Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਸਾਂਝੇ ਯਤਨਾਂ ਨਾਲ ਹੀ ਖਤਮ ਹੋਵੇਗੀ ਨਸ਼ੇ ਦੀ ਅਲਾਮਤ : ਜੈ ਕ੍ਰਿਸ਼ਨ ਸਿੰਘ ਰੌੜੀ

ਰਿਆਤ-ਬਾਹਰਾ ਗਰੁੱਪ ਦੇ ਸੈਨਰਜੀ-3 ਪ੍ਰੋਗਰਾਮ ਵਿਚ ਡਿਪਟੀ ਸਪੀਕਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rayat Bahra University, Rayat Bahra Group of Institutions, RBGI, Gurvinder Singh Bahra

Web Admin

Web Admin

5 Dariya News

ਹੁਸ਼ਿਆਰਪੁਰ , 22 Nov 2023

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪੋ-ਆਪਣੀ ਜ਼ਿੰਮੇਵਾਰੀ ਸਮਝਦਿਆਂ ਰਲ-ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ 'ਤੇ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ।ਅੱਜ ਉਹ ਰਿਆਤ-ਬਾਹਰਾ ਐਜੂਕੇਸ਼ਨ ਸਿਟੀ ਵਿਖੇ ਦਾਖਲਾ, ਮਾਰਕੀਟਿੰਗ ਅਤੇ ਪੀ.ਆਰ ਵਿਭਾਗ ਵੱਲੋਂ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਪ੍ਰੋਗਰਾਮ ‘ਸੈਨਰਜੀ-3’ ਤਹਿਤ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਿਆਤ-ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਲਈ ਆਵਾਜ਼ ਬੁਲੰਦ ਕੀਤੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵੀ ਪੰਜਾਬ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ਨੂੰ ਪ੍ਰਭਾਵਿਤ ਕਰਦਾ ਹੈ ਸਗੋਂ ਸਮੁੱਚੇ ਸਮਾਜ ’ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਆਓ ਸਾਰੇ ਮਿਲ ਕੇ ਇਸ ਨੂੰ ਖ਼ਤਮ ਕਰਨ ਦਾ ਸੰਕਲਪ ਕਰੀਏ।

ਇਸ ਦੌਰਾਨ ਵਿਧਾਇਕ ਸ਼ਾਮਚੁਰਾਸੀ ਡਾ: ਰਵਜੋਤ ਸਿੰਘ ਨੇ ਵੀ ਹਾਜ਼ਰੀਨ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ ਲਈ ਪ੍ਰੇਰਿਤ ਕਰਦਿਆਂ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਕੇ ਦੇਸ਼ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਕਿਹਾ |ਇਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਬੱਚਿਆਂ ਦੇ ਪੋਸਟਰ ਮੇਕਿੰਗ, ਸੈਲਫੀ ਮੇਕਿੰਗ, ਹੈਲਥ ਐਂਡ ਯੋਗਾ ਕਾਰਨਰ, ਡਿਬੇਟ, ਲੇਖ ਲੇਖਣ, ਵਿਗਿਆਨ ਮੇਲਾ, ਕਾਮੇਡੀ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਅੰਤ ਵਿਚ ਰਿਆਤ-ਬਾਹਰਾ ਗਰੁੱਪ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਜਗੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਭਗਵੰਤ ਸਿੰਘ, ਡਾ. ਹਰਿੰਦਰ ਗਿੱਲ, ਡਾ. ਰੰਗ ਨਾਥ ਸਿੰਘ, ਡਾ. ਕੁਲਦੀਪ ਵਾਲੀਆ, ਡਾ. ਜੋਤਸਨਾ, ਡਾ.ਮੀਨਾਕਸ਼ੀ ਚੰਦ, ਡਾ. ਪੱਲਵੀ ਪੰਡਿਤ, ਡਾ. ਸੁਖਮੀਤ ਬੇਦੀ, ਪ੍ਰੋ. ਮਨੋਜ ਕਟਿਆਲ, ਡਾ. ਗੌਰਵ ਪਰਾਸ਼ਰ, ਪ੍ਰੇਮ ਲਤਾ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ, ਕੁਲਦੀਪ ਰਾਣਾ, ਰਜਿੰਦਰ ਮਾੜੀ, ਡਾ. ਮੁਕੇਸ਼ ਕੰਡਾ, ਯੋਗੇਸ਼ ਕੰਡਾ, ਡਾ.ਅਮਿਤ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rayat Bahra University , Rayat Bahra Group of Institutions , RBGI , Gurvinder Singh Bahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD