੂੰ ਭਾਰਤ ਸਰਕਾਰ ਤੋਂ ਇੱਕ ਦੋ ਮਹੀਨਿਆਂ ਵਿੱਚ ਮਨਜ਼ੂਰੀ ਮਿਲਣ ਦੀ ਉਮੀਦ ਹੈ।

ਇਸੇ ਦੌਰਾਨ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ ਅਧੀਨ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਪੜਚੋਲ ਮੀਟਿੰਗ ਵਿੱਚ ਪਾਵਰਕੌਮ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਐਮ.ਡੀ ਪੀ.ਐਸ.ਪੀ.ਸੀ.ਐਲ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ. ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ ਅਤੇ ਪੀ.ਐਸ.ਪੀ.ਸੀ.ਐਲ ਦੇ ਚੀਫ ਇੰਜਨੀਅਰ ਹਾਜ਼ਰ ਸਨ।

ਮੀਟਿੰਗ ਦੀ ਸਮਾਪਤੀ ਬਿਜਲੀ ਮੰਤਰੀ ਵੱਲੋਂ ਰਾਜ ਵਿੱਚ ਆਰ.ਡੀ.ਐਸ.ਐਸ ਸਕੀਮ ਨੂੰ ਲਾਗੂ ਕਰਨ ਲਈ ਪੀ.ਐਸ.ਪੀ.ਸੀ.ਐਲ ਵੱਲੋਂ ਕੀਤੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਰੋਸੇਮੰਦ ਬਿਜਲੀ ਸਪਲਾਈ ਅਤੇ ਪਹਿਲੇ ਦਰਜੇ ਦੀਆਂ ਖਪਤਕਾਰ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD